ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਲੈ ਕੇ ਬੋਲੇ ਕਾਂਗਰਸੀ ਨੇਤਾ ਰਾਜਾ ਵੜਿੰਗ

ਕੇਂਦਰ ਸਰਕਾਰ ਵੱਲੋਂ ਅੱਜ ਨਵਾਂ ਬਜਟ ਪੇਸ਼ ਕੀਤਾ ਗਿਆ ਹੈ, ਜਿਸ ‘ਚ ਕੁਝ ਸਸਤੇ ਅਤੇ ਕੁਝ ਮਹਿੰਗੇ ਹੋ ਗਏ ਹਨ। ਮੋਦੀ ਸਰਕਾਰ ਦੇ ਬਜਟ ਦੇ ਐਲਾਨ ਨੂੰ ਲੈ ਕੇ ਕਾਂਗਰਸ ਦੇ ਸੰਸਦ ਮੈਂਬਰ ਗੁੱਸੇ ‘ਚ ਨਜ਼ਰ ਆ ਰਹੇ ਹਨ। ਕਾਂਗਰਸੀ ਸੰਸਦ ਮੈਂਬਰਾਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਨੇ ਪੰਜਾਬ ਲਈ ਕੋਈ ਨਵਾਂ ਐਲਾਨ ਨਹੀਂ ਕੀਤਾ। ਇਸ ਦੌਰਾਨ ਸੰਸਦ ਦੇ ਬਾਹਰ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।

ਕਾਂਗਰਸੀ ਸੰਸਦ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਪੰਜਾਬ ਸਰਹੱਦੀ ਸੂਬਾ ਹੋਣ ਦੇ ਬਾਵਜੂਦ ਇਸ ਲਈ ਕੋਈ ਨਵਾਂ ਐਲਾਨ ਨਹੀਂ ਕੀਤਾ ਗਿਆ। ਤੁਹਾਨੂੰ ਦੱਸ ਦੇਈਏ ਕਿ ਇਸ ਦੌਰਾਨ ਲੁਧਿਆਣਾ ਤੋਂ ਕਾਂਗਰਸੀ ਸੰਸਦ ਰਾਜਾ ਵੜਿੰਗ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ, ‘ਸਾਡੀ ਮੰਗ ਸੀ ਕਿ ਪੰਜਾਬ ਨੂੰ ਕੁਝ ਨਵਾਂ ਦਿੱਤਾ ਜਾਵੇ ਕਿਉਂਕਿ ਪੰਜਾਬ ਸਰਹੱਦੀ ਸੂਬਾ ਹੈ, ਪਰ ਅੱਜ ਸਾਡੇ ਨਾਲ ਧੋਖਾ ਹੋਇਆ ਹੈ। ਪੰਜਾਬ ਵਿੱਚ ਭਾਜਪਾ ਦੀ ਇੱਕ ਵੀ ਸੀਟ ਨਹੀਂ ਹੈ, ਇਸੇ ਲਈ ਮੋਦੀ ਸਰਕਾਰ ਨੇ ਅਜਿਹਾ ਕੀਤਾ ਹੈ।

ਵੜਿੰਗ ਨੇ ਅੱਗੇ ਕਿਹਾ ਕਿ ਅੱਜ ਪੂਰਾ ਦੇਸ਼ ਦੇਖ ਰਿਹਾ ਸੀ ਕਿ ਬਿਹਾਰ ਅਤੇ ਆਂਧਰਾ ਪ੍ਰਦੇਸ਼ ਲਈ ਪੂਰਾ ਬਜਟ ਹੈ ਪਰ ਪੰਜਾਬ ਲਈ ਇਕ ਵੀ ਐਲਾਨ ਨਹੀਂ ਕੀਤਾ ਗਿਆ। ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਅੱਜ ਦੇ ਬਜਟ ਵਿੱਚ ਕਿਸਾਨਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ, ਜਿਸ ਕਾਰਨ ਹ ਧਰਨਾ ਦੇਣ ਲਈ ਮਜਬੂਰ ਹੋ ਰਹੇ ਹਨ। ਇਸ ਪ੍ਰਦਰਸ਼ਨ ਦੌਰਾਨ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਖਵਿੰਦਰ ਸਿੰਘ ਰੰਧਾਵਾ, ਚਰਨਜੀਤ ਸਿੰਘ ਚੰਨੀ ਸਮੇਤ ਕਈ ਆਗੂ ਹਾਜ਼ਰ ਸਨ। ਤੁਹਾਨੂੰ ਦੱਸ ਦੇਈਏ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਿਹਾਰ ਵਿੱਚ ਐਕਸਪ੍ਰੈਸ ਵੇਅ ਲਈ 26 ਹਜ਼ਾਰ ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ। ਇਸ ਵਿੱਚ ਬਿਹਾਰ ਵਿੱਚ 3 ਐਕਸਪ੍ਰੈਸਵੇਅ ਬਣਾਉਣ ਦਾ ਐਲਾਨ ਕੀਤਾ ਗਿਆ ਹੈ।

Leave a Reply

Your email address will not be published. Required fields are marked *