ਮਾਨਸਾ : ਸਿੱਧੂ ਮੂਸੇਵਾਲਾ ਨੇ ਆਪਣੇ ਸੰਗੀਤ ਅਤੇ ਬੋਲਣ ਦੇ ਅੰਦਾਜ਼ ਨਾਲ ਪੰਜਾਬੀ ਸੰਗੀਤ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਇਆ। ਉਸਦੀ ਸ਼ਖਸੀਅਤ ਅਤੇ ਗੀਤਾਂ ਨੇ ਲੱਖਾਂ ਦਿਲਾਂ ਨੂੰ ਛੂਹ ਲਿਆ ਹੈ। ਉਨ੍ਹਾਂ ਦੀ ਮੌਤ ਤੋਂ ਬਾਅਦ ਵੀ ਉਨ੍ਹਾਂ ਦੇ ਗੀਤਾਂ ਦੀ ਲੋਕਪ੍ਰਿਅਤਾ ਘੱਟ ਨਹੀਂ ਹੋਈ ਹੈ ਅਤੇ ਪ੍ਰਸ਼ੰਸਕ ਹਰ ਨਵੇਂ ਗੀਤ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ।
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਆਈ ਹੈ। ਸਿੱਧੂ ਦੇ ਗੀਤਾਂ ਦਾ ਕਰੇਜ਼ ਖਤਮ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ। ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ਦਾ ਗੀਤ ‘ਲਾਕ’ ਅੱਜ ਯਾਨੀ 23 ਜਨਵਰੀ ਨੂੰ ਰਿਲੀਜ਼ ਹੋ ਗਿਆ ਹੈ।
2025 ਵਿੱਚ ਰਿਲੀਜ਼ ਹੋਣ ਵਾਲਾ ਸਿੱਧੂ ਮੂਸੇਵਾਲਾ ਦਾ ਇਹ ਪਹਿਲਾ ਗੀਤ ਹੈ। ਰਿਲੀਜ਼ ਹੁੰਦੇ ਹੀ ਇਸ ਗੀਤ ਨੂੰ ਸਿਰਫ 10 ਮਿੰਟਾਂ ‘ਚ 3.5 ਲੱਖ ਵਿਊਜ਼ ਅਤੇ 2 ਲੱਖ ਤੋਂ ਵੱਧ ਲਾਈਕ ਮਿਲ ਚੁੱਕੇ ਹਨ। ਇਸ ਗੀਤ ‘ਚ ਸਿੱਧੂ ਦੇ ਪਿਤਾ ਵੀ ਨਜ਼ਰ ਆ ਰਹੇ ਹਨ। ਦੱਸ ਦੇਈਏ ਕਿ 29 ਮਈ 2022 ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਉਦੋਂ ਤੋਂ ਹੁਣ ਤੱਕ ਉਸਦੇ 9 ਗੀਤ ਰਿਲੀਜ਼ ਹੋ ਚੁੱਕੇ ਹਨ।