HomePunjabMalerkotlaਵੋਟਰ ਰਜਿਸਟ੍ਰੇਸ਼ਨ ਕੈਂਪਾਂ ਦੀ ਮਿਤੀ ਅਤੇ ਸਮੇਂ ਵਿੱਚ ਤਬਦੀਲੀ; ਹੁਣ 25 ਦੀ...

ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦੀ ਮਿਤੀ ਅਤੇ ਸਮੇਂ ਵਿੱਚ ਤਬਦੀਲੀ; ਹੁਣ 25 ਦੀ ਬਜਾਏ 24 ਅਕਤੂਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ -ਵਿਰਾਜ ਐਸ. ਤਿੜਕੇ

ਮਾਲੇਰਕੋਟਲਾ, 22 ਅਕਤੂਬਰ:

ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਦੁਪਹਿਰ 3 ਤੋਂ ਸ਼ਾਮ 5 ਵਜੇ ਤੱਕ ਹਾਜ਼ਰ ਰਹਿਣਗੇ ਬੀ.ਐਲ.ਓ.; ਵੋਟਰ ਸੂਚੀ ਵਿੱਚ ਨਾਮ ਦੀ ਜਾਂਚ ਅਤੇ ਨਵੀਂ ਵੋਟ ਬਣਵਾਉਣ ਲਈ ਮਿਲੇਗੀ ਸਹਾਇਤਾ

ਵੋਟਰ ਸੂਚੀ ਤੋਂ ਵਾਂਝੇ ਰਹਿ ਗਏ ਯੋਗ ਨਾਗਰਿਕ ਅਤੇ ਪਹਿਲੀ ਵਾਰ ਵੋਟ ਬਣਵਾਉਣ ਵਾਲੇ ਨੌਜਵਾਨ ਵਿਸ਼ੇਸ਼ ਕੈਂਪਾਂ ਦਾ ਲਾਭ ਜ਼ਰੂਰ ਉਠਾਉਣ-ਜ਼ਿਲ੍ਹਾ ਚੋਣ ਅਫ਼ਸਰ

ਭਾਰਤ ਚੋਣ ਕਮਿਸ਼ਨ ਦੀਆਂ ਤਾਜ਼ਾ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਵਿੱਚ ਰਹਿ ਗਏ ਯੋਗ ਨਾਗਰਿਕਾਂ ਅਤੇ ਪਹਿਲੀ ਵਾਰ ਵੋਟ ਬਣਵਾਉਣ ਵਾਲੇ ਨੌਜਵਾਨਾਂ ਦੀ ਸਹੂਲਤ ਲਈ ਲਗਾਏ ਜਾਣ ਵਾਲੇ ਵਿਸ਼ੇਸ਼ ਕੈਂਪਾਂ ਦੀ ਮਿਤੀ ਅਤੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਪਹਿਲਾਂ 25 ਅਕਤੂਬਰ ਨੂੰ ਨਿਰਧਾਰਤ ਕੈਂਪ ਹੁਣ 24 ਅਕਤੂਬਰ (ਸ਼ਨੀਵਾਰ) ਨੂੰ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਲਗਾਏ ਜਾਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਜਾਰੀ ਸੋਧੇ ਹੋਏ ਪ੍ਰੋਗਰਾਮ ਅਨੁਸਾਰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਸਮੁੱਚੇ ਚੋਣ ਅਮਲੇ ਨੂੰ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਕੈਂਪਾਂ ਦੌਰਾਨ ਸਾਰੇ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਆਪਣੇ ਸਬੰਧਤ ਪੋਲਿੰਗ ਬੂਥਾਂ ’ਤੇ ਮੌਜੂਦ ਰਹਿਣਗੇ ਅਤੇ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਨਾਮ ਦੀ ਜਾਂਚ ਕਰਨ ਅਤੇ ਲੋੜੀਂਦੀਆਂ ਅਰਜ਼ੀਆਂ ਭਰਨ ਲਈ ਮਾਰਗਦਰਸ਼ਨ ਦੇਣਗੇ। ਵੋਟਰ ਵੇਰਵਿਆਂ ਵਿੱਚ ਸੋਧ ਜਾਂ ਰਿਹਾਇਸ਼ ਦੀ ਤਬਦੀਲੀ ਲਈ ਫਾਰਮ-8 ਸਬੰਧੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਦੱਸਿਆ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ (ਐਸ.ਐਸ.ਆਰ.) ਤਹਿਤ 12 ਨਵੰਬਰ ਨੂੰ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਉਪਰੰਤ 12 ਨਵੰਬਰ ਤੋਂ 11 ਦਸੰਬਰ ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਇਸ ਦੌਰਾਨ 14, 15 ਅਤੇ 29 ਨਵੰਬਰ ਨੂੰ ਵੀ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਜਦਕਿ ਅੰਤਿਮ ਵੋਟਰ ਸੂਚੀ 4 ਜਨਵਰੀ 2027 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 25 ਅਕਤੂਬਰ ਦੀ ਪੁਰਾਣੀ ਮਿਤੀ ਦੀ ਬਜਾਏ 24 ਅਕਤੂਬਰ ਨੂੰ ਦੁਪਹਿਰ 3 ਤੋਂ ਸ਼ਾਮ 5 ਵਜੇ ਤੱਕ ਆਪਣੇ ਸਬੰਧਤ ਪੋਲਿੰਗ ਬੂਥ ’ਤੇ ਪਹੁੰਚ ਕੇ ਇਸ ਸਹੂਲਤ ਦਾ ਲਾਭ ਉਠਾਉਣ। ਵੋਟਰ ਸੂਚੀ ਵਿੱਚ ਨਾਮ ਦੀ ਜਾਂਚ ਅਤੇ ਹੋਰ ਚੋਣ ਸੇਵਾਵਾਂ ਲਈ voters.eci.gov.in ਪੋਰਟਲ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments