ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਚਨਚੇਤ ਮਿਨੀ ਸਕੱਤਰੇਤ ਰਾਜਪੁਰਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਮਿਨੀ ਸਕੱਤਰੇਤ ਵਿੱਚ ਆਪਣੇ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਡੀਐੱਸਪੀ ਦਫ਼ਤਰ, ਐੱਸਡੀਐੱਮ ਅਤੇ ਤਹਿਸੀਲਦਾਰ ਦਫ਼ਤਰਾਂ ਦਾ ਵੀ ਜਾਇਜ਼ਾ ਲਿਆ ਅਤੇ ਉੱਥੇ ਕੰਮਕਾਜ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਸਭ ਤੋਂ ਘੱਟ ਉਮਰ ਦੇ ਤਹਿਸੀਲਦਾਰ ਜਸਪ੍ਰੀਤ ਸਿੰਘ ਨਾਲ ਗਲ ਕੀਤੀ। ਉਨ੍ਹਾਂ ਨੌਜਵਾਨ ਤਹਿਸੀਲਦਾਰ ਦੇ ਕੰਮ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਉਹ ਪਟਿਆਲਾ ਜਾ ਰਹੇ ਸਨ ਅਤੇ ਜਾਂਦੇ ਹੋਏ ਉਨ੍ਹਾਂ ਨੇ ਇਹ ਦੌਰਾ ਕੀਤਾ ਹੈ। ਇਸ ਮੌਕੇ ਮੁੱਖ ਮੰਤਰੀ ਨਾਲ ਓਐੱਸਡੀ ਸੁਖਬੀਰ ਸਿੰਘ, ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਵੀ ਮੌਜੂਦ ਸਨ।
Related Posts
ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿੱਚ ਮੀਡੀਆ ਵਰਕਸ਼ਾਪ
ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਪਟਿਆਲਾ ਦੇ ਸੈਮੀਨਾਰ ਹਾਲ ਵਿੱਚ ਮੀਡੀਆ ਵਰਕਸ਼ਾਪ ‘ਵਾਰਤਾਲਾਪ’ ਕਰਵਾਈ ਗਈ। ਤਿੰਨ ਨਵੇਂ ਫੌਜਦਾਰੀ ਕਾਨੂੰਨਾਂ…
ਕਾਲਜਾਂ ਦੇ ਵਿਦਿਆਰਥੀਆਂ ਲਈ ਇਹ ਅਹਿਮ ਖ਼ਬਰ
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੇ ਹੁਣ ਆਪਣੇ ਮਾਨਤਾ ਪ੍ਰਾਪਤ ਕਾਲਜਾਂ ਵਿੱਚ ਵੱਖ-ਵੱਖ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਕੋਰਸਾਂ ਵਿੱਚ ਦਾਖਲਾ ਲੈਣ ਵਾਲੇ…
ਸਰਕਾਰੀ ਨੌਕਰੀ ਦੇ ਚਾਹਵਾਨ ਉਮੀਦਵਾਰਾਂ ਲਈ ਅਹਿਮ ਖਬਰ
ਸਰਕਾਰੀ ਨੌਕਰੀ ਦੇ ਚਾਹਵਾਨ ਉਮੀਦਵਾਰਾਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸਰਕਾਰੀ ਕਾਲਜ ਲੁਧਿਆਣਾ ਨੇ ਵੱਖ-ਵੱਖ ਅਸਾਮੀਆਂ ‘ਤੇ…