ਚੰਡੀਗੜ੍ਹ ‘ਚ ਹੋਈ CM ਸੈਣੀ ਦੀ ਮੀਟਿੰਗ ‘ਚ ਮੰਤਰੀ ਮੰਡਲ ਵੱਲੋਂ ਲਏ ਗਏ ਅਹਿਮ ਫ਼ੈਸਲੇ

ਅੱਜ ਸ਼ਨੀਵਾਰ ਨੂੰ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਨਾਇਬ ਸੈਣੀ ਦੀ ਪ੍ਰਧਾਨਗੀ ਹੇਠ ਕੈਬਨਿਟ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਮੰਤਰੀ ਮੰਡਲ ਵੱਲੋਂ ਕਈ ਅਹਿਮ ਫ਼ੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਇਸ ਦੀ ਰਿਪੋਰਟ ਚੋਣ ਕਮਿਸ਼ਨ ਨੂੰ ਭੇਜੀ ਜਾਵੇਗੀ, ਜਿਸ ਤੋਂ ਬਾਅਦ ਉਨ੍ਹਾਂ ਦੇ ਨਿਰਦੇਸ਼ਾਂ ਅਨੁਸਾਰ ਇਹ ਸਾਰੇ ਫ਼ੈਸਲੇ ਲਾਗੂ ਕੀਤੇ ਜਾਣਗੇ। ਸੀ.ਐਮ ਸੈਣੀ ਦਾ ਕਹਿਣਾ ਹੈ ਕਿ ਉਚੇਰੀ ਸਿੱਖਿਆ ਵਿਭਾਗ ਅਤੇ ਇੰਜਨੀਅਰਿੰਗ ਅਤੇ ਪੌਲੀਟੈਕਨਿਕ ਦੇ ਗੈਸਟ ਲੈਕਚਰਾਰਾਂ ਨੂੰ ਤਨਖ਼ਾਹ ਲਾਭ ਦੇਣ ਦੀ ਰਿਪੋਰਟ ਵੀ ਚੋਣ ਕਮਿਸ਼ਨ ਨੂੰ ਭੇਜ ਦਿੱਤੀ ਗਈ ਹੈ। ਹੋਰ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ। ਸੂਬੇ ਵਿੱਚ ਸੱਟੇਬਾਜ਼ੀ ਨੂੰ ਰੋਕਣ ਲਈ ਕਾਨੂੰਨ ਬਣਾਉਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੀਟਿੰਗ ਵਿੱਚ ਕਈ ਫ਼ੈਸਲੇ ਲਏ ਗਏ ਹਨ, ਜਿਨ੍ਹਾਂ ਦੀ ਰਿਪੋਰਟ ਚੋਣ ਕਮਿਸ਼ਨ ਨੂੰ ਭੇਜ ਦਿੱਤੀ ਗਈ ਹੈ। ਅੱਜ ਦੀ ਕੈਬਨਿਟ ਮੀਟਿੰਗ ਵਿੱਚ ਮਨਸੂਰ ਸੈਸ਼ਨ ਬੁਲਾਉਣ ਬਾਰੇ ਕੋਈ ਚਰਚਾ ਨਹੀਂ ਹੋਈ।

Leave a Reply

Your email address will not be published. Required fields are marked *