ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸੁਖਬੀਰ ਸਿੰਘ ਬਾਦਲ ‘ਤੇ ਕੀਤਾ ਤਿੱਖਾ ਹਮਲਾ

ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੁਖਬੀਰ ਸਿੰਘ ਬਾਦਲ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਬਰਬਾਦ ਕਰ ਦਿੱਤਾ ਹੈ। ਰਾਜਾ ਵੜਿੰਗ ਨੇ ਇਹ ਵੀ ਕਿਹਾ ਕਿ ਸੁਖਬੀਰ ਬਾਦਲ ਨੇ ਗਲਤੀ ਨਾਲ ਨਹੀਂ ਗੁਨਾਹ ਕੀਤਾ ਹੈ ਅਤੇ ਲੋਕ ਉਨ੍ਹਾਂ ਨੂੰ ਮੁਆਫ ਕਰਨ ਲਈ ਤਿਆਰ ਨਹੀਂ ਹਨ।

ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਕਿਹਾ ਸੀ ਕਿ ਇੱਕ ਬਾਦਲ ਖਤਮ ਹੋ ਜਾਵੇਗਾ ਅਤੇ ਦੂਜਾ ਅਕਾਲੀ ਦਲ ਖਤਮ ਹੋ ਜਾਵੇਗਾ ਅਤੇ ਨਵਾਂ ਅਕਾਲੀ ਦਲ ਬਣੇਗਾ। ਹੁਣ ਇਸੇ ਤਰ੍ਹਾਂ ਦਾ ਕੰਮ ਸ਼ੁਰੂ ਹੋ ਗਿਆ ਹੈ। ਸੁਖਬੀਰ ਬਾਦਲ ਨੇ ਸੱਤਾ ਦੇ ਲਾਲਚ ਕਾਰਨ ਪੂਰੇ ਅਕਾਲੀ ਦਲ ਨੂੰ ਬਰਬਾਦ ਕਰ ਦਿੱਤਾ ਹੈ। ਵੜਿੰਗ ਨੇ ਕਿਹਾ ਕਿ ਅਕਾਲੀ ਦਲ ਦਾ ਬਹੁਤ ਵੱਡਾ ਵਿਰਸਾ ਹੈ, ਅਕਾਲੀ ਦਲ ਦੀ ਤਾਕਤ ਸਿਰਫ਼ ਬਾਦਲ ਨਹੀਂ ਹਨ।

Leave a Reply

Your email address will not be published. Required fields are marked *