ਨਵੀਂ ਦਿੱਲੀ : ਭਾਰਤ ਦੇ ਓਲੰਪਿਕ ਚੈਂਪੀਅਨ ਸੁਪਰਸਟਾਰ ਨੀਰਜ ਚੋਪੜਾ ਨੇ ਆਪਣੇ ਪ੍ਰਸ਼ੰਸਕਾਂ ਨੂੰ ਇਕ ਸ਼ਾਨਦਾਰ ਤੋਹਫਾ ਦਿੱਤਾ ਹੈ। ਭਾਰਤ ਦੇ ਓਲੰਪਿਕ ਗੋਲਡ ਮੈਡਲਿਸਟ ਅਤੇ ਵਿਸ਼ਵ ਚੈਂਪੀਅਨ ਨੀਰਜ ਚੋਪੜਾ ਨੇ ਵਿਆਹ ਕਰਵਾ ਲਿਆ ਹੈ। ਉਨ੍ਹਾਂ ਨੇ ਆਪਣੀ ਪਤਨੀ ਹਿਮਾਨੀ ਨਾਲ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਹੈ ਕਿ ਜੀਵਨ ਦੇ ਇਕ ਨਵੇਂ ਅਧਿਆਇ ਦੀ ਸ਼ੁਰੂਆਤ ਹੋਈ ਹੈ। ਹਿਮਾਨੀ ਸੋਨੀਪਤ ਦੀ ਰਹਿਣ ਵਾਲੀ ਹੈ। ਐਤਵਾਰ 19 ਜਨਵਰੀ ਨੂੰ ਨੀਰਜ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਆਪਣੇ ਵਿਆਹ ਦੀਆਂ 3 ਤਸਵੀਰਾਂ ਸ਼ੇਅਰ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਜਾਣਕਾਰੀ ਦਿੱਤੀ।