ਜਾਣਕਾਰੀ ਅਨੁਸਾਰ ਬਿਨਾਂ ਐਨ.ਓ.ਸੀ ਤੋਂ ਰਜਿਸਟਰੇਸ਼ਨ ਕਰਵਾਉਣ ਦੀ ਸਮੱਸਿਆ ਦੇ ਹੱਲ ਲਈ ਪੰਜਾਬ ਸਰਕਾਰ ਨੇ ਨਾਜਾਇਜ਼ ਕਲੋਨੀਆਂ ਵਿੱਚ ਸਥਿਤ 500 ਗਜ਼ ਤੱਕ ਦੇ ਪਲਾਟ ਧਾਰਕਾਂ ਨੂੰ ਰਾਹਤ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਆਉਣ ਵਾਲੇ ਸਮੇਂ ‘ਚ ਗੈਰ-ਕਾਨੂੰਨੀ ਕਾਲੋਨੀਆਂ ਬਣਾਉਣ ਵਾਲੇ ਲੋਕਾਂ ਖ਼ਿਲਾਫ਼ ਸਖ਼ਤੀ ਵਧਾਉਣ ਦੀ ਯੋਜਨਾ ਬਣਾਈ ਗਈ ਹੈ।ਇਸ ਸਬੰਧੀ ਪ੍ਰਸਤਾਵ, ਗੈਰ-ਕਾਨੂੰਨੀ ਕਲੋਨੀਆਂ ਵਿੱਚ ਸਥਿਤ 500 ਗਜ਼ ਤੱਕ ਦੇ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ ਐਨ.ਓ.ਸੀ. ਤੋਂ ਛੋਟ ਦੇਣ ਦੀ ਸਿਫਾਰਿਸ਼ ਦੇ ਨਾਲ-ਨਾਲ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਪੇਸ਼ ਕੀਤਾ ਜਾਵੇਗਾ, ਜਿਸ ਦਾ ਏਜੰਡਾ ਮੁੱਖ ਮੰਤਰੀ ਦੇ ਦਸਤਖਤਾਂ ਨਾਲ ਜਾਰੀ ਕੀਤਾ ਗਿਆ ਹੈ। ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਗੈਰ ਕਾਨੂੰਨੀ ਕਲੋਨੀਆਂ ਬਣਾਉਣ ਵਾਲੇ ਵਿਅਕਤੀ ਨੂੰ 25 ਲੱਖ ਤੋਂ 5 ਕਰੋੜ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਇਸੇ ਤਰ੍ਹਾਂ ਗੈਰ-ਕਾਨੂੰਨੀ ਕਲੋਨੀਆਂ ਬਣਾਉਣ ਵਾਲਿਆਂ ਨੂੰ ਘੱਟੋ-ਘੱਟ 5 ਸਾਲ ਅਤੇ 10 ਸਾਲ ਤੱਕ ਦੀ ਸਜ਼ਾ ਦੇਣ ਦੀ ਵਿਵਸਥਾ ਹੋਵੇਗੀ, ਜਿਸ ਲਈ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ ‘ਚ ਸੋਧ ਦੀ ਪ੍ਰਕਿ ਰਿਆ ਸ਼ੁਰੂ ਕਰ ਦਿੱਤੀ ਗਈ ਹੈ।
Related Posts
ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਅਦਾਲਤ ਵੱਲੋਂ ਵਾਰੰਟ ਜਾਰੀ, ਜਾਣੋ ਪੂਰਾ ਮਾਮਲਾ
ਮੁਹਾਲੀ ਜ਼ਿਲ੍ਹੇ ਦੀ ਅਦਾਲਤ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਕਲਾਕਾਰ ਗਿੱਪੀ ਗਰੇਵਾਲ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਜ਼ਮਾਨਤੀ ਵਰੰਟ…
ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਘੁਟਾਲੇ ਵਿੱਚ ਸਹਿ-ਮੁਲਜ਼ਮ ਵਜੋਂ ਨਾਮਜ਼ਦ ਨਾਇਬ-ਤਹਿਸੀਲਦਾਰ ਜਸਕਰਨ…
SAD ਦੇ ਪ੍ਰਧਾਨ, ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪਿਆ ਪੱਤਰ ਕੀਤਾ ਗਿਆ ਜਨਤਕ
SAD ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤਾ ਗਿਆ ਸਪੱਸ਼ਟੀਕਰਨ ਪੱਤਰ ਸਿੰਘ ਸਾਹਿਬਾਨ ਨੇ ਅਚਨਚੇਤੀ…