ਡੋਨਾਲਡ ਟਰੰਪ ਦੇ ਇਸ ਫ਼ੈਸਲੇ ਨੇ ਪ੍ਰਵਾਸੀਆਂ ਦੀਆਂ ਵਧਾਈਆਂ ਮੁਸ਼ਕਲਾਂ

ਅਮਰੀਕਾ : ਡੋਨਾਲਡ ਟਰੰਪ ਨੇ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕ ਲਈ ਹੈ। ਆਪਣੀ ਸਹੁੰ ਚੁੱਕਣ ਤੋਂ ਬਾਅਦ ਟਰੰਪ ਨੇ ਕਈ ਫ਼ੈੈਸਲੇ ਲਏ ਹਨ। ਹੁਣ ਟਰੰਪ ਵੱਲੋਂ ਲਿਆ ਗਿਆ ਇਹ ਵੱਡਾ ਫ਼ੈਸਲਾ ਪ੍ਰਵਾਸੀਆਂ ਖ਼ਿਲਾਫ਼ ਹੈ। ਟਰੰਪ ਨੇ ਇਕ ਹੁਕਮ ‘ਤੇ ਦਸਤਖਤ ਕਰਦੇ ਹੋਏ ਐਲਾਨ ਕੀਤਾ ਹੈ ਕਿ ਜਿਹੜੇ ਲੋਕ ਬਿਨਾਂ ਕਾਗਜ਼ਾਂ ਜਾਂ ਕਾਨੂੰਨੀ ਦਸਤਾਵੇਜ਼ਾਂ ਦੇ ਅਮਰੀਕਾ ਵਿਚ ਰਹਿ ਰਹੇ ਹਨ, ਉਨ੍ਹਾਂ ਨੂੰ ਉਨ੍ਹਾਂ ਦੇ ਦੇਸ਼ਾਂ ਵਿਚ ਡਿਪੋਰਟ ਕੀਤਾ ਜਾਵੇਗਾ।

ਤੁਹਾਨੂੰ ਦੱਸ ਦੇਈਏ ਕਿ ਟਰੰਪ ਨੇ ਅਮਰੀਕਾ ਵਿੱਚ ਪੈਦਾ ਹੋਏ ਬੱਚਿਆਂ ਨੂੰ ਨਾਗਰਿਕਤਾ ਦੇਣ ਲਈ ਇੱਕ ਕਾਰਜਕਾਰੀ ਆਦੇਸ਼ ਉੱਤੇ ਵੀ ਦਸਤਖਤ ਕੀਤੇ ਸਨ। ਇਸ ਹੁਕਮ ਤੋਂ ਬਾਅਦ ਹੁਣ ਅਮਰੀਕਾ ‘ਚ ਪੈਦਾ ਹੋਣ ਵਾਲੇ ਹਰ ਬੱਚੇ ਨੂੰ ਜਨਮ ਅਧਿਕਾਰ ਨਾਗਰਿਕਤਾ ਨਹੀਂ ਮਿਲੇਗੀ। ਟਰੰਪ ਦੇ ਇਸ ਹੁਕਮ ਨਾਲ ਅਮਰੀਕਾ ਦੇ ਵੱਖ-ਵੱਖ ਰਾਜਾਂ ਵਿਚ ਰਹਿ ਰਹੇ ਲਗਭਗ 7 ਲੱਖ ਗੈਰ-ਦਸਤਾਵੇਜ਼ੀ ਭਾਰਤੀ ਪ੍ਰਭਾਵਿਤ ਹੋਏ ਹਨ। ਇਹ ਹੁਕਮ ਇਨ੍ਹਾਂ ਲੋਕਾਂ ਲਈ ਚਿੰਤਾ ਦਾ ਕਾਰਨ ਬਣ ਗਿਆ ਹੈ।

ਅਮਰੀਕਾ ਵਿੱਚ ਰਹਿ ਰਹੇ ਪਰਵਾਸੀ ਪਰਿਵਾਰਾਂ ਵਿੱਚ ਖਾਸ ਕਰਕੇ ਉਨ੍ਹਾਂ ਪਰਿਵਾਰਾਂ ਵਿੱਚ ਡਰ ਅਤੇ ਭੰਬਲਭੂਸੇ ਦੀ ਸਥਿਤੀ ਬਣੀ ਹੋਈ ਹੈ, ਜਿਨ੍ਹਾਂ ਕੋਲ ਕਾਨੂੰਨੀ ਦਸਤਾਵੇਜ਼ ਨਹੀਂ ਹਨ। ਕੁਝ ਪਰਿਵਾਰ ਇਸ ਗੱਲ ਨੂੰ ਲੈ ਕੇ ਚਿੰਤਤ ਹਨ ਕਿ ਕੀ ਬੱਚਿਆਂ ਨੂੰ ਸਕੂਲ ਭੇਜਣਾ ਸੁਰੱਖਿਅਤ ਰਹੇਗਾ। ਹਾਲ ਹੀ ਵਿੱਚ ਟਰੰਪ ਪ੍ਰਸ਼ਾਸਨ ਨੇ ਘੋਸ਼ਣਾ ਕੀਤੀ ਕਿ ਇਮੀਗ੍ਰੇਸ਼ਨ ਏਜੰਸੀਆਂ ਹੁਣ ਸਕੂਲਾਂ, ਚਰਚਾਂ ਅਤੇ ਹਸਪਤਾਲਾਂ ਵਿੱਚ ਪ੍ਰਵਾਸੀਆਂ ਨੂੰ ਗ੍ਰਿਫ਼ਤਾਰ ਕਰ ਸਕਦੀਆਂ ਹਨ। ਇਸ ਨਾਲ ਕਈ ਪਰਵਾਸੀ ਪਰਿਵਾਰਾਂ ਨੂੰ ਹੋਰ ਵੀ ਚਿੰਤਾ ਹੋ ਗਈ ਹੈ।

ਕੁਝ ਸਕੂਲ ਪ੍ਰਬੰਧਕ ਅਤੇ ਸਿੱਖਿਆ ਅਧਿਕਾਰੀ ਪਰਵਾਸੀ ਵਿਦਿਆਰਥੀਆਂ ਦੇ ਹੱਕ ਵਿੱਚ ਖੜ੍ਹੇ ਹੋਏ ਹਨ। ਅਮਰੀਕਾ ਵਿੱਚ ਡੋਨਾਲਡ ਟਰੰਪ ਦੇ ਸਖ਼ਤ ਫ਼ੈੈਸਲਿਆਂ ਨੇ ਪ੍ਰਵਾਸੀ ਪਰਿਵਾਰਾਂ ਵਿੱਚ ਡਰ ਅਤੇ ਚਿੰਤਾ ਪੈਦਾ ਕਰ ਦਿੱਤੀ ਹੈ।

Leave a Reply

Your email address will not be published. Required fields are marked *