ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਲਈ ਦਿੱਤੇ ਗਏ ਹਫ਼ਤੇ ਦਾ ਅੱਜ ਆਖਰੀ ਦਿਨ ਹੈ। ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਫ਼ੈਸਲਾ ਦਿੰਦਿਆਂ ਹਰਿਆਣਾ ਸਰਕਾਰ ਨੂੰ ਇੱਕ ਹਫ਼ਤੇ ਅੰਦਰ ਸਰਹੱਦ ਖੋਲ੍ਹਣ ਅਤੇ ਨਾਕਾਬੰਦੀ ਹਟਾਉਣ ਦੇ ਹੁਕਮ ਦਿੱਤੇ ਸਨ। ਕਿਸਾਨ ਆਗੂਆਂ ਨੇ ਅਗਲੀ ਰਣਨੀਤੀ ਉਲੀਕਣ ਲਈ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਸੱਦੀ ਹੈ। ਪੰਜਾਬ ਤੋਂ ਕਿਸਾਨਾਂ ਦਾ ਇੱਕ ਜੱਥਾ ਟਰਾਲੀਆਂ ਵਿੱਚ ਛੇ ਮਹੀਨੇ ਦਾ ਰਾਸ਼ਨ ਲੈ ਕੇ ਅੱਜ ਸ਼ੰਭੂ ਅਤੇ ਖਨੌਰੀ ਬਾਰਡਰ ਪਹੁੰਚੇਗਾ। ਹਰਿਆਣਾ ਪੁਲਿਸ ਨੇ ਬਿਨਾਂ ਇਜਾਜ਼ਤ ਦੇ ਇਕੱਠ, ਮੀਟਿੰਗਾਂ ਅਤੇ ਪ੍ਰਦਰਸ਼ਨਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਬਾਰਡਰ ਅਜੇ ਤੱਕ ਨਹੀਂ ਖੁੱਲ੍ਹਿਆ ਹੈ ਅਤੇ ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ‘ਤੇ ਲਗਾਏ ਗਏ 8 ਲੇਅਰ ਬੈਰੀਕੇਡਿੰਗ ਨੂੰ ਹਰਿਆਣਾ ਸਰਕਾਰ ਨਹੀਂ ਅਜੇ ਨਹੀਂ ਹਟਾਏਗੀ।
Related Posts
ਪਟਿਆਲਾ ਤੇ ਜਲੰਧਰ ਜ਼ਿਲ੍ਹਿਆਂ ਸਮੇਤ ਪੰਜਾਬ ਭਰ ਦੇ ਪ੍ਰਮੁੱਖ ਸਿਹਤ ਸੰਸਥਾਵਾਂ ’ਚ ਅੱਜ OPD ਸੇਵਾਵਾਂ ਬੰਦ
ਪਟਿਆਲਾ ਅਤੇ ਜਲੰਧਰ ਜ਼ਿਲ੍ਹਿਆਂ ਸਮੇਤ ਪੰਜਾਬ ਭਰ ਦੇ ਪ੍ਰਮੁੱਖ ਸਿਹਤ ਸੰਸਥਾਵਾਂ ਵਿੱਚ ਅੱਜ ਓ.ਪੀ.ਡੀ ਸੇਵਾਵਾਂ ਠੱਪ ਰਹੀਆਂ। ਪੀ.ਸੀ.ਐਮ.ਐਸ.ਏ ਪੰਜਾਬ ਨੇ…
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਵਧੀ ਨਿਆਂਇਕ ਹਿਰਾਸਤ
ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈ.ਡੀ ਨੇ 1 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ।…
ਪੰਜਾਬ ਸਰਕਾਰ ਵੱਲੋਂ ਸਿੱਖਿਆ ਢਾਂਚਾ ਤਬਾਹ ਕੀਤਾ ਗਿਆ : ਉਗਰਾਹਾਂ
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨੇਬਰਹੁੱਡ ਕੈਂਪਸ ਅਤੇ ਕਾਂਸਟੀਚੂਐਂਟ ਕਾਲਜਾਂ ਵਿੱਚ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ (ਗੈਸਟ ਫੈਕਲਟੀ) ਵੱਲੋਂ ਅਕਾਦਿਮਕ ਸੈਸ਼ਨ 2024-25…