ਪੰਜਾਬ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਉਨ੍ਹਾਂ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਦਰਅਸਲ, ਜਲੰਧਰ ਦਿਹਾਤੀ ਪੁਲਿਸ ਨੇ ਜੱਗੂ ਭਗਵਾਨਪੁਰੀਆ ਗੈਂਗ ਦੇ ਮੈਂਬਰਾਂ ਨੂੰ ਜਲੰਧਰ-ਬਟਾਲਾ ਹਾਈਵੇ ‘ਤੇ 70 ਕਿਲੋਮੀਟਰ ਤੱਕ ਪਿੱਛਾ ਕਰਕੇ ਕਾਬੂ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਪਰ ਗੌਰਵ ਯਾਦਵ ਐਕਸ ‘ਤੇ ਦਿੱਤੀ ਗਈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਗਿਰੋਹ ਜਰਮਨੀ ‘ਚ ਰਹਿੰਦੇ ਅਮਨ ਉਰਫ਼ ਅੰਦਾ ਦੇ ਸੰਪਰਕ ‘ਚ ਸੀ, ਜੋ ਅੰਤਰਰਾਸ਼ਟਰੀ ਸੰਪਰਕਾਂ ਦੀ ਵਰਤੋਂ ਕਰਕੇ ਪੰਜਾਬ ‘ਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਚਾਰ ਮੈਂਬਰਾਂ ਕੋਲੋਂ ਇੱਕ ਰਿਵਾਲਵਰ, 2 ਪਿਸਤੌਲ, ਇੱਕ ਗਲੋਕ ਪਿਸਤੌਲ 9 ਐਮ.ਐਮ, 4 ਜਿੰਦਾ ਕਾਰਤੂਸ ਅਤੇ ਦੋ ਵਾਹਨ ਬਰਾਮਦ ਕੀਤੇ ਗਏ ਹਨ।
Related Posts
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵਿਟ ਕਰਕੇ ਪੰਜਾਬੀਆਂ ਨੂੰ ਦਿੱਤੀ ਵੱਡੀ ਖੁਸ਼ਖ਼ਬਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵਿਟ ਕਰਕੇ ਪੰਜਾਬੀਆਂ ਨੂੰ ਦਿੱਤੀ ਵੱਡੀ ਖੁਸ਼ਖ਼ਬਰੀ। ਪੰਜਾਬੀਆਂ ਦੀ ਸਹੂਲਤ ਲਈ ਪੰਜਾਬ ਸਰਕਾਰ…
ਪੰਜਾਬ ਸਰਕਾਰ ਵੱਲੋਂ ਸਿੱਖਿਆ ਢਾਂਚਾ ਤਬਾਹ ਕੀਤਾ ਗਿਆ : ਉਗਰਾਹਾਂ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨੇਬਰਹੁੱਡ ਕੈਂਪਸ ਅਤੇ ਕਾਂਸਟੀਚੂਐਂਟ ਕਾਲਜਾਂ ਵਿੱਚ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ (ਗੈਸਟ ਫੈਕਲਟੀ) ਵੱਲੋਂ ਅਕਾਦਿਮਕ ਸੈਸ਼ਨ 2024-25…
ਅਜਾਦ ਨਗਰ ਵਿਕਾਸ ਕਮੇਟੀ ਦੇ ਮੈਂਬਰ ਕਮਿਸ਼ਨਰ ਨਗਰ ਨਿਗਮ ਪਟਿਆਲਾ ਨੂੰ ਮਿਲੇ
ਅਜਾਦ ਨਗਰ ਵਿਕਾਸ ਕਮੇਟੀ ਜੋ ਕਿ ਅਜਾਦ ਨਗਰ ਵਿੱਚ ਵਿਕਾਸ ਦੇ ਕੰਮਾਂ ਪ੍ਰਤੀ ਬੜੀ ਸੁਚੇਤ ਰਹਿੰਦੀ ਹੈ ਅਤੇ ਸੁਹਿਰਦਤਾ ਨਾਲ…