Google search engine
HomePunjabLudhianaਤਕਨੀਕੀ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀ ਬਿਨ੍ਹਾਂ ਕਿਸੇ ਵਾਧੂ ਫੀਸ ਦੇ...

ਤਕਨੀਕੀ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀ ਬਿਨ੍ਹਾਂ ਕਿਸੇ ਵਾਧੂ ਫੀਸ ਦੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ – ਡਿਪਟੀ ਕਮਿਸ਼ਨਰ

ਲੁਧਿਆਣਾ, 30 ਮਈ

ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਰਿਸ਼ੀ ਨਗਰ, ਨੇੜੇ ਛੋਟੀ ਹੈਬੋਵਾਲ ਸਥਿਤ ਸਤਿਗੁਰੂ ਰਾਮ ਸਿੰਘ (ਐਸ.ਆਰ.ਐਸ.) ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ, ਚੰਡੀਗੜ੍ਹ ਰਾਂਹੀ ਕੀਤੇ ਜਾ ਰਹੇ ਦਾਖਲੇ ਲਈ ਸੰਸਥਾ ਵਿਖੇ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ।

ਇਸ ਹੈਲਪ ਡੈਸਕ ’ਤੇ ਤਕਨੀਕੀ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀ ਬਿਨ੍ਹਾਂ ਕਿਸੇ ਵਾਧੂ ਫੀਸ ਦੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਡਿਪਟੀ ਕਮਿਸ਼ਨਰ ਜੈਨ ਨੇ ਦੱਸਿਆ ਕਿ ਦਸਵੀਂ ਪਾਸ ਕਰ ਚੁੱਕੇ ਵਿਦਿਆਰਥੀ ਇੰਜਨੀਅਰਿੰਗ ਡਿਪਲੋਮੇ ਦੇ ਪਹਿਲੇ ਸਾਲ ਵਿੱਚ ਦਾਖਲਾ ਲੈ ਸਕਦੇ ਹਨ, ਜਦਕਿ ਆਈ.ਟੀ.ਆਈ.(ਦੋ ਸਾਲ), ਬਾਰ੍ਹਵੀ (ਵੋਕੇਸ਼ਨਲ), ਬਾਰ੍ਹਵੀ(ਸਾਇੰਸ) ਪਾਸ ਕਰ ਚੁੱਕੇ ਵਿਦਿਆਰਥੀ ਸਿੱਧਾ ਹੀ ਦੂਜੇ ਸਾਲ ਵਿੱਚ ਦਾਖਲੇ ਲੈ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰੀ ਬਹੁਤਕਨੀਕੀ ਕਾਲਜ ਲੁਧਿਆਣਾ ਜੋ ਕਿ ਛੋਟੀ ਹੈਬੋਵਾਲ (ਰਿਸ਼ੀ ਨਗਰ) ਵਿੱਚ ਸਥਿਤ ਹੈ, ਵਿੱਚ 07 ਡਿਪਲੋਮਾ ਕੋਰਸਾ (ਕੰਪਿਊਟਰ ਸਾਇੰਸ ਐਂਡ ਇੰਜਨੀਅਰਿੰਗ, ਇੰਨਫਰਮੇਸ਼ਨ ਟੈਕਨੌਲਜੀ,ਇਲੈਕਟ੍ਰੀਕਲ ਇੰਜਨੀਅਰਿੰਗ, ਇਲੈਕਟ੍ਰੋਨਿਕਸ ਐਂਡ ਕਮਿਊਨੀਕੇਸ਼ਨ ਇੰਜਨੀਅਰਿੰਗ,  ਫੈਸ਼ਨ ਡਿਜ਼ਾਇਨਿੰਗ, ਗਾਰਮੈਂਟ ਮੈਨੂਫੈਕਚਰਿੰਗ ਅਤੇ ਮਾਡਰਨ ਆਫਿਸ ਪ੍ਰੈਕਟਿਸ) ਚੱਲ ਰਹੇ ਹਨ ।

ਉਹਨਾਂ ਵੱਲੋ ਇਹ ਵੀ ਦੱਸਿਆ ਗਿਆ ਕਿ ਕਾਲਜ ਵਿੱਚ ਪੰਜਾਬ/ਭਾਰਤ ਸਰਕਾਰ ਦੁਆਰਾ ਚਲਾਈ ਡਾ.ਅੰਬੇਦਕਰ ਪੋਸਟ ਮੈਟ੍ਰਿਕ ਸਕਾਲਰਸਿ਼ਪ ਸਕੀਮ ਅਧੀਨ ਅਨੁਸੂਚਿਤ ਜਾਤੀ ਨਾਲ ਸਬੰਧਿਤ ਵਿਦਿਆਰਥੀਆਂ ਲਈ ਜਿਨ੍ਹਾਂ ਦੇ ਮਾਪਿਆਂ ਦੀ ਸਲਾਨਾ ਆਮਦਨ 2.50 ਲੱਖ ਰੁਪਏ ਤੋ ਘੱਟ ਹੈ, ਫੀਸ ਕੇਵਲ 1133/- ਰੁਪਏ ਹੈ ਅਤੇ ਬਾਕੀ ਵਰਗ ਦੇ ਵਿਦਿਆਰਥੀਆਂ ਦੀ ਫੀਸ ਮੁੱਖ ਮੰਤਰੀ ਵਜ਼ੀਫਾ ਸਕੀਮ ਅਧੀਨ ਮੁਢੱਲੀ ਯੋਗਤਾ ਪ੍ਰੀਖਿਆ ਵਿੱਚ ਪ੍ਰਾਪਤ ਕੀਤੇ ਅੰਕਾਂ ਦੇ ਆਧਾਰ ’ਤੇ ਫੀਸ ਵਿੱਚ ਲਾਭ ਦਿੱਤਾ ਜਾਂਦਾ ਹੈ।

ਇਸ ਤੋਂ ਇਲਾਵਾ ਕਾਲਜ ਵਿਚ ਚੱਲ ਰਹੇ ਵੱਖ-ਵੱਖ ਤਕਨੀਕੀ ਕੋਰਸਾਂ ਦੀ ਜਾਣਕਾਰੀ ਦੇਣ ਹਿੱਤ ਇੱਕ ਗਾਈਡੈਂਸ ਸੈਲੱ ਰੁਪਿੰਦਰ ਕੌਰ ਮੁਖੀ ਵਿਭਾਗ ਅਤੇ ਡਾ. ਪਵਨ ਕੁਮਾਰ ਸੀਨੀਅਰ ਲੈਕਚਰਾਰ (ਮੋਬਾਇਲ ਨੰ:98158-95547, 0161-2303223) ਦੀ ਦੇਖ—ਰੇਖ ਹੇਠ ਸਥਾਪਿਤ ਕੀਤਾ ਹੋਇਆ ਹੈ।

ਸੰਸਥਾ ਵਿੱਚ ਲੜਕੀਆਂ ਲਈ ਹੋਸਟਲ ਦੀ ਸੁਵਿਧਾ ਵੀ ਉਪਲਬਧ ਹੈ।ਵਿਦਿਆਰਥੀਆਂ ਲਈ ਪਰਿਵਾਰਕ, ਸੁਖਾਵਾਂ ਅਤੇ ਅਨੁਸ਼ਾਸਿ਼ਤ ਪ੍ਰਬੰਧ ਯਕੀਨੀ ਬਣਾਇਆ ਗਿਆ ਹੈ। ਵਿਦਿਆਰਥੀਆਂ ਲਈ ਪੜ੍ਹਾਈ ਦੇ ਨਾਲ—ਨਾਲ ਉਨ੍ਹਾਂ ਦੀ ਓਵਰਆਲ ਪ੍ਰਸਨੈਲਟੀ ਡਿਵੈਲਪਮੈਂਟ ਹਿੱਤ ਵਧੀਆਂ ਖੇਡ ਦੇ ਮੈਦਾਨ, ਕਲਚਰਲ ਐਕਟੀਵਿਟੀਜ਼ ਦਾ ਵੀ ਪ੍ਰਬੰਧ ਹੈ।

ਕਾਲਜ ਪ੍ਰਿੰਸੀਪਲ ਵੱਲੋਂ ਜ਼ਿਲ੍ਹਾ ਲੁਧਿਆਣਾ ਅਤੇ ਆਲੇ—ਦੁਆਲੇ ਦੇ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਾਲਜ ਵਿਖੇ ਪਹੁੰਚ ਕੇ ਰਜਿਸਟ੍ਰੇਸ਼ਨ ਕਰਵਾਉਣ ਦੇ ਨਾਲ ਕੋਰਸ ਅਤੇ ਹੋਰ ਵਡਮੁੱਲੀ ਜਾਣਕਾਰੀ ਪ੍ਰਾਪਤ ਕਰਨ ਤਾਂ ਜੋ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾ ਸਕੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI