ਪਤਾਲਪੁਰੀ ਚੌਕ ਕੀਰਤਪੁਰ ਸਾਹਿਬ ਵਿਖੇ ਆਕਸੀਜਨ ਗੈਸ ਸਿਲੰਡਰ ਨਾਲ ਭਰਿਆ ਕੈਂਟਰ ਪਲਟ ਜਾਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਦੌਰਾਨ ਸਿਲੰਡਰ ਨੂੰ ਅੱਗ ਲੱਗ ਗਈ। ਕੈਂਟਰ ਚਾਲਕ ਨੂੰ ਇੱਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਕੈਬਿਨ ਵਿੱਚੋਂ ਬਾਹਰ ਕੱਢ ਕੇ ਹਸਪਤਾਲ ਭੇਜਿਆ ਗਿਆ ਜਾਣਕਾਰੀ ਅਨੁਸਾਰ ਅੱਜ ਸਵੇਰੇ ਦਿੱਲੀ ਤੋਂ ਨੰਗਲ ਗੈਸ ਸਿਲੰਡਰ ਲੈ ਕੇ ਜਾ ਰਿਹਾ ਇੱਕ ਕੈਂਟਰ ਬੇਕਾਬੂ ਹੋ ਕੇ ਪਲਟ ਗਿਆ। ਇਸ ਦੌਰਾਨ ਜਦੋਂ ਕੈਂਟਰ ਚਾਲਕ ਇਸ ਕੈਂਟਰ ਵਿੱਚ ਫਸ ਗਿਆ ਤਾਂ ਇਸ ਕੈਂਟਰ ਵਿੱਚ ਲੱਦੇ ਸਿਲੰਡਰ ਨੂੰ ਅੱਗ ਲੱਗ ਗਈ। ਸਿਲੰਡਰ ਵਿੱਚ ਆਕਸੀਜਨ ਗੈਸ ਸੀ। ਅੱਗ ਦੇ ਲਗਾਤਾਰ ਫੈਲਣ ਕਾਰਨ ਮੌਕੇ ‘ਤੇ ਤਣਾਅ ਵਾਲਾ ਮਾਹੌਲ ਬਣ ਗਿਆ। ਜਿਸ ਤੋਂ ਬਾਅਦ ਰੂਪਨਗਰ ਨੰਗਲ ਅਤੇ ਨਜ਼ਦੀਕੀ ਫੈਕਟਰੀ ਅਲਟਰੈਕ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਪੁਲਿਸ ਪ੍ਰਸ਼ਾਸਨ ਦੇ ਨਾਲ-ਨਾਲ ਆਮ ਲੋਕਾਂ ਨੇ ਵੱਡੀ ਮੁਸ਼ੱਕਤ ਨਾਲ ਪਹਿਲਾਂ ਕੈਂਟਰ ਚਾਲਕ ਨੂੰ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ ਅਤੇ ਫਿਰ ਅੱਗ ‘ਤੇ ਕਾਬੂ ਪਾਇਆ।
Related Posts
ਪੰਜਾਬ : ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਦਿੱਤੇ ਜਾਣਗੇ ਇੰਨੇ ਰੁਪਏ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਜ਼ਿਆਦਾ ਪਾਣੀ ਦੀ ਖ਼ਪਤ ਕਰਨ ਵਾਲੀ ਝੋਨੇ ਦੀ…
ਕੈਨੇਡਾ ਸੜਕ ਹਾਦਸੇ ‘ਚ ਲੁਧਿਆਣਾ ਦੀ ਕੁੜੀ ਦੀ ਮੌਤ
ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਮੱਲ੍ਹਾ ਦੀ ਨੌਜਵਾਨ ਲੜਕੀ ਦੀ…
ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਘੁਟਾਲੇ ਵਿੱਚ ਸਹਿ-ਮੁਲਜ਼ਮ ਵਜੋਂ ਨਾਮਜ਼ਦ ਨਾਇਬ-ਤਹਿਸੀਲਦਾਰ ਜਸਕਰਨ…