Home Patiala Updates ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫਤਿਆਂ ਦੇ ਡੇਅਰੀ...

ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫਤਿਆਂ ਦੇ ਡੇਅਰੀ ਉੱਦਮ ਸਿਖਲਾਈ ਕੋਰਸ ਲਈ ਬਿਨੈਕਾਰਾਂ ਦੀ ਚੋਣ ਤੇ ਕਾਊਂਸਲਿੰਗ 27 ਅਪ੍ਰੈਲ ਨੂੰ

0
64

ਪਟਿਆਲਾ, 22 ਅਪ੍ਰੈਲ:

ਪਟਿਆਲਾ ਜ਼ਿਲ੍ਹੇ ਵਿੱਚ ਡੇਅਰੀ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਤਹਿਤ ਡੇਅਰੀ ਧੰਦੇ ਲਈ 4 ਹਫਤਿਆਂ ਦਾ ਵੱਖਰਾ ਡੇਅਰੀ ਡੇਅਰੀ ਉੱਦਮ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡੇਅਰੀ ਵਿਕਾਸ, ਪਟਿਆਲਾ ਦੇ ਡਿਪਟੀ ਡਾਇਰੈਕਟਰ ਦਲਬੀਰ ਕੁਮਾਰ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਵਰਿਆਮ ਸਿੰਘ ਦੀ ਗਤੀਸ਼ੀਲ ਅਗਵਾਈ ਵਿੱਚ ਇਸ ਸਿਖਲਾਈ ਕੋਰਸ ਦੌਰਾਨ ਡੇਅਰੀ ਫਾਰਮਿੰਗ ਸ਼ੁਰੂ ਕਰਨ ਤੋਂ ਪਹਿਲਾ ਧਿਆਨ ਯੋਗ ਗੱਲਾਂ, ਦੁਧਾਰੂ ਪਸ਼ੂਆਂ ਦੀਆਂ ਨਸਲਾਂ, ਨਸਲ ਸੁਧਾਰ ਲਈ ਨਸਲਕਸ਼ੀ, ਬਨਾਵਟੀ ਗਰਭਦਾਨ, ਸਾਰਾ ਸਾਲ ਹਰਾ ਚਾਰਾ ਪੈਦਾ ਕਰਨ ਦੀ ਵਿਉਂਤਬੰਦੀ, ਪਸ਼ੂਆ ਦੀ ਆਮ ਬੀਮਾਰੀਆਂ ਬਾਰੇ, ਦੁੱਧ ਦੀ ਫੈਟ, ਐਸ .ਐਨ ਐਫ ਬਾਰੇ, ਦੁੱਧ ਤੋਂ ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ ਬਾਰੇ, ਗੰਢੋਇਆਂ ਦੀ ਖਾਦ ਤਿਆਰ ਕਰਨ ਬਾਰੇ, ਸੰਤੁਲਿਤ ਪਸ਼ੂ ਖੁਰਾਕ ਤਿਆਰ ਕਰਨ ਅਤੇ ਵਰਤੋਂ, ਸਾਫ ਦੁੱਧ ਪੈਦਾ ਕਰਨ, ਡੇਅਰੀ ਫਾਰਮਿੰਗ ਦੀ ਆਰਥਿਕਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਂਦੀ ਹੈ।

   ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਮਿਤੀ 04 ਮਈ 2026 ਤੋਂ ਚਾਰ ਹਫਤੇ ਦਾ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਉੱਦਮ ਸਿਖਲਾਈ ਤੇ ਵਿਸਥਾਰ ਸੇਵਾ ਕੇਦਰ, ਬੀਜਾ(ਲੁਧਿਆਣਾ) ਅਤੇ ਸੰਗਰੂਰ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਜਿਸਦੀ ਜਨਰਲ ਜਾਤੀ ਲਈ ਫੀਸ 5000 ਰੁਪਏ ਅਤੇ ਅਨੁਸੂਚਿਤ ਜਾਤੀ ਲਈ 4000 ਰੁਪਏ ਹੈ। ਸਿਖਲਾਈ ਕੋਰਸ ਲਈ ਉਮੀਦਵਾਰਾਂ ਦੀ ਕਾਊਸਲਿੰਗ ਮਿਤੀ 27 ਅਪ੍ਰੈਲ 2026 ਨੂੰ ਸਵੇਰ 10.00 ਵਜੇ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਬੀਜਾ (ਲੁਧਿਆਣਾ) ਅਤੇ ਸੰਗਰੂਰ ਵਿਖੇ ਕੀਤੀ ਜਾਣੀ ਹੈ।

 ਦਲਬੀਰ ਕੁਮਾਰ ਨੇ ਦੱਸਿਆ ਕਿ ਸਿਖਲਾਈ ਲਈ ਘੱਟੋ ਘੱਟੋਂ ਯੋਗਤਾ ਦਸਵੀਂ ਪਾਸ ਹੈ ਅਤੇ ਉਮੀਦਵਾਰ ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ। ਸਿਖਿਆਰਥੀਆਂ ਲਈ ਟ੍ਰੇਨਿੰਗ ਦੀ ਉਮਰ 18 ਤੋਂ 55 ਸਾਲ ਹੈ ਅਤੇ ਲਾਭਪਾਤਰੀ ਕੋਲ 5 ਜਾਂ 5 ਤੋਂ ਵੱਧ ਦੁਧਾਰੂ ਪਸ਼ੂ ਰੱਖੇ ਹੋਣੇਂ ਚਾਹੀਦੇ ਹਨ .  ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਪਟਿਆਲਾ, ਕੁਆਟਰ ਨੰ. 313-321, ਬਲਾਕ -1 ,ਘਲੋੜੀ ਗੇਟ, ਪਟਿਆਲਾ ਪਾਸੋ 100 ਰੁਪਏ ਦਾ ਪ੍ਰਾਸਪੈਕਟ ਪ੍ਰਾਪਤ ਕਰਕੇ ਕਾਊਸਲਿੰਗ/ਚੋਣ ਦੀ ਮਿਤੀ ਤੋਂ ਪਹਿਲਾ ਅਪਲਾਈ ਕਰ ਸਕਦੇ ਹਨ, ਵਧੇਰੇ ਜਾਣਕਾਰੀ ਲਈ ਚਾਹਵਾਨ ਫੋਨ ਨੰਬਰ 81461-00543 ‘ਤੇ ਵੀ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here