Google search engine
HomePatiala Updatesਐਸ ਐਸ ਪੀ ਵੱਲੋਂ ਨਸ਼ਿਆਂ ਵਿਰੁੱਧ ਪੁਲਿਸ-ਜਨਤਾ ਦੀ ਸਾਂਝੀ ਮੁਹਿੰਮ 'ਤੇ ਜ਼ੋਰ

ਐਸ ਐਸ ਪੀ ਵੱਲੋਂ ਨਸ਼ਿਆਂ ਵਿਰੁੱਧ ਪੁਲਿਸ-ਜਨਤਾ ਦੀ ਸਾਂਝੀ ਮੁਹਿੰਮ ‘ਤੇ ਜ਼ੋਰ

ਪਟਿਆਲਾ 26 ਅਪ੍ਰੈਲ:

ਪਟਿਆਲਾ ਪੁਲਿਸ ਵੱਲੋਂ ਇੱਕ ਸਾਲ ਵਿੱਚ 1600 ਤੋਂ ਵੱਧ ਐੱਫਆਈਆਰ ਦਰਜ – ਵਰੁਣ ਸ਼ਰਮਾ*

ਨਸ਼ਾ ਤਸਕਰੀ ਦੀ ਸਪਲਾਈ ਚੈਨ ਤੋੜਣ ‘ਚ ਪਟਿਆਲਾ ਪੁਲਿਸ ਅੱਗੇ – ਐਸ ਐਸ ਪੀ

ਐਸਐਚਓ ਕਾਹਲੋ ਦੀ ਕਾਰਵਾਈ ਚਰਚਾ ‘ਚ, ਡੱਡੂ ਬੈਠਕਾਂ ਬਣੀਆਂ ਉਦਾਹਰਨ

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਚਲਾਏ ਜਾ ਰਹੇ ਯੁੱਧ  ਨਸ਼ਿਆਂ ਵਿਰੁੱਧ ਤਹਿਤ ਫਲੈਗਸ਼ਿਪ ਪ੍ਰੋਗਰਾਮ “ਸੰਪਰਕ 2026” ਅਧੀਨ ਅੱਜ ਪਟਿਆਲਾ ਵਿਖੇ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ, ਐਸ ਪੀ ਸ੍ਰੀ ਵੈਭਵ ਚੌਧਰੀ ਸਮੇਤ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ, ਪਿੰਡਾਂ ਤੋਂ ਆਏ ਪੰਚ-ਸਰਪੰਚਾਂ, ਵਲੰਟੀਅਰਜ਼ ਅਤੇ ਆਮ ਜਨਤਾ ਨੇ ਸ਼ਿਰਕਤ ਕੀਤੀ।

ਐਸ ਐਸ ਪੀ ਵਰੁਣ ਸ਼ਰਮਾ ਨੇ ਦਸਿਆ ਕਿ ਮੀਟਿੰਗ ਦਾ ਮੁੱਖ ਉਦੇਸ਼ ਨਸ਼ਿਆਂ ਦੇ ਖਾਤਮੇ ਲਈ ਚੱਲ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਉਣਾ ਅਤੇ ਜਨਤਾ ਨਾਲ ਸਿੱਧਾ ਸੰਪਰਕ ਸਥਾਪਿਤ ਕਰਕੇ ਉਹਨਾਂ ਦੇ ਸੁਝਾਅ ਅਤੇ ਫੀਡਬੈਕ ਪ੍ਰਾਪਤ ਕਰਨਾ ਹੈ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਅਤੇ ਜਨਤਾ ਵਿਚਕਾਰ ਖੁੱਲ੍ਹਾ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਸ ਵਿੱਚ ਨਸ਼ਿਆਂ ਦੇ ਖਿਲਾਫ ਜੰਗ ਨੂੰ ਜੰਗੀ ਪੱਧਰ ‘ਤੇ ਲੜਨ ਲਈ ਸਾਂਝੇ ਯਤਨਾਂ ਦੀ ਲੋੜ ਉਤੇ ਜ਼ੋਰ ਦਿੱਤਾ ਗਿਆ।

ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਨੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਪਿਛਲੇ ਇਕ ਸਾਲ ਦੌਰਾਨ 1600 ਤੋਂ ਵੱਧ ਐੱਫ ਆਈ ਆਰਜ਼ ਦਰਜ ਕੀਤੀਆਂ ਗਈਆਂ ਹਨ, ਜੋ ਕਿ ਨਸ਼ਾ ਤਸਕਰੀ ਅਤੇ ਸੰਬੰਧਤ ਅਪਰਾਧਾਂ ਖਿਲਾਫ ਕੀਤੀ ਗਈ ਸਖ਼ਤ ਕਾਰਵਾਈ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਇਹ ਸਫਲਤਾ ਜਨਤਾ ਦੇ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਸੀ ਅਤੇ ਆਗਾਮੀ ਸਮੇਂ ਵਿੱਚ ਵੀ ਲੋਕਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਰਹੇਗੀ।

ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਸਿਰਫ ਪਰੰਪਰਾਗਤ ਤਰੀਕਿਆਂ ਨਾਲ ਹੀ ਨਹੀਂ, ਸਗੋਂ ਨਵੀਆਂ ਰਣਨੀਤੀਆਂ ਅਪਣਾ ਕੇ ਵੀ ਨਸ਼ਾ ਤਸਕਰੀ ਦੇ ਜਾਲ ਨੂੰ ਤੋੜ ਰਹੀ ਹੈ। ਸਪਲਾਈ ਚੈਨ ਨੂੰ ਤੋੜਨ ਤੋਂ ਬਾਅਦ ਵੀ ਸੰਬੰਧਤ ਅਪਰਾਧੀਆਂ ਉਤੇ ਲਗਾਤਾਰ ਨਿਗਰਾਨੀ ਰੱਖੀ ਜਾਂਦੀ ਹੈ ਤਾਂ ਜੋ ਉਹ ਦੁਬਾਰਾ ਇਸ ਗੈਰਕਾਨੂੰਨੀ ਧੰਦੇ ਵਿੱਚ ਸ਼ਾਮਲ ਨਾ ਹੋ ਸਕਣ।

ਮੀਟਿੰਗ ਦੌਰਾਨ ਪਿੰਡਾਂ ਤੋਂ ਆਏ ਪੰਚਾਂ ਅਤੇ ਸਰਪੰਚਾਂ ਨੂੰ ਵਿਸ਼ੇਸ਼ ਤੌਰ ‘ਤੇ ਸੱਦਾ ਦਿੱਤਾ ਗਿਆ ਤਾਂ ਜੋ ਜ਼ਮੀਨੀ ਪੱਧਰ ‘ਤੇ ਨਸ਼ਿਆਂ ਦੀ ਸਥਿਤੀ ਬਾਰੇ ਸਿੱਧੀ ਜਾਣਕਾਰੀ ਮਿਲ ਸਕੇ। ਪੁਲਿਸ ਅਧਿਕਾਰੀਆਂ ਨੇ ਏਰੀਆ ਵਾਇਜ਼ ਫੀਡਬੈਕ ਲੈਂਦੇ ਹੋਏ ਸੰਬੰਧਤ ਡੀਐਸਪੀਜ਼ ਅਤੇ ਐਸ ਐੱਚ ਓਜ਼ ਨੂੰ ਤੁਰੰਤ ਕਾਰਵਾਈ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਇਸ ਮੌਕੇ ਐਸ ਐੱਚ ਓ ਜਸਪ੍ਰੀਤ ਸਿੰਘ ਕਾਹਲੋ ਦੀ ਵੀ ਸ਼ਲਾਘਾ ਕੀਤੀ ਗਈ, ਜਿਨ੍ਹਾਂ ਵੱਲੋਂ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਨਵੀਂ ਸੋਚ ਨਾਲ ਕਾਰਵਾਈ ਕੀਤੀ ਗਈ, ਜਿਸ ਵਿੱਚ ਗੱਡੀਆਂ ਵਿੱਚ ਸ਼ਰਾਬ ਪੀਣ ਵਾਲਿਆਂ ਨੂੰ ਸਖ਼ਤ ਸਬਕ ਸਿਖਾਉਣ ਲਈ ਡੱਡੂ ਬੈਠਕਾਂ ਲਗਵਾਈਆਂ ਗਈਆਂ।

ਪੁਲਿਸ ਪ੍ਰਸ਼ਾਸਨ ਨੇ ਨਸ਼ਾ ਮੁਕਤ ਕੇਂਦਰਾਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਦਾਖਲ ਕਰਵਾਉਣ ਲਈ ਆਪਣੀ ਵਚਨਬੱਧਤਾ ਦੁਹਰਾਈ ਅਤੇ ਕਿਹਾ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦੀ ਪੁਨਰਵਾਸ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

ਅਖੀਰ ਵਿੱਚ ਪੁਲਿਸ ਅਧਿਕਾਰੀਆਂ ਨੇ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਦੇ ਸੰਪਰਕ ਵਿੱਚ ਕੋਈ ਵੀ ਵਿਅਕਤੀ ਨਸ਼ਾ ਕਰਦਾ ਹੈ ਜਾਂ ਨਸ਼ਾ ਤਸਕਰੀ ਨਾਲ ਜੁੜਿਆ ਹੋਇਆ ਹੈ, ਤਾਂ ਇਸ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

ਮੀਟਿੰਗ ਦੌਰਾਨ ਆਮ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ ਅਤੇ ਕਈ ਮਾਮਲਿਆਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ। ਇਸ ਮੌਕੇ ਇਹ ਸੰਦੇਸ਼ ਦਿੱਤਾ ਗਿਆ ਕਿ ਜਦੋਂ ਪੁਲਿਸ ਅਤੇ ਜਨਤਾ ਇਕੱਠੇ ਹੋ ਕੇ ਕੰਮ ਕਰਦੇ ਹਨ, ਤਾਂ ਕੋਈ ਵੀ ਚੁਣੌਤੀ ਅਸੰਭਵ ਨਹੀਂ ਰਹਿੰਦੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI