ਪਟਿਆਲਾ: ਪਟਿਆਲਾ ਹੈਰੀਟੇਜ ਫੈਸਟੀਵਲ ਤਹਿਤ ਪਟਿਆਲਾ ਵਿਖੇ ਲਗਾਤਾਰ ਚੌਥੀ ਵਾਰ ਹੋਣ ਜਾ ਰਿਹਾ ਦੋ ਦਿਨਾਂ ਮਿਲਟਰੀ ਲਿਟਰੇਚਰ ਫੈਸਟੀਵਲ 12 ਫਰਵਰੀ ਨੂੰ ਸਵੇਰੇ 10 ਵਜੇ ਖ਼ਾਲਸਾ ਕਾਲਜ ਵਿਖੇ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਇਸ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਆਨੰਦ ਮਾਣ ਲਈ ਪਟਿਆਲਾ ਜ਼ਿਲ੍ਹੇ ਦੇ ਸਮੂਹ ਨਿਵਾਸੀਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਹੈ। ਇਸੇ ਦੌਰਾਨ ਇਸ ਮੇਲੇ ਦੇ ਨੋਡਲ ਅਫ਼ਸਰ ਏ.ਡੀ.ਸੀ. (ਸ਼ਹਿਰੀ ਵਿਕਾਸ) ਡਾ. ਇਸਮਤ ਵਿਜੇ ਸਿੰਘ ਅਤੇ ਆਰ.ਟੀ.ਓ. ਬਬਨਦੀਪ ਸਿੰਘ ਵਾਲੀਆ ਨੇ ਖ਼ਾਲਸਾ ਕਾਲਜ ਦਾ ਦੌਰਾ ਕਰਕੇ ਤਿਆਰੀਆਂ ਨੂੰ ਅੰਤਮ ਛੋਹਾਂ ਦਿੱਤੇ ਜਾਣ ਦਾ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਾਸ਼ਨ ਵੱਲੋਂ ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸੀਏਸ਼ਨ ਦੇ ਲੈਫਟੀਨੈਂਟ ਜਨਰਲ (ਰਿਟਾ.) ਚੇਤਿੰਦਰ ਸਿੰਘ, ਏਵੀਐਸਐਮ, ਐਸਐਮ, ਵੀਐਸਐਮ ਦੇ ਸਹਿਯੋਗ ਨਾਲ ਕਰਵਾਏ ਜਾਣ ਵਾਲੇ ਇਸ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਉਦਘਾਟਨ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਕਰਨਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਤੇ ਆਮ ਲੋਕਾਂ ਲਈ ਇਹ ਫੈਸਟੀਵਲ ਇੱਕ ਬਹੁਤ ਹੀ ਸਿੱਖਿਆਦਾਇਕ ਮੇਲਾ ਸਾਬਤ ਹੋਵੇਗਾ।

ਉਨ੍ਹਾਂ ਦੱਸਿਆ ਕਿ ਇਸ ਮੌਕੇ ਖ਼ਾਲਸਾ ਕਾਲਜ ਵਿਖੇ ਪੈਨਲ ਚਰਚਾ, ਜੋਸ਼, ਜਜ਼ਬੇ ਅਤੇ ਬਹਾਦਰੀ ਦਾ ਵਰਨਣ, ਫ਼ੌਜੀ ਸਾਜ਼ੋ-ਸਾਮਾਨ ਦੀ ਪ੍ਰਦਰਸ਼ਨੀ, ਵੀਰ ਨਾਰੀਆਂ ਦਾ ਸਨਮਾਨ, ਯੋਧਿਆਂ ਦੇ ਨ੍ਰਿਤ, ਫੁੱਲ ਮਾਲਾ ਅਰਪਣ ਅਤੇ ਬ੍ਰੇਵ-ਹਾਰਟ ਮੋਟਰਸਾਈਕਲ ਰੈਲੀ, ਤੀਰ-ਅੰਦਾਜ਼ੀ ਪ੍ਰਦਰਸ਼ਨੀ ਅਤੇ ਮੁਕਾਬਲੇ, ਫ਼ੌਜ, ਆਈ.ਟੀ.ਬੀ.ਪੀ ਅਤੇ ਪੁਲਿਸ ਭਰਤੀ ਬਾਰੇ ਕਾਉਂਸਲਿੰਗ ਅਤੇ ਫ਼ੂਡ ਕੋਰਟ ਵੀ ਸਥਾਪਤ ਕੀਤੇ ਗਏ ਹਨ।
ਵਰਜੀਤ ਵਾਲੀਆ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਐਲਾਨ ਦੇ ਮੁਤਾਬਕ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਮਿਲਟਰੀ ਲਿਟਰੇਚਰ ਫੈਸਟੀਵਲ ਕਰਵਾਉਣ ਦੀ ਵਿਸ਼ੇਸ਼ ਪਹਿਲਕਦਮੀ ਕੀਤੀ ਹੈ, ਜਿਸ ਨਾਲ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਦੀ ਅਮੀਰ ਵਿਰਾਸਤ ਤੋਂ ਜਾਣੂੰ ਕਰਵਾਉਣ ਅਤੇ ਉਨ੍ਹਾਂ ‘ਚ ਫੌਜ ਵਿੱਚ ਭਰਤੀ ਹੋਣ ਦੀ ਭਾਵਨਾ ਪੈਦਾ ਕਰਨ ਲਈ ਇਹ ਮੇਲਾ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਮੇਲਾ ਲਗਾਤਾਰ ਚੌਥੀ ਵਾਰ ਸਫ਼ਲਤਾ ਪੂਰਵਕ ਕਰਵਾਉਣ ਵਾਲਾ ਪਟਿਆਲਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ। ਉਨ੍ਹਾਂ ਦੱਸਿਆ ਕਿ 13 ਫਰਵਰੀ ਨੂੰ
***********
ਫੋਟੋ ਕੈਪਸ਼ਨ-ਏ.ਡੀ.ਸੀ. ਡਾ. ਇਸਮਤ ਵਿਜੇ ਸਿੰਘ ਖ਼ਾਲਸਾ ਕਾਲਜ ਵਿਖੇ ਮੇਲੇ ਦੀਆਂ ਤਿਆਰੀਆਂ ਨੂੰ ਅੰਤਮ ਛੋਹਾਂ ਦਿੱਤੇ ਜਾਣ ਦਾ ਜਾਇਜ਼ਾ ਲੈਂਦੇ ਹੋਏ।çøåð, Ç÷ñ·Å ñ¯Õ çêðÕ ÁøÃð, êÇàÁÅñÅ







