ਪੀ.ਜੀ.ਆਈ. ਚੰਡੀਗੜ੍ਹ ‘ਚ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਫਿਲਹਾਲ ਖਤਮ ਨਹੀਂ ਹੋਵੇਗੀ। ਰੈਜ਼ੀਡੈਂਟ ਡਾਕਟਰਾਂ ਨੇ ਪ੍ਰੈਸ ਕਾਨਫਰੰਸ ਕਰਕੇ ਇਹ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਪੀ.ਜੀ.ਆਈ ਦੇ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਦਾ ਅੱਜ 5ਵਾਂ ਦਿਨ ਹੈ। ਪੀ.ਜੀ.ਆਈ ਦੇ 1500 ਰੈਜ਼ੀਡੈਂਟ ਡਾਕਟਰ ਇਸ ਸਮੇਂ ਹੜਤਾਲ ‘ਤੇ ਹਨ, ਜਿਸ ਕਾਰਨ ਮਰੀਜ਼ਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਡਾਕਟਰਾਂ ਦੀ ਇਹ ਹੜਤਾਲ ਕੋਲਕਾਤਾ ਵਿੱਚ ਇੱਕ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਵਿਰੋਧ ਵਿੱਚ ਕੀਤਾ ਜਾ ਰਿਹਾ ਹੈ। ਇਹ ਡਾਕਟਰ ਕੋਲਕਾਤਾ ਸਰਕਾਰ ਤੋਂ ਨਾਰਾਜ਼ ਹਨ ਅਤੇ ਇਸ ਮਾਮਲੇ ‘ਚ ਜਲਦ ਤੋਂ ਜਲਦ ਇਨਸਾਫ ਦੀ ਮੰਗ ਕਰ ਰਹੇ ਹਨ। ਡਾਕਟਰਾਂ ਦਾ ਦੋਸ਼ ਹੈ ਕਿ ਇਸ ਮਾਮਲੇ ਨੂੰ ਬਲਾਤਕਾਰ ਅਤੇ ਕਤਲ ਦੀ ਬਜਾਏ ਖੁਦਕੁਸ਼ੀ ਦਾ ਕੋਣ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।