HomePunjabLudhianaਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ

ਲੁਧਿਆਣਾ, 06 ਨਵੰਬਰ

ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਵਿਸ਼ੇਸ਼ ਤੌਰ ’ਤੇ ਕੀਤੀ ਗਈ ਸ਼ਿਰਕਤ

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਅੱਜ 03.11.2026 ਤੋਂ ਮਿਤੀ 09.11.2026 ਤੱਕ ਚੱਲ ਰਹੇ ਲੀਗਲ ਸਰਵਿਸ ਹਫਤੇ ਦੌਰਾਨ ਏ.ਡੀ.ਆਰ. ਸੈਂਟਰ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ।

ਇਸ ਮੁਕਾਬਲੇ ਵਿੱਚ ਸਕੂਲੀ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲੇ ਦਾ ਮੁੱਖ ਉਦੇਸ਼ ਬੱਚਿਆਂ ਵਿੱਚ ਕਾਨੂੰਨੀ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਆਪਣੇ ਕਾਨੂੰਨੀ ਅਧਿਕਾਰਾਂ ਬਾਰੇ ਜਾਣੂ ਕਰਵਾਉਣਾ ਸੀ। ਵਿਦਿਆਰਥੀਆਂ ਨੇ ਆਪਣੇ ਪੋਸਟਰਾਂ ਰਾਹੀਂ ਕਾਨੂੰਨੀ ਸੇਵਾਵਾਂ, ਸਮਾਜਿਕ ਨਿਆਂ, ਸਮਾਨਤਾ, ਸੜਕ ਸੁਰੱਖਿਆ,ਬਾਲ ਮਜ਼ਦੂਰੀ ਅਤੇ ਲੋਕਾਂ ਦੇ ਅਧਿਕਾਰਾਂ ਸਬੰਧੀ ਬਹੁਤ ਹੀ ਪ੍ਰਭਾਵਸ਼ਾਲੀ ਸੰਦੇਸ਼ ਦਿੱਤੇ।

ਇਸ ਮੌਕੇ ਮੈਡਮ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਵੱਲੋਂ ਬਣਾਏ ਗਏ ਪੋਸਟਰਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ। ਉਨ੍ਹਾਂ ਬੱਚਿਆਂ ਦੀ ਸਿਰਜਣਾਤਮਕਤਾ ਅਤੇ ਉਤਸ਼ਾਹ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿੱਚ ਸਮਾਜਿਕ ਜ਼ਿੰਮੇਵਾਰੀ ਅਤੇ ਕਾਨੂੰਨੀ ਜਾਗਰੂਕਤਾ ਦੀ ਭਾਵਨਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਇਸ ਮੌਕੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਗਏ ਅਤੇ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਅਰਸ਼ਦੀਪ ਕੌਰ, ਭਾਰਤ ਕਪੂਰ ਅਤੇ ਮੇਘਨਾ ਨੂੰ ਟਰਾਫੀਆਂ ਦਿੱਤੀਆਂ ਗਈਆਂ।

ਇਸ ਤੋਂ ਇਲਾਵਾ, ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਲਈ ਟੋਲ ਫ੍ਰੀ ਹੈਲਪਲਾਈਨ ਨੰਬਰ 15100 ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਅੰਤ ਵਿੱਚ ਸ਼੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ ਸੀਨੀਅਰ ਡਿਵੀਜ਼ਨ/ਸੀ.ਜੇ.ਐੱਮ.-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਲੀਗਲ ਸਰਵਿਸ ਵੀਕ ਦੌਰਾਨ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਦਾ ਉਦੇਸ਼ ਸਮਾਜ ਦੇ ਹਰ ਵਰਗ ਤੱਕ ਕਾਨੂੰਨੀ ਜਾਗਰੂਕਤਾ ਪਹੁੰਚਾਉਣਾ ਅਤੇ ਨਿਆਂ ਤੱਕ ਸਭ ਦੀ ਬਰਾਬਰ ਪਹੁੰਚ ਯਕੀਨੀ ਬਣਾਉਣਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments