Home Patiala Updates ਐਸ ਆਈ ਆਰ ਦੌਰਾਨ ਸਵੀਪ ਗਤੀਵਿਧੀਆਂ ਸੰਬੰਧੀ ਮੀਟਿੰਗ

ਐਸ ਆਈ ਆਰ ਦੌਰਾਨ ਸਵੀਪ ਗਤੀਵਿਧੀਆਂ ਸੰਬੰਧੀ ਮੀਟਿੰਗ

0
159

ਪਟਿਆਲਾ, 17 ਅਪ੍ਰੈਲ:

ਜ਼ਿਲ੍ਹਾ ਪਟਿਆਲਾ ਵਿੱਚ ਐਸ ਆਈ ਆਰ (ਸਪੈਸ਼ਲ ਇਨਟੈਂਸਿਵ ਰਵੀਜਨ) ਦੌਰਾਨ ਸਵੀਪ ਗਤੀਵਿਧੀਆਂ ਬਾਰੇ ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾਂ ਨਿਰਦੇਸ਼ ਅਨੁਸਾਰ ਚੋਣ ਤਹਿਸੀਲਦਾਰ ਦਫ਼ਤਰ ਵਿਖੇ ਕੀਤੀ ਗਈ।

ਚੋਣ ਤਹਿਸੀਲਦਾਰ ਵਿਜੇ ਚੌਧਰੀ ਤੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਅਫ਼ਸਰ ਡਾ. ਸ਼ਵਿੰਦਰ ਸਿੰਘ ਰੇਖੀ ਨੇ ਇਸ ਮੌਕੇ ਪਟਿਆਲਾ ਜ਼ਿਲ੍ਹੇ ਦੇ ਅੱਠ ਹਲਕਿਆਂ ਦੇ ਸਵੀਪ ਨੋਡਲ ਅਫ਼ਸਰਾਂ ਨਾਲ ਸਵੀਪ ਗਤੀਵਿਧੀਆਂ ਬਾਰੇ ਚਰਚਾ ਕੀਤੀ। ਵਿਜੇ ਚੌਧਰੀ ਨੇ ਐਸ ਆਈ ਆਰ  ਦੌਰਾਨ ਹੋਣ ਵਾਲੇ ਮੈਪਿੰਗ ਪ੍ਰੋਸੈਸ ਦੇ ਬਾਰੇ ਜਾਣਕਾਰੀ ਦਿੱਤੀ ਅਤੇ ਹਲਕੇ ਦੇ ਨੋਡਲ ਅਧਿਕਾਰੀਆਂ ਨੂੰ ਇਸ  ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਕਰਵਾਉਣ ਲਈ ਕਿਹਾ।

ਡਾ. ਰੇਖੀ ਨੇ  ਦੱਸਿਆ ਕਿ ਲੋਕਾਂ ਨੂੰ ਐਸ ਆਈ ਆਰ ਪ੍ਰਕਿਰਿਆ ਬਾਰੇ ਜਾਗਰੂਕ ਕਰਨ ਲਈ ਵੱਖ ਵੱਖ ਸਵੀਪ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸਮਾਜ ਦੇ ਪ੍ਰਮੁੱਖ ਵਿਅਕਤੀਆਂ ਨੂੰ ਇਸ ਮੁਹਿੰਮ ਨਾਲ ਜੋੜ ਕੇ ਉਹਨਾਂ ਦੇ ਸੰਦੇਸ਼ ਸੋਸ਼ਲ ਮੀਡੀਆ ਰਾਹੀਂ ਸਾਂਝੇ ਕੀਤੇ ਜਾਣਗੇ, ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਜਾਣਕਾਰੀ ਪਹੁੰਚ ਸਕੇ ਉਨ੍ਹਾਂ ਨੇ ਇਹ ਵੀ ਜ਼ੋਰ ਦਿੱਤਾ ਕਿ ਸਕੂਲਾਂ ਅਤੇ ਕਾਲਜਾਂ ਦੇ ਈ ਐਲ ਸੀ (ਇਲੈਟਰੋਲ ਲਿਟਰੇਸੀ ਕਲੱਬ) ਮੈਂਬਰਾਂ ਨੂੰ ਵੀ ਇਸ ਪ੍ਰਕਿਰਿਆ ਵਿੱਚ ਸ਼ਾਮਲ ਕੀਤਾ ਜਾਵੇ, ਤਾਂ ਜੋ ਨੌਜਵਾਨ ਵਰਗ ਦੀ ਭਾਗੀਦਾਰੀ ਯਕੀਨੀ ਬਣਾਈ ਜਾ ਸਕੇ। ਮੀਟਿੰਗ ਵਿੱਚ ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਮੋਹਿਤ ਕੌਸ਼ਲ ਅਤੇ ਵੱਖ ਵੱਖ ਹਲਕਿਆਂ ਦੇ ਸਵੀਪ ਨੋਡਲ ਅਫ਼ਸਰ ਪ੍ਰੋ. ਨਰਿੰਦਰ ਸਿੰਘ,  ਰੁਪਿੰਦਰ ਸਿੰਘ, ਗੁਰਪ੍ਰੀਤ ਸਿੰਘ , ਜਸਵਿੰਦਰ ਸਿੰਘ, ਪ੍ਰੇਮ ਕੁਮਾਰ, ਗੁਰਭਜਨ ਸਿੰਘ, ਹਰਜੀਤ ਸਿੰਘ ਮੈਡਮ ਮੋਨਿਕਾ ਵਾਲੀਆ ਚੋਣ ਦਫਤਰ ਤੋਂ ਤੇਜ ਪ੍ਰਕਾਸ਼ ਪਾਰਸ ਵੀ ਹਾਜ਼ਰ ਰਹੇ।

LEAVE A REPLY

Please enter your comment!
Please enter your name here