ਘਰੇਲੂ ਬਾਜ਼ਾਰ ‘ਚ ਅੱਜ ਯਾਨੀ ਬੁੱਧਵਾਰ ਨੂੰ ਕੁਝ ਸੂਬਿਆਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਬਦਲਾਅ ਹੋਇਆ ਹੈ, ਹਾਲਾਂਕਿ ਦੇਸ਼ ਦੇ ਚਾਰੇ ਮਹਾਨਗਰਾਂ ‘ਚ ਕੀਮਤਾਂ ਪਹਿਲਾਂ ਵਾਂਗ ਹੀ ਬਰਕਰਾਰ ਹਨ। ਰਾਜਧਾਨੀ ਦਿੱਲੀ ਸਮੇਤ ਚਾਰ ਮਹਾਨਗਰਾਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ ਪਰ ਆਂਧਰਾ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਅਸਾਮ, ਗੋਆ ਅਤੇ ਗੁਜਰਾਤ ਸਮੇਤ ਕੁਝ ਸੂਬਿਆਂ ‘ਚ ਈਂਧਨ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ, ਜਦਕਿ ਜੰਮੂ ਅਤੇ ਕਸ਼ਮੀਰ, ਕਰਨਾਟਕ ਅਤੇ ਮਹਾਰਾਸ਼ਟਰ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਅੱਜ ਦਿੱਲੀ ‘ਚ ਪੈਟਰੋਲ ਦੀ ਕੀਮਤ 94.72 ਰੁਪਏ ਪ੍ਰਤੀ ਲੀਟਰ ਜਦਕਿ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ। ਜਦੋਂ ਕਿ ਮੁੰਬਈ ਵਿੱਚ ਪੈਟਰੋਲ ਦੀ ਕੀਮਤ 103.44 ਰੁਪਏ ਅਤੇ ਡੀਜ਼ਲ ਦੀ ਕੀਮਤ 89.97 ਰੁਪਏ ਪ੍ਰਤੀ ਲੀਟਰ ਹੈ।
ਕੋਲਕਾਤਾ ‘ਚ ਪੈਟਰੋਲ ਦੀ ਕੀਮਤ 104.95 ਰੁਪਏ ਅਤੇ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਹੈ। ਚੇਨਈ ‘ਚ ਪੈਟਰੋਲ ਦੀ ਕੀਮਤ 100.76 ਰੁਪਏ ਹੈ, ਜਦਕਿ ਡੀਜ਼ਲ ਦੀ ਕੀਮਤ 92.35 ਰੁਪਏ ਪ੍ਰਤੀ ਲੀਟਰ ਹੈ। ਉੱਤਰ ਪ੍ਰਦੇਸ਼ ਦੇ ਨੋਇਡਾ ਵਿੱਚ ਪੈਟਰੋਲ 94.72 ਰੁਪਏ ਪ੍ਰਤੀ ਲੀਟਰ, ਡੀਜ਼ਲ 88.23 ਰੁਪਏ ਪ੍ਰਤੀ ਲੀਟਰ, ਲਖਨਊ ਵਿੱਚ ਪੈਟਰੋਲ 94.64 ਰੁਪਏ ਪ੍ਰਤੀ ਲੀਟਰ, ਡੀਜ਼ਲ 87.66 ਰੁਪਏ ਪ੍ਰਤੀ ਲੀਟਰ, ਆਗਰਾ ਵਿੱਚ ਪੈਟਰੋਲ 94.55 ਰੁਪਏ ਪ੍ਰਤੀ ਲੀਟਰ ਹੈ। ਡੀਜ਼ਲ 87.57 ਰੁਪਏ ਪ੍ਰਤੀ ਲੀਟਰ ਹੈ। ਵਾਰਾਣਸੀ ਵਿੱਚ ਪੈਟਰੋਲ 95.50 ਰੁਪਏ ਪ੍ਰਤੀ ਲੀਟਰ ਹੈ। ਪਟਨਾ ‘ਚ ਡੀਜ਼ਲ ਦੀ ਕੀਮਤ 88.35 ਰੁਪਏ ਪ੍ਰਤੀ ਲੀਟਰ ਜਦਕਿ ਪੈਟਰੋਲ ਦੀ ਕੀਮਤ 105.18 ਰੁਪਏ ਪ੍ਰਤੀ ਲੀਟਰ ਹੈ।