HomePunjabLudhianaਉਰਦੂ ਕੋਰਸ ’ਚ ਲੁਧਿਆਣਾ ਜ਼ਿਲ੍ਹੇ ਦੀ ਜਸਲੀਨ ਕੌਰ ਪੰਜਾਬ ਭਰ ’ਚੋਂ ਅੱਵਲ

ਉਰਦੂ ਕੋਰਸ ’ਚ ਲੁਧਿਆਣਾ ਜ਼ਿਲ੍ਹੇ ਦੀ ਜਸਲੀਨ ਕੌਰ ਪੰਜਾਬ ਭਰ ’ਚੋਂ ਅੱਵਲ

ਲੁਧਿਆਣਾ, 06 ਨਵੰਬਰ

ਜ਼ਿਲ੍ਹਾ ਭਾਸ਼ਾ ਅਫ਼ਸਰ, ਲੁਧਿਆਣਾ ਡਾ. ਸੰਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦੀ ਸਿਖਿਆਰਥਣ ਜਸਲੀਨ ਕੌਰ ਪੁੱਤਰੀ ਸ. ਚਰਨਜੀਤ ਸਿੰਘ ਵਾਸੀ ਲੁਧਿਆਣਾ ਨੇ 98 ਪ੍ਰਤੀਸ਼ਤ ਅੰਕ ਹਾਸਲ ਕਰਕੇ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਅਤੇ ਕੁੱਲ ਨਤੀਜਾ 100 ਪ੍ਰਤੀਸ਼ਤ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਚੱਲ ਰਹੇ ਉਰਦੂ ਕੋਰਸ ਦੇ ਸੈਸ਼ਨ ਜਨਵਰੀ-ਜੂਨ 2026 ਦੀ ਪ੍ਰੀਖਿਆ ਵਿਭਾਗ ਦੁਆਰਾ ਜੁਲਾਈ ਵਿੱਚ ਲਈ ਗਈ ਸੀ।

ਜ਼ਿਲ੍ਹਾ ਭਾਸ਼ਾ ਅਫ਼ਸਰ ਸ਼ਰਮਾ ਨੇ ਦੱਸਿਆ ਕਿ ਭਾਸ਼ਾ ਵਿਭਾਗ, ਪੰਜਾਬ ਵਲੋਂ ਜਿੱਥੇ ਲਗਾਤਾਰ ਪੰਜਾਬੀ ਭਾਸ਼ਾ ਦੇ ਵਿਕਾਸ ਅਤੇ ਪ੍ਰਚਾਰ ਲਈ ਅਨੇਕ ਸਾਹਿਤਕ ਸਰਗਰਮੀਆਂ ਕੀਤੀਆਂ ਜਾਂਦੀਆਂ ਹਨ, ਉੱਥੇ ਹੀ ਵਿਭਾਗ ਦੁਆਰਾ ਉਰਦੂ ਭਾਸ਼ਾ ਦੀ ਸਿਖਲਾਈ ਲਈ ਵੀ ਉਰਦੂ ਆਮੋਜ਼ ਦਾ ਕੋਰਸ ਵੀ ਕਰਵਾਇਆ ਜਾਂਦਾ ਹੈ।  ਛੇ ਮਹੀਨੇ ਦੇ ਇਸ ਕੋਰਸ ਲਈ ਜ਼ਿਲ੍ਹਾ ਭਾਸ਼ਾ ਦਫ਼ਤਰਾਂ ਵਿਖੇ ਸਿਖਲਾਈ ਜਮਾਤਾਂ ਅਤੇ ਉਰਦੂ ਅਧਿਆਪਕ ਦੀ ਵਿਵਸਥਾ ਭਾਸ਼ਾ ਵਿਭਾਗ ਵੱਲੋਂ ਕੀਤੀ ਗਈ ਹੈ।

ਉਰਦੂ ਅਧਿਆਪਕ ਸਫ਼ੀਨਾ ਖ਼ਾਤੂਨ ਨੇ ਕਿਹਾ ਕਿ ਉਹ ਹਮੇਸ਼ਾ ਆਪਣੀ ਡਿਉਟੀ ਨੂੰ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ਼ ਨਿਭਾਉਣ ਦਾ ਯਤਨ ਕਰਦੇ ਹਨ ਜਿਸ ਦੇ ਸਿੱਟੇ ਵਜੋਂ ਲਗਭਗ ਹਰ ਸਾਲ ਸਿਖਿਆਰਥੀ ਵਧੀਆ ਕਾਰਗੁਜ਼ਾਰੀ ਦਿਖਾਉਂਦੇ ਹਨ।

ਜ਼ਿਲ੍ਹਾ ਭਾਸ਼ਾ ਅਫ਼ਸਰ ਸ਼ੰਦੀਪ ਸ਼ਰਮਾ ਨੇ ਉਰਦੂ ਅਧਿਆਪਕ ਤੇ ਸਿਖਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਰਦੂ ਜ਼ੁਬਾਨ ਦੀ ਭਾਸ਼ਾ ਦੀ ਜਾਣਕਾਰੀ ਸਿਖਿਆਰਥੀਆਂ ਲਈ ਗਿਆਨ ਦੇ ਨਵੇਂ ਰਾਹ ਖੋਲ੍ਹਦੀ ਹੈ।

ਇਸ ਮੌਕੇ ਹਰਵਿੰਦਰ ਸਿੰਘ ਸੰਧੂ, ਸੁਖਦੀਪ ਸਿੰਘ, ਗੁਰਮੀਤ ਸਿੰਘ, ਪ੍ਰਭਜੋਤ ਕੌਰ, ਆਸ਼ਿਮਾ ਵੀ ਹਾਜ਼ਰ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments