ਪੰਜਾਬ ਸਰਕਾਰ ਪੰਚਾਇਤੀ ਚੋਣਾਂ ਤੋਂ ਪਹਿਲਾਂ ਅਜਿਹਾ ਕਦਮ ਚੁੱਕਣ ਜਾ ਰਹੀ ਹੈ, ਜਿਸ ਤਹਿਤ ਪੰਚਾਇਤੀ ਚੋਣਾਂ ਪਾਰਟੀ ਚੋਣ ਨਿਸ਼ਾਨ ‘ਤੇ ਨਹੀਂ ਲੜੀਆਂ ਜਾਣਗੀਆਂ। ਦੱਸਿਆ ਜਾ ਰਿਹਾ ਹੈ ਕਿ ‘ਪੰਜਾਬ ਸਰਕਾਰ ਦੇ ਪੰਚਾਇਤੀ ਰਾਜ ਨਿਯਮ-1994’ ‘ਚ ਸੋਧ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਹ ਏਜੰਡਾ ਅਗਲੀ ਕੈਬਨਿਟ ਮੀਟਿੰਗ ਵਿੱਚ ਲਿਆਂਦਾ ਜਾ ਸਕਦਾ ਹੈ। ਇਸ ਸੋਧ ਤਹਿਤ ਪੰਚਾਇਤੀ ਚੋਣਾਂ ‘ਚ ਉਮੀਦਵਾਰ ਪਾਰਟੀ ਦੇ ਚੋਣ ਨਿਸ਼ਾਨ ‘ਤੇ ਚੋਣ ਨਹੀਂ ਲੜ ਸਕਣਗੇ। ਇਹ ਏਜੰਡਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿੱਚ ਲਿਆਂਦਾ ਜਾ ਸਕਦਾ ਹੈ। ਪੰਚਾਇਤੀ ਚੋਣਾਂ ਸਤੰਬਰ ਦੇ ਆਖਰੀ ਹਫਤੇ ਹੋ ਸਕਦੀਆਂ ਹਨ, ਜਿਸ ਤੋਂ ਪਹਿਲਾਂ ਇਹ ਅਹਿਮ ਫ਼ੈਸਲਾ ਲਿਆ ਜਾ ਸਕਦਾ ਹੈ। ਇਸ ਦਾ ਕਾਰਨ ਇਹ ਹੈ ਕਿ ਪੰਚਾਇਤੀ ਚੋਣਾਂ ਦੌਰਾਨ ਪਿੰਡਾਂ ਵਿੱਚ ਵੱਡੇ ਪੱਧਰ ’ਤੇ ਲੜਾਈਆਂ ਦੇਖਣ ਨੂੰ ਮਿਲਦੀਆਂ ਹਨ। ਇਸ ਦੇ ਮੱਦੇਨਜ਼ਰ ਮੰਨਿਆ ਜਾ ਰਿਹਾ ਹੈ ਕਿ ਇਹ ਫ਼ੈਸਲਾ ਲਿਆ ਜਾ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਕੁੱਲ 13241 ਪੰਚਾਇਤਾਂ ਹਨ, ਜਦੋਂ ਕਿ 153 ਬਲਾਕ ਕੌਂਸਲਾਂ ਅਤੇ 23 ਜ਼ਿਲ੍ਹਾ ਪਰਿਸ਼ਦ ਹਨ।
Related Posts
BJP ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਆਮ ਆਦਮੀ ਪਾਰਟੀ ‘ਤੇ ਸਾਧਿਆ ਤਿੱਖਾ ਨਿਸ਼ਾਨਾ
ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਕਿਸਾਨਾਂ ਨਾਲ ਕੀਤੇ…
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਡਿੰਪੀ ਢਿੱਲੋਂ ਵੱਲੋਂ ਅਸਤੀਫ਼ਾ ਦਿੱਤਾ ਗਿਆ
ਗਿੱਦੜਬਾਹਾ ਹਲਕੇ ਤੋਂ ਅਕਾਲੀ ਦਲ ਦੇ ਇੰਚਾਰਜ ਅਤੇ ਦਲ ਦੀ ਟਿਕਟ ’ਤੇ ਦੋ ਵਾਰ ਚੋਣ ਲੜ ਚੁੱਕੇ ਹਰਦੀਪ ਸਿੰਘ ਡਿੰਪੀ…
ਭਾਜਪਾ ਦੇ ਸਾਬਕਾ ਮੰਤਰੀ ਤੀਕਸ਼ਣ ਸੂਦ ਨੇ ਕੰਗਨਾ ਰਣੌਤ ਦੇ ਬਿਆਨਾਂ ‘ਤੇ ਦਿੱਤਾ ਆਪਣਾ ਬਿਆਨ
ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੇ ਬਿਆਨਾਂ ‘ਤੇ ਭਾਜਪਾ ਦੇ ਸਾਬਕਾ ਮੰਤਰੀ ਤੀਕਸ਼ਣ ਸੂਦ ਦਾ ਬਿਆਨ ਸਾਹਮਣੇ ਆਇਆ ਹੈ। ਬਟਾਲਾ ਪਹੁੰਚੇ…