ਨੈਸ਼ਨਲ ਹਾਈਵੇਅ ’ਤੇ ਮਾਲਵਾ ਕਾਲਜ ਬੌਂਦਲੀ ਨੇੜੇ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ ਦੋ ਲੜਕੀਆਂ ਦੀ ਮੌਤ ਹੋ ਗਈ ਜਦਕਿ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸ਼ਰਧਾਲੂ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਸਨ। ਦੋਵੇਂ ਲੜਕੀਆਂ ਕਿਸੇ ਅਣਪਛਾਤੇ ਨੌਜਵਾਨ ਦੇ ਮੋਟਰਸਾਈਕਲ ’ਤੇ ਚੰਡੀਗੜ੍ਹ ਤੋਂ ਸਮਰਾਲਾ ਵੱਲ ਆ ਰਹੀਆਂ ਸਨ। ਮੌਕੇ ਤੋਂ ਪਤਾ ਲੱਗਾ ਕਿ ਟਾਇਰ ਫਟਣ ਕਾਰਨ ਮੋਟਰਸਾਈਕਲ ਬੇਕਾਬੂ ਹੋ ਕੇ ਫਲਾਈਓਵਰ ‘ਤੇ ਲੱਗੀ ਰੇਲਿੰਗ ਨਾਲ ਜਾ ਟਕਰਾਇਆ। ਮੋਟਰਸਾਈਕਲ ਦੇ ਪਿੱਛੇ ਬੈਠੀਆਂ ਦੋਵੇਂ ਲੜਕੀਆਂ ਪੁਲ ਤੋਂ ਡਿੱਗ ਗਈਆਂ। ਮੋਟਰਸਾਈਕਲ ਚਾਲਕ ਅੰਕਿਤ (36) ਪੁਲ ਤੋਂ ਹੇਠਾਂ ਲਟਕ ਗਿਆ। ਹਾਦਸੇ ਵਿੱਚ ਸਪਨਾ (17) ਅਤੇ ਸਕੁੰਤਲਾ (22) ਦੀ ਮੌਤ ਹੋ ਗਈ। ਦੋਵੇਂ ਲੁਧਿਆਣਾ ਦੇ ਗੋਬਿੰਦਪੁਰ ਨੇੜੇ ਢੰਡਾਰੀ ਕਲਾ ਦੇ ਰਹਿਣ ਵਾਲਿਆਂ ਸਨ।
Related Posts
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ ‘ਚ ਕੜਾਹੀ ‘ਚ ਡਿੱਗਣ ਵਾਲੇ ਸੇਵਾਦਾਰ ਦੀ ਹੋਈ ਮੌਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ ‘ਚ ਕੜਾਹੀ ‘ਚ ਡਿੱਗਣ ਵਾਲੇ ਸੇਵਾਦਾਰ ਦੀ ਮੌਤ ਹੋ ਗਈ ਹੈ। 1-2 ਅਗਸਤ…
ਜਲੰਧਰ : ਨਗਰ ਨਿਗਮ ਨੇ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਕੀਤੀ ਗਈ ਵੱਡੀ ਕਾਰਵਾਈ
ਜਲੰਧਰ : ਨਗਰ ਨਿਗਮ ਵਲੋਂ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਨਿਗਮ ਦੀ ਬਿਲਡਿੰਗ ਸ਼ਾਖਾ ਦੇ ਅਧਿਕਾਰੀਆਂ ਨੇ…
ਕੈਨੇਡੀਅਨ ਪਤਨੀ ਨਾਲ ਚੱਲ ਰਹੇ ਝਗੜੇ ਤੋਂ ਪ੍ਰੇਸ਼ਾਨ ਨੌਜ਼ਵਾਨ ਨੇ ਚੁੱਕਿਆ ਭਿਆਨਕ ਕਦਮ
ਸ਼ਹਿਰ ਦੇ ਇੱਕ ਨੌਜਵਾਨ ਨੇ ਆਪਣੀ ਕੈਨੇਡੀਅਨ ਪਤਨੀ ਨਾਲ ਚੱਲ ਰਹੇ ਝਗੜੇ ਕਾਰਨ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ…