ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਪਟਿਆਲਾ ਵਿੱਚ ਵਿਦਿਆਰਥੀਆਂ ਅਤੇ ਵਾਈਸ ਚਾਂਸਲਰ ਵਿਚਕਾਰ ਗਰਮਾ-ਗਰਮ ਝਗੜਾ ਹੋਇਆ ਹੈ। ਦੱਸਿਆ ਗਿਆ ਹੈ ਕਿ ਵਿਦਿਆਰਥੀ ਭੁੱਖ ਹੜਤਾਲ ‘ਤੇ ਚਲੇ ਗਏ ਹਨ ਅਤੇ ਵਾਈਸ ਚਾਂਸਲਰ (ਵੀਸੀ) ਨੂੰ ਹਟਾਉਣ ਦੀ ਮੰਗ ਕਰ ਰਹੇ ਹਨ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਪਿੱਛੇ ਨਹੀਂ ਹਟਣਗੇ। ਉਨ੍ਹਾਂ ਦੋਸ਼ ਲਾਇਆ ਕਿ 17 ਦਿਨ ਬੀਤ ਜਾਣ ’ਤੇ ਵੀ ਇਸ ਮਾਮਲੇ ’ਤੇ ਕੋਈ ਕਾਰਵਾਈ ਨਹੀਂ ਹੋਈ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਇਸ ਮਾਮਲੇ ਨੂੰ ਲੈ ਕੇ ਯੂਨੀਵਰਸਿਟੀ ਦਾ ਦੌਰਾ ਕੀਤਾ ਸੀ ਅਤੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਰਾਸ਼ਟਰਪਤੀ ਨੂੰ ਪੱਤਰ ਲਿਖ ਕੇ ਵਾਈਸ ਚਾਂਸਲਰ ਨੂੰ ਹਟਾਉਣ ਲਈ ਕਿਹਾ। ਪੰਜਾਬ ਦੇ ਸੀ.ਐਮ ਮਾਨ ਨੇ ਵੀ ਇਸ ਮਾਮਲੇ ‘ਤੇ ਨਜ਼ਰ ਰੱਖੀ ਹੋਈ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ ਹੈ।
Related Posts
ਕਿਸਾਨਾਂ ਵੱਲੋਂ ਲਾਡੋਵਾਲ ਟੋਲ ਪਲਾਜ਼ਾ ‘ਤੇ ਧਾਂਦਲੀ ਦਾ ਲਾਇਆ ਦੋਸ਼
ਕਿਸਾਨਾਂ ਵੱਲੋਂ ਵਿਰੋਧ ਕਰਕੇ ਪਿਛਲੇ ਲੰਮੇ ਸਮੇਂ ਤੋਂ ਲੋਕਾਂ ਲਈ ਇਹ ਟੋਲ ਮੁਫ਼ਤ ਕੀਤਾ ਗਿਆ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ…
ਭਲਕੇ ਬੰਦ ਰਹਿਣਗੇ ਅੰਮ੍ਰਿਤਸਰ ਅਤੇ ਚੰਡੀਗੜ੍ਹ ਦੇ ਹਵਾਈ ਅੱਡੇ
ਅੱਤਵਾਦੀ ਪੰਨੂੰ ਨੇ ਇਕ ਵੀਡੀਓ ਰਾਹੀਂ ਨੌਜਵਾਨਾਂ ਨੂੰ ਹਵਾਈ ਅੱਡੇ ‘ਤੇ ਕਿਰਪਾਨ ਪਹਿਨਣ ਤੋਂ ਇਨਕਾਰ ਕੀਤੇ ਜਾਣ ‘ਤੇ ਭੜਕਾਇਆ ਸੀ…
CM ਮਾਨ ਵੱਲੋਂ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ 2024 ਵਿਧਾਨ ਸਭਾ ‘ਚ ਪੇਸ਼ ਕੀਤਾ ਗਿਆ
ਸੀ.ਐਮ ਮਾਨ ਨੇ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ 2024’ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਨਾਜਾਇਜ਼ ਕਲੋਨੀਆਂ ਕੱਟਣ…