ਰਾਜਸਥਾਨ ਦੇ ਉਦੈਪੁਰ ਵਿੱਚ ਇਸ ਸਮੇਂ ਇੱਕ ਸਰਕਾਰੀ ਸਕੂਲ ਦੇ 10ਵੀਂ ਜਮਾਤ ਦੇ ਵਿਦਿਆਰਥੀ ਵੱਲੋਂ ਆਪਣੇ ਸਹਿਪਾਠੀ ਨੂੰ ਚਾਕੂ ਮਾਰਨ ਤੋਂ ਬਾਅਦ ਫਿਰਕੂ ਹਿੰਸਾ ਦਾ ਮਾਮਲਾ ਕਾਫੀ ਗਰਮਾਇਆ ਹੋਇਆ ਹੈ। ਇਸ ਮਾਮਲੇ ‘ਚ ਕਾਰਵਾਈ ਕਰਦੇ ਹੋਏ ਸਰਕਾਰ ਨੇ ਚਾਕੂ ਨਾਲ ਹਮਲਾ ਕਰਨ ਦੇ ਦੋਸ਼ੀ ਵਿਦਿਆਰਥੀ ਦੇ ਨਜਾਇਜ਼ ਮਕਾਨ ‘ਤੇ ਬੁਲਡੋਜ਼ਰ ਚਲਾ ਦਿੱਤਾ ਹੈ। ਜਾਂਚ ਦੌਰਾਨ ਪਤਾ ਲੱਗਾ ਕਿ ਇਹ ਮਕਾਨ ਜੰਗਲਾਤ ਵਿਭਾਗ ਦੀ ਜ਼ਮੀਨ ‘ਤੇ ਬਣਿਆ ਹੋਇਆ ਸੀ। ਇਸ ਤੋਂ ਬਾਅਦ ਮੁਲਜ਼ਮਾਂ ਦਾ ਬਿਜਲੀ ਕੁਨੈਕਸ਼ਨ ਕੱਟ ਦਿੱਤਾ ਗਿਆ ਅਤੇ ਨੋਟਿਸ ਦੇਣ ਤੋਂ ਬਾਅਦ ਘਰ ਨੂੰ ਢਾਹ ਦਿੱਤਾ ਗਿਆ। ਮਕਾਨ ਢਾਹੁਣ ਤੋਂ ਪਹਿਲਾਂ ਇਸ ਨੂੰ ਖਾਲੀ ਕਰਵਾ ਲਿਆ ਗਿਆ। ਦੱਸ ਦੇਈਏ ਕਿ ਬੀਤੇ ਦਿਨ ਪੁਲਿਸ ਨੇ ਦੋਸ਼ੀ ਵਿਦਿਆਰਥੀ ਨੂੰ ਹਿਰਾਸਤ ‘ਚ ਲੈ ਲਿਆ ਸੀ ਅਤੇ ਉਸ ਦੇ ਪਿਤਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
Related Posts
ਅੱਜ ਤੋਂ ਕਰਨਾਲ ‘ਚ ਕੰਪਿਊਟਰ ਅਪਰੇਟਰਾਂ ਨੇ ਸ਼ੁਰੂ ਕੀਤੀ ਅਣਮਿੱਥੇ ਸਮੇਂ ਲਈ ਹੜਤਾਲ
ਕੰਪਿਊਟਰ ਅਪਰੇਟਰਾਂ ਨੇ ਕਰਨਾਲ ਵਿੱਚ ਅੱਜ ਤੋਂ ਹੜਤਾਲ ਸ਼ੁਰੂ ਕਰ ਦਿੱਤੀ ਹੈ। ਕੰਪਿਊਟਰ ਅਪਰੇਟਰਾਂ ਦੀ ਹੜਤਾਲ ਕਾਰਨ ਮਿੰਨੀ ਸਕੱਤਰੇਤ ਬਹਾਦਰਗੜ੍ਹ…
‘ਜ਼ੀਰੋ ਲਾਈਨ’ ‘ਤੇ ਗਸ਼ਤ ਕਰ ਰਹੇ ਦੋ BSF ਦੇ ਜਵਾਨਾਂ ਦੀ ਗਰਮੀ ਕਾਰਨ ਹੋਈ ਮੌਤ
ਗੁਜਰਾਤ ‘ਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਗਸ਼ਤ ਦੌਰਾਨ ‘ਹਰਾਮੀ ਨਾਲਾ’ ਖੇਤਰ ‘ਚ ਅੱਤ ਦੀ ਗਰਮੀ ਕਾਰਨ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.)…
ਸੀਨੀਅਰ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਕੀਤਾ ਜਾਵੇਗਾ ਅਦਾਲਤ ‘ਚ ਪੇਸ਼
ਈ.ਡੀ. ਆਈ.ਪੀ.ਸੀ. ਵੱਲੋਂ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਸਾਬਕਾ ਖੁਰਾਕ ਸਪਲਾਈ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨਾਲ…