ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਪਟਿਆਲਾ ਵਿੱਚ ਵਿਦਿਆਰਥੀਆਂ ਅਤੇ ਵਾਈਸ ਚਾਂਸਲਰ ਵਿਚਕਾਰ ਗਰਮਾ-ਗਰਮ ਝਗੜਾ ਹੋਇਆ ਹੈ। ਦੱਸਿਆ ਗਿਆ ਹੈ ਕਿ ਵਿਦਿਆਰਥੀ ਭੁੱਖ ਹੜਤਾਲ ‘ਤੇ ਚਲੇ ਗਏ ਹਨ ਅਤੇ ਵਾਈਸ ਚਾਂਸਲਰ (ਵੀਸੀ) ਨੂੰ ਹਟਾਉਣ ਦੀ ਮੰਗ ਕਰ ਰਹੇ ਹਨ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਪਿੱਛੇ ਨਹੀਂ ਹਟਣਗੇ। ਉਨ੍ਹਾਂ ਦੋਸ਼ ਲਾਇਆ ਕਿ 17 ਦਿਨ ਬੀਤ ਜਾਣ ’ਤੇ ਵੀ ਇਸ ਮਾਮਲੇ ’ਤੇ ਕੋਈ ਕਾਰਵਾਈ ਨਹੀਂ ਹੋਈ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਇਸ ਮਾਮਲੇ ਨੂੰ ਲੈ ਕੇ ਯੂਨੀਵਰਸਿਟੀ ਦਾ ਦੌਰਾ ਕੀਤਾ ਸੀ ਅਤੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਰਾਸ਼ਟਰਪਤੀ ਨੂੰ ਪੱਤਰ ਲਿਖ ਕੇ ਵਾਈਸ ਚਾਂਸਲਰ ਨੂੰ ਹਟਾਉਣ ਲਈ ਕਿਹਾ। ਪੰਜਾਬ ਦੇ ਸੀ.ਐਮ ਮਾਨ ਨੇ ਵੀ ਇਸ ਮਾਮਲੇ ‘ਤੇ ਨਜ਼ਰ ਰੱਖੀ ਹੋਈ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਹੈ।
Related Posts
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਹਾਈਕੋਰਟ ‘ਚ ਕੀਤੀ ਪਹੁੰਚ, ਦਾਇਰ ਅਰਜ਼ੀ ਨੂੰ ਰੱਦ ਕਰਨ ਦੀ ਕੀਤੀ ਮੰਗ
ਐਨ.ਐਸ.ਏ ਦੇ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ…
ਭਗਵੰਤ ਸਿੰਘ ਮਾਨ ਵੱਲੋਂ ਰਾਜਪੁਰਾ ਦੇ ਮਿਨੀ ਸਕੱਤਰੇਤ ਦਾ ਦੌਰਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਚਨਚੇਤ ਮਿਨੀ ਸਕੱਤਰੇਤ ਰਾਜਪੁਰਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਮਿਨੀ ਸਕੱਤਰੇਤ ਵਿੱਚ ਆਪਣੇ…
ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਕਰਵਾਏ ਜਾ ਰਹੇ ਹਨ ਵੱਖ-ਵੱਖ ਸਕੀਮਾਂ ਰਾਹੀਂ ਵਿਕਾਸ ਕਾਰਜ
ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਵਿਕਾਸ ਕਾਰਜਾਂ ਲਈ ਵੱਖ-ਵੱਖ ਸਕੀਮਾਂ ਰਾਹੀਂ ਵਿਕਾਸ ਕਾਰਜ ਪੂਰੇ ਜ਼ੋਰਾਂ-ਸ਼ੋਰਾਂ ਨਾਲ ਕਰਵਾਏ ਜਾ ਰਹੇ ਹਨ,…