ਸ਼੍ਰੋਮਣੀ ਅਕਾਲੀ ਦਲ ਨੇ ਆਉਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਨੇ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ‘ਤੇ ਬ੍ਰੇਨਸਟਰਮਿੰਗ ਸ਼ੁਰੂ ਕਰ ਦਿੱਤੀ ਹੈ। ਆਉਣ ਵਾਲੇ ਦਿਨਾਂ ਵਿੱਚ ਪਾਰਟੀ ਦਾ ਸੰਸਦੀ ਬੋਰਡ ਉਨ੍ਹਾਂ ਚਾਰ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰੇਗਾ ਜਿੱਥੇ ਉਪ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੌਰਾਨ ਸਥਾਨਕ ਲੀਡਰਸ਼ਿਪ ਨਾਲ ਵਿਚਾਰ ਵਟਾਂਦਰਾ ਕਰਕੇ ਜ਼ਮੀਨੀ ਪੱਧਰ ਦੀ ਫੀਡਬੈਕ ਇਕੱਠੀ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਸੰਸਦੀ ਬੋਰਡ ਦੇ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਬੋਰਡ ਦੇ ਹੋਰ ਮੈਂਬਰ ਮਹੇਸ਼ ਇੰਦਰ ਸਿੰਘ ਗਰੇਵਾਲ, ਜਨਮੇਜਾ ਸਿੰਘ ਸੇਖੋਂ, ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ ਅਤੇ ਡਾ: ਦਲਜੀਤ ਸਿੰਘ ਚੀਮਾ ਸਮੇਤ ਹੋਰ ਮੈਂਬਰ ਇਨ੍ਹਾਂ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰਨਗੇ। ਬੋਰਡ ਭਲਕੇ 24 ਅਗਸਤ ਨੂੰ ਚੱਬੇਵਾਲ (ਹੁਸ਼ਿਆਰਪੁਰ), 27 ਅਗਸਤ ਨੂੰ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਅਤੇ 28 ਅਗਸਤ ਨੂੰ ਬਰਨਾਲਾ ਦਾ ਦੌਰਾ ਕਰੇਗਾ।
Related Posts
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਕਾਫਲੇ ਦੀ ਇਕ ਕਾਰ ਨਾਲ ਵਾਪਰਿਆ ਹਾਦਸਾ
ਅੰਮ੍ਰਿਤਸਰ ਦੇ ਸਰਹੱਦੀ ਖੇਤਰ ਦੇ ਦੌਰੇ ‘ਤੇ ਗਏ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਕਾਫਲੇ ਦੀ ਇਕ ਕਾਰ ਹਾਦਸੇ ਦਾ ਸ਼ਿਕਾਰ…
ਜਲੰਧਰ ਪੁਲਿਸ ਵੱਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਗਿਰੋਹ ਦੇ 4 ਮੈਂਬਰਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ
ਪੰਜਾਬ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਉਨ੍ਹਾਂ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ…
ਲੁਧਿਆਣਾ ਦੀ ਧਾਗਾ ਫੈਕਟਰੀ ‘ਚ ਲੱਗੀ ਭਿਆਨਕ ਅੱਗ
ਇੰਡਸਟਰੀਅਲ ਸਿਟੀ ਦੇ ਸਮਰਾਲਾ ਚੌਕ ਨੇੜੇ ਧਾਗਾ ਫੈਕਟਰੀ ‘ਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ, ਜਿਸ ਕਾਰਨ…