ਲੁਧਿਆਣਾ ਦੇ ਗਿੱਲ ਰੋਡ ਉਤੇ ਰੇਲਵੇ ਲਾਈਨ ਨੇੜੇ ਖੇਤਾਂ ਵਿਚੋਂ ਇਕ ਮਹਿਲਾ ਦੀ ਲਾਸ਼ ਮਿਲੀ ਹੈ। ਦੱਸਿਆ ਜਾ ਰਿਹਾ ਹੈ ਮਹਿਲਾ ਦਾ ਗਲਾ ਵੱਢ ਕੇ ਕਤਲ ਕੀਤਾ ਗਿਆ ਹੈ। ਲਾਸ਼ ਨੂੰ ਦੇਖ ਕੇ ਲੋਕਾਂ ਨੇ ਤੁਰੰਤ ਰੌਲਾ ਪਾਇਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਥਾਣਾ ਸਦਰ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ। ਮ੍ਰਿਤਕ ਮਹਿਲਾ ਮੁੰਡੀਆ ਕਲਾਂ ਇਲਾਕੇ ਦੀ ਰਹਿਣ ਵਾਲੀ 35 ਸਾਲਾ ਸੰਦੀਪ ਕੌਰ ਹੈ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਮਹਿਲਾ ਦੀ ਗਰਦਨ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ ਸੀ। ਪੁਲਿਸ ਨੇ ਮਹਿਲਾ ਦੀ ਪਛਾਣ ਕਰਨ ਤੋਂ ਬਾਅਦ ਉਸ ਦੇ ਪਰਿਵਾਰ ਨਾਲ ਸੰਪਰਕ ਕੀਤਾ। ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਕਤਲ ਦਾ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਿਤਾ ਸ਼ਮਸ਼ੇਰ ਸਿੰਘ ਅਨੁਸਾਰ ਉਸ ਦੀ ਲੜਕੀ ਤਲਾਕਸ਼ੁਦਾ ਸੀ, ਜਿਸ ਦੀ 14 ਸਾਲਾ ਬੇਟੀ ਵੀ ਹੈ। ਉਹ ਹਰ ਹਫ਼ਤੇ ਮਾਡਲ ਟਾਊਨ ਦੇ ਗੁਰਦੁਆਰਾ ਸਾਹਿਬ ਵਿਖੇ ਸਤਿਸੰਗ ਵਿਚ ਸ਼ਾਮਲ ਹੁੰਦੀ ਸੀ। ਐਤਵਾਰ ਨੂੰ ਵੀ ਉਹ 10 ਵਜੇ ਆਪਣੀ ਐਕਟਿਵਾ ‘ਤੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਗਈ ਸੀ।
Related Posts
ਨਾਜਾਇਜ਼ ਕਲੋਨੀਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਆ ਵੱਡਾ ਫ਼ੈਸਲਾ
ਜਾਣਕਾਰੀ ਅਨੁਸਾਰ ਬਿਨਾਂ ਐਨ.ਓ.ਸੀ ਤੋਂ ਰਜਿਸਟਰੇਸ਼ਨ ਕਰਵਾਉਣ ਦੀ ਸਮੱਸਿਆ ਦੇ ਹੱਲ ਲਈ ਪੰਜਾਬ ਸਰਕਾਰ ਨੇ ਨਾਜਾਇਜ਼ ਕਲੋਨੀਆਂ ਵਿੱਚ ਸਥਿਤ 500…
ਅਗਲੇ ਹਫ਼ਤੇ CM ਮਾਨ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਸਬੰਧੀ ਸਬੰਧਤ ਅਧਿਕਾਰੀਆਂ ਨਾਲ ਕਰਨਗੇ ਮੀਟਿੰਗ
ਪੰਜਾਬ ‘ਚ ਸਰਕਾਰੀ ਕੰਮਾਂ ‘ਚ ਸੋਮਵਾਰ ਤੋਂ ਤੇਜ਼ੀ ਆਵੇਗੀ। ਮੁੱਖ ਮੰਤਰੀ ਭਗਵੰਤ ਮਾਨ ਅਗਲੇ ਹਫ਼ਤੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਸਬੰਧੀ ਸਬੰਧਤ…
ਸੁਖਬੀਰ ਬਾਦਲ ਨੂੰ ਲੈ ਕੇ ਇਸ ਆਗੂ ਨੇ ਦਿੱਤਾ ਇਹ ਬਿਆਨ
ਸ਼੍ਰੋਮਣੀ ਅਕਾਲੀ ਦਲ ‘ਚ ਚੱਲ ਰਿਹਾ ਸਿਆਸੀ ਤੂਫਾਨ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਦਰਅਸਲ ਬੀਤੇ ਦਿਨ ਅਕਾਲੀ ਦਲ ‘ਚੋਂ…