ਮਾਨਸਾ: ਜ਼ਿਲ੍ਹੇ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਫਾਇਰ ਸੇਫਟੀ ਅਤੇ ਬਿਲਡਿੰਗ ਸੇਫਟੀ ਸਰਟੀਫਿਕੇਟ ਜਮ੍ਹਾਂ ਨਾ ਕਰਵਾਉਣ ਵਾਲੇ 6 ਪ੍ਰਾਈਵੇਟ ਸਕੂਲਾਂ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੈ । ਜਿਨ੍ਹਾਂ ਸਕੂਲਾਂ ਦੀ ਮਾਨਤਾ ਰੱਦ ਕੀਤੀ ਗਈ ਹੈ, ਉਨ੍ਹਾਂ ਵਿੱਚ ਯੂਨੀਕ ਪਬਲਿਕ ਸਕੂਲ ਬੁਢਲਾਡਾ, ਰਣਵੀਰ ਇੰਟਰਨੈਸ਼ਨਲ ਪਬਲਿਕ ਸਕੂਲ ਮਾਟੀ, ਗੁਰੂ ਨਾਨਕ ਦੇਵ ਪਬਲਿਕ ਸਕੂਲ ਬੁਢਲਾਡਾ, ਸਰਵ ਹਿੱਤਕਾਰੀ ਵਿਦਿਆ ਮੰਦਰ ਦੁੱਲੋਵਾਲ, ਸ਼ਿਵਾਲਿਸ਼ ਪਬਲਿਕ ਸਕੂਲ ਸਰਦੂਲਗੜ੍ਹ ਅਤੇ ਦਸਮੇਸ਼ ਸਰਵ ਹਿੱਤਕਾਰੀ ਵਿਦਿਆ ਮੰਦਰ ਸਰਦੂਲਗੜ੍ਹ ਸ਼ਾਮਲ ਹਨ।
ਡੀ.ਈ.ਓ. (ਸੈਕੰਡਰੀ) ਭੁਪਿੰਦਰ ਕੌਰ ਨੇ ਦੱਸਿਆ ਕਿ ਇਨ੍ਹਾਂ ਸਕੂਲਾਂ ਨੂੰ ਪਹਿਲਾਂ ਵੀ ਫਾਇਰ ਐਂਡ ਬਿਲਡਿੰਗ ਸੇਫਟੀ ਸਰਟੀਫਿਕੇਟ ਜਮ੍ਹਾਂ ਕਰਵਾਉਣ ਲਈ ਲਿਖਿਆ ਗਿਆ ਸੀ। ਨਿਰਧਾਰਤ ਸਮੇਂ ਤੋਂ ਬਾਅਦ ਵੀ ਫਾਇਰ ਅਤੇ ਬਿਲਡਿੰਗ ਸਰਟੀਫਿਕੇਟ ਜਮ੍ਹਾਂ ਨਾ ਕਰਨ ਵਾਲੇ ਇਨ੍ਹਾਂ ਸਕੂਲਾਂ ਦੀ ਮਾਨਤਾ ਰੱਦ ਕਰ ਦਿੱਤੀ ਗਈ ਹੈ।