ਲੁਧਿਆਣਾ : ਆਉਣ ਵਾਲੇ ਦਿਨਾਂ ‘ਚ ਮਹਾਨਗਰ ‘ਚ ਪਲਾਸਟਿਕ ਕੈਰੀ ਬੈਗ ਦੀ ਵਰਤੋਂ ‘ਤੇ ਸਖ਼ਤੀ ਵਧ ਸਕਦੀ ਹੈ। ਇਸ ਸਬੰਧੀ ਵਿਧਾਨ ਸਭਾ ਦੀ ਲੋਕਲ ਬਾਡੀ ਕਮੇਟੀ ਵੱਲੋਂ ਮੰਡੀ ਬੋਰਡ ਦੇ ਅਧਿਕਾਰੀਆਂ ਸਮੇਤ ਨਗਰ ਨਿਗਮ ਅਤੇ ਪੀ.ਪੀ.ਸੀ.ਬੀ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਲੁਧਿਆਣਾ ‘ਚ ਹੋਈ ਕਮੇਟੀ ਦੀ ਮੀਟਿੰਗ ਦੌਰਾਨ ਇਸ ਮੁੱਦੇ ‘ਤੇ ਚਰਚਾ ਹੋਈ ਸੀ, ਜਿਸ ਸਬੰਧੀ ਚੇਅਰਮੈਨ ਗੁਰਪ੍ਰੀਤ ਗੋਗੀ ਨੇ ਕਿਹਾ ਕਿ 2016 ‘ਚ ਪਲਾਸਟਿਕ ਦੇ ਕੈਰੀ ਬੈਗ ‘ਤੇ ਪਾਬੰਦੀ ਲਗਾਈ ਗਈ ਸੀ ਪਰ ਹੁਣ ਤੱਕ ਇਨ੍ਹਾਂ ਦੀ ਵਰਤੋਂ ‘ਤੇ ਪੂਰੀ ਤਰ੍ਹਾਂ ਪਾਬੰਦੀ ਨਹੀਂ ਲੱਗ ਸਕੀ। ਜਿਸ ਕਾਰਨ ਸੀਵਰੇਜ ਜਾਮ ਦੀ ਸਮੱਸਿਆ ਪੈਦਾ ਹੋ ਰਹੀ ਹੈ ਅਤੇ ਕੂੜੇ ਦੇ ਰੂਪ ਵਿੱਚ ਠੋਸ ਰਹਿੰਦ-ਖੂੰਹਦ ਦੇ ਪ੍ਰਬੰਧਨ ਦੀ ਸਮੱਸਿਆ ਵੀ ਵੱਧ ਰਹੀ ਹੈ। ਇਸ ਦੇ ਮੱਦੇਨਜ਼ਰ ਕਮੇਟੀ ਮੈਂਬਰਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਮਹਾਂਨਗਰ ਵਿੱਚ ਪਲਾਸਟਿਕ ਕੈਰੀ ਬੈਗਾਂ ਦੀ ਵਰਤੋਂ ਸਬੰਧੀ ਸਖ਼ਤੀ ਵਧਾਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ।
Related Posts
ਪਟਿਆਲਾ ਤੇ ਜਲੰਧਰ ਜ਼ਿਲ੍ਹਿਆਂ ਸਮੇਤ ਪੰਜਾਬ ਭਰ ਦੇ ਪ੍ਰਮੁੱਖ ਸਿਹਤ ਸੰਸਥਾਵਾਂ ’ਚ ਅੱਜ OPD ਸੇਵਾਵਾਂ ਬੰਦ
ਪਟਿਆਲਾ ਅਤੇ ਜਲੰਧਰ ਜ਼ਿਲ੍ਹਿਆਂ ਸਮੇਤ ਪੰਜਾਬ ਭਰ ਦੇ ਪ੍ਰਮੁੱਖ ਸਿਹਤ ਸੰਸਥਾਵਾਂ ਵਿੱਚ ਅੱਜ ਓ.ਪੀ.ਡੀ ਸੇਵਾਵਾਂ ਠੱਪ ਰਹੀਆਂ। ਪੀ.ਸੀ.ਐਮ.ਐਸ.ਏ ਪੰਜਾਬ ਨੇ…
ਕਿਸਾਨਾਂ ਵੱਲੋਂ ਦਿੱਲੀ ਵੱਲ ਮਾਰਚ ਦੀਆਂ ਤਿਆਰੀਆਂ ਕੀਤੀਆਂ ਸ਼ੁਰੂ
ਕਿਸਾਨਾਂ ਵੱਲੋਂ ਦਿੱਲੀ ਵੱਲ ਮਾਰਚ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਹਾਈ ਕੋਰਟ ਨੇ ਜਿੱਥੇ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ…
ਕਪੂਰਥਲਾ ‘ਚ ਵਿਜੀਲੈਂਸ ਵਿਭਾਗ ਵੱਲੋਂ GST ਇੰਸਪੈਕਟਰ ਨੂੰ ਰਿਸ਼ਵਤ ਲੈਣ ਦੇ ਦੋਸ਼ ‘ਚ ਕੀਤਾ ਕਾਬੂ
ਪੰਜਾਬ ਦੇ ਕਪੂਰਥਲਾ ਵਿੱਚ ਵਿਜੀਲੈਂਸ ਵਿਭਾਗ ਦੀ ਇੱਕ ਵੱਡੀ ਕਾਰਵਾਈ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਵਿਭਾਗ…