ਤਰਨਤਾਰਨ ਦੇ ਸਰਹੱਦੀ ਖੇਤਰ ਵਿੱਚ ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਨੂੰ ਨਾਕਾਮ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। BSF ਦੇ ਜਵਾਨਾਂ ਨੇ ਪੰਜਾਬ ਪੁਲਿਸ ਨਾਲ ਮਿਲ ਕੇ ਚਲਾਏ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਪੈਕੇਟ ਬਰਾਮਦ ਕੀਤਾ। ਇਸ ਵਿੱਚੋਂ ਵੱਡੀ ਮਾਤਰਾ ‘ਚ ਹਥਿਆਰ ਮਿਲੇ ਹਨ।
BSF ਨੂੰ ਖੁਫੀਆ ਵਿੰਗ ਤੋਂ ਇੱਕ ਸ਼ੱਕੀ ਪੈਕੇਟ ਦੀ ਸੂਚਨਾ ਮਿਲੀ ਸੀ। ਸੂਚਨਾ ਤੋਂ ਬਾਅਦ ਪੰਜਾਬ ਪੁਲਿਸ ਅਤੇ ਸੀਮਾ ਸੁਰੱਖਿਆ ਬਲ (BSF) ਨੇ ਸਾਂਝਾ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਹੈ। ਤਰਨਤਾਰਨ ਦੇ ਸਰਹੱਦੀ ਪਿੰਡ ਕਲਸੀਆਂ ‘ਚ ਤਲਾਸ਼ੀ ਲੈਣ ‘ਤੇ ਇੱਕ ਵੱਡਾ ਪੈਕੇਟ ਬਰਾਮਦ ਹੋਇਆ। ਪੈਕੇਟ ਨੂੰ ਪੀਲੇ ਰੰਗ ਦੀ ਚਿਪਕਣ ਵਾਲੀ ਟੇਪ ਵਿੱਚ ਲਪੇਟਿਆ ਹੋਇਆ ਸੀ ਅਤੇ ਇੱਕ ਧਾਤ ਦੀ ਰਿੰਗ ਅਤੇ 04 ਰੋਸ਼ਨੀ ਵਾਲੀਆਂ ਸਟਿਕਸ ਪਾਈਆਂ ਗਈਆਂ ਸਨ।