ਪਟਿਆਲਾ ਦੇ ਨਿੱਜੀ ਕਾਲਜ ਦੇ ਮੈਡੀਕਲ ਫਾਈਨਲ ਈਅਰ ਦੀ ਵਿਦਿਆਰਥਣ ਦੀ ਲਾਸ਼ ਉਸ ਦੇ ਹੋਸਟਲ ਦੇ ਕਮਰੇ ਵਿੱਚੋਂ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਚੇਨਈ ਦੀ ਰਹਿਣ ਵਾਲੀ ਸੁਭਾਸ਼ਿਨੀ ਵਜੋਂ ਹੋਈ ਹੈ। ਹੋਸਟਲ ਵਾਰਡਨ ਨੇ ਸ਼ਨੀਵਾਰ ਦੁਪਹਿਰ ਕਰੀਬ 12 ਵਜੇ ਸੁਭਾਸ਼ਿਨੀ ਦੀ ਲਾਸ਼ ਦੇਖੀ ਸੀ, ਜਿਸ ਤੋਂ ਬਾਅਦ ਪੁਲਿਸ ਨੂੰ ਮੌਕੇ ‘ਤੇ ਬੁਲਾਇਆ ਗਿਆ।
ਪਰਿਵਾਰ ਦੇ ਆਉਣ ਤੋਂ ਬਾਅਦ ਪੁਲਿਸ ਵਾਰਡਨ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਕਰੇਗੀ। ਐਸਪੀ ਸਿਟੀ ਮੁਹੰਮਦ ਸਰਫਰਾਜ਼ ਆਲਮ ਨੇ ਦੱਸਿਆ ਕਿ ਵਿਦਿਆਰਥੀ ਦੀ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਪਰ ਪੋਸਟਮਾਰਟਮ ਤੋਂ ਬਾਅਦ ਹੀ ਸਾਰਾ ਮਾਮਲਾ ਸਾਹਮਣੇ ਆਵੇਗਾ।