Google search engine
HomePunjabਐਸ.ਡੀ.ਐਮ ਮਾਲੇਰਕੋਟਲਾ ਨੇ ਸਥਾਨਕ ਅਨਾਜ ਮੰਡੀ ‘ਚ ਕਣਕ ਦੀ ਖ਼ਰੀਦ ਲਈ ਕੀਤੇ...

ਐਸ.ਡੀ.ਐਮ ਮਾਲੇਰਕੋਟਲਾ ਨੇ ਸਥਾਨਕ ਅਨਾਜ ਮੰਡੀ ‘ਚ ਕਣਕ ਦੀ ਖ਼ਰੀਦ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮਾਲੇਰਕੋਟਲਾ :
ਰੱਬੀ ਸੀਜ਼ਨ 2026-27 ਪੰਜਾਬ ਰਾਜ ਵਿੱਚ 1 ਅਪ੍ਰੈਲ, 2026 ਤੋਂ ਸ਼ੁਰੂ ਹੋਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਡੀ.ਐਮ ਮਾਲੇਰਕੋਟਲਾ ਕਨੂ ਗਰਗ ਵੱਲੋਂ ਸਥਾਨਕ ਅਨਾਜ ਮੰਡੀ ਵਿੱਚ ਕਣਕ ਦੀ ਖਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ। ਇਸ ਮੌਕੇ ਏ.ਐਫ.ਐਸ.ਓ ਰਾਜਨ ਗੁਪਤਾ, ਇੰਸਪੈਕਟਰ ਫੂਡ ਸਪਲਾਈ ਰਸਮਿੰਦਰ ਸਿੰਘ, ਤੀਰਥ ਸਿੰਘ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ, ਆੜ੍ਹਤੀਏ, ਕਿਸਾਨ ਅਤੇ ਮੰਡੀ ਮਜ਼ਦੂਰ ਵੀ ਮੌਜੂਦ ਸਨ।
ਐਸ.ਡੀ.ਐਮ ਕਨੂ ਗਰਗ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਆਉਣ ਵਾਲੀ ਕਣਕ ਦੀ ਖਰੀਦ, ਸੰਭਾਲ ਅਤੇ ਲਿਫਟਿੰਗ ਲਈ ਪੁਖਤਾ ਅਤੇ ਵਿਵਸਥਿਤ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਪਾਰਦਰਸ਼ਤਾ ਅਤੇ ਸੁਚਾਰੂ ਢੰਗ ਨਾਲ ਖਰੀਦਿਆ ਜਾਵੇ ਤਾਂ ਜੋ ਕਿਸੇ ਵੀ ਕਿਸਾਨ ਨੂੰ ਮੰਡੀ ਵਿੱਚ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਆਉਣ ਵਾਲੀ ਕਣਕ ਦੀ ਖਰੀਦ ਤੁਰੰਤ ਕੀਤੀ ਜਾਵੇ, ਫਸਲ ਦੀ ਲਿਫਟਿੰਗ ਸਮੇਂ ਸਿਰ ਯਕੀਨੀ ਬਣਾਈ ਜਾਵੇ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਭੁਗਤਾਨ ਨਿਰਧਾਰਿਤ ਸਮੇਂ ਅੰਦਰ ਕੀਤਾ ਜਾਵੇ। ਉਨ੍ਹਾਂ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦੇ ਨਿਯਮਾਂ ਅਨੁਸਾਰ ਕਿਸਾਨਾਂ ਨੂੰ 48 ਘੰਟਿਆਂ ਦੇ ਅੰਦਰ ਅਦਾਇਗੀ ਕਰਨੀ ਲਾਜ਼ਮੀ ਹੈ, ਜਿਸ ਵਿੱਚ ਕਿਸੇ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਐਸ.ਡੀ.ਐਮ ਨੇ ਮੰਡੀ ਵਿੱਚ ਸਫਾਈ ਪ੍ਰਬੰਧਾਂ ਦਾ ਵੀ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਕਿ ਪੀਣ ਵਾਲੇ ਪਾਣੀ, ਬਿਜਲੀ, ਛਾਂ, ਤਰਪਾਲਾਂ ਅਤੇ ਪਖਾਣਿਆਂ ਦੀ ਉਪਲਬੱਧਤਾ ਹਰ ਸਮੇਂ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਸਾਨਾਂ ਅਤੇ ਮਜ਼ਦੂਰਾਂ ਲਈ ਠੰਢੇ ਪਾਣੀ ਅਤੇ ਬੈਠਣ ਲਈ ਢੁਕਵੇਂ ਇੰਤਜ਼ਾਮ ਕੀਤੇ ਜਾਣ।
ਉਨ੍ਹਾਂ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀ ਵਿੱਚ ਲਿਆਂਦੀ ਜਾਣ ਵਾਲੀ ਕਣਕ ਦੀ ਨਮੀ ਨਿਰਧਾਰਿਤ ਮਿਆਰ ਅਨੁਸਾਰ ਹੋਣੀ ਚਾਹੀਦੀ ਹੈ ਅਤੇ ਨਮੀ ਦੀ ਜਾਂਚ ਉਪਰੰਤ ਹੀ ਫਸਲ ਦੀਆਂ ਢੇਰੀਆਂ ਲਗਾਈਆਂ ਜਾਣ, ਤਾਂ ਜੋ ਖਰੀਦ ਪ੍ਰਕਿਰਿਆ ਵਿੱਚ ਕਿਸੇ ਤਰ੍ਹਾਂ ਦੀ ਦੇਰੀ ਨਾ ਆਵੇ। ਐਸ.ਡੀ.ਐਮ ਕਨੂ ਗਰਗ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਮੰਡੀਆਂ ਵਿਚਲੇ ਖਰੀਦ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਵਿਸ਼ੇਸ਼ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਭਰੋਸਾ ਦਵਾਇਆ ਕਿ ਕਣਕ ਖਰੀਦ ਸੀਜ਼ਨ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਕਰਨਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI