ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਜਿਨ੍ਹਾਂ ਨੂੰ ਕੁਝ ਦਿਨ ਪਹਿਲਾਂ ਈ.ਡੀ ਨੇ ਕਰੋੜਾਂ ਰੁਪਏ ਦੇ ਘਪਲੇ ‘ਚ ਗ੍ਰਿਫ਼ਤਾਰ ਕੀਤਾ ਸੀ। ਅੱਜ ਪੰਜ ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਭਾਰੀ ਪੁਲਿਸ ਸੁਰੱਖਿਆ ਵਿਚਕਾਰ ਮਾਣਯੋਗ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਧਰਮਿੰਦਰ ਪਾਲ ਸਿੰਗਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਈਡੀ ਦੇ ਸੀਨੀਅਰ ਅਧਿਕਾਰੀ ਅਤੇ ਕਾਂਗਰਸੀ ਆਗੂ ਹਾਜ਼ਰ ਸਨ।
ਈ.ਡੀ ਦੇ ਵਕੀਲ ਅਜੇ ਪਠਾਨੀਆ ਅਤੇ ਹਾਜ਼ਰ ਹੋਰ ਵਕੀਲਾਂ ਨੇ ਭਾਰਤ ਭੂਸ਼ਣ ਆਸ਼ੂ ਵੱਲੋਂ ਕੀਤੇ ਕਰੋੜਾਂ ਰੁਪਏ ਦੇ ਘਪਲੇ ਨਾਲ ਸਬੰਧਤ ਦਸਤਾਵੇਜ਼ ਅਦਾਲਤ ਵਿੱਚ ਪੇਸ਼ ਕੀਤੇ। ਜਿੱਥੇ ਦੋਵਾਂ ਧਿਰਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਮਨਦੀਪ ਸਚਦੇਵਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਜੇਲ੍ਹ ਭੇਜਣ ਦੇ ਹੁਕਮ ਦਿੱਤੇ ਹਨ ।