ਪਟਿਆਲਾ : ਬਾਬੂ ਸਿੰਘ ਕਲੋਨੀ ਵਿੱਚ ਦੇਰ ਰਾਤ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਗੋਲੀਆਂ ਸ਼ਿਵ ਸੈਨਾ ਬਾਲ ਠਾਕਰੇ ਹਰੀਸ਼ ਸਿੰਗਲਾ ਗਰੁੱਪ ਦੇ ਮੈਂਬਰ ਅਤੇ ਸ਼ਿਵ ਸੈਨਾ ਆਗੂ ਸ਼ੰਕਰ ਭਾਰਦਵਾਜ ਦੇ ਘਰ ਲੱਗੀਆਂ, ਜਿਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ ‘ਚ 15 ਤੋਂ 20 ਨੌਜਵਾਨ ਹੱਥਾਂ ‘ਚ ਇੱਟਾਂ ਅਤੇ ਡੰਡਿਆਂ ਨਾਲ ਹਮਲਾ ਕਰਦੇ ਨਜ਼ਰ ਆ ਰਹੇ ਹਨ। ਸੂਤਰਾਂ ਮੁਤਾਬਕ ਹਮਲਾਵਰਾਂ ਨੇ ਘਰ ‘ਤੇ ਗੋਲੀਆਂ ਵੀ ਚਲਾਈਆਂ। ਘਟਨਾ ਸੀ.ਸੀ.ਟੀ.ਵੀ ‘ਚ ਕੈਦ ਹੋ ਗਈ। ਇੱਕ ਸਾਥੀ ਜ਼ਖ਼ਮੀ ਹੋ ਗਿਆ ਹੈ, ਜਿਸ ਦੇ ਪੱਟ ਵਿੱਚ ਗੋਲੀ ਲੱਗੀ ਹੈ ਅਤੇ ਉਸ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ‘ਚ ਜ਼ਖਮੀ ਹੋਏ ਗੌਰਵ ਨਾਂ ਦੇ ਨੌਜਵਾਨ ਨੇ ਦੱਸਿਆ ਕਿ ਰਾਤ ਨੂੰ ਕੁਝ ਅਣਪਛਾਤੇ ਲੋਕਾਂ ਨੇ ਪਹਿਲਾਂ ਉਸ ਨੂੰ ਬੁਲਾਇਆ ਅਤੇ ਫਿਰ ਗੋਲੀ ਚਲਾ ਦਿੱਤੀ ਜੋ ਉਸ ਦੇ ਪੱਟ ‘ਚ ਸਿੱਧੀ ਜਾ ਲੱਗੀ।
Related Posts
ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਲੈ ਕੇ ਬੋਲੇ ਕਾਂਗਰਸੀ ਨੇਤਾ ਰਾਜਾ ਵੜਿੰਗ
ਕੇਂਦਰ ਸਰਕਾਰ ਵੱਲੋਂ ਅੱਜ ਨਵਾਂ ਬਜਟ ਪੇਸ਼ ਕੀਤਾ ਗਿਆ ਹੈ, ਜਿਸ ‘ਚ ਕੁਝ ਸਸਤੇ ਅਤੇ ਕੁਝ ਮਹਿੰਗੇ ਹੋ ਗਏ ਹਨ।…
ਅਗਲੇ ਹਫ਼ਤੇ CM ਮਾਨ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਸਬੰਧੀ ਸਬੰਧਤ ਅਧਿਕਾਰੀਆਂ ਨਾਲ ਕਰਨਗੇ ਮੀਟਿੰਗ
ਪੰਜਾਬ ‘ਚ ਸਰਕਾਰੀ ਕੰਮਾਂ ‘ਚ ਸੋਮਵਾਰ ਤੋਂ ਤੇਜ਼ੀ ਆਵੇਗੀ। ਮੁੱਖ ਮੰਤਰੀ ਭਗਵੰਤ ਮਾਨ ਅਗਲੇ ਹਫ਼ਤੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਸਬੰਧੀ ਸਬੰਧਤ…
ਪੰਜਾਬ ‘ਚ ਜਾਰੀ ਕੀਤੇ ਗਏ ਨਵੇਂ ਨਿਯਮ ! ਹੁਣ ਵਾਹਨ ਚਲਾਉਣ ਵਾਲੇ ਨਾਬਾਲਗਾਂ ਦੇ ਮਾਪਿਆ ‘ਤੇ ਹੋਵੇਗੀ ਕਾਰਵਾਈ
ਪੰਜਾਬ ਪੁਲਿਸ ਵੱਲੋਂ ਟ੍ਰੈਫਿਕ ਨਿਯਮ ਨੂੰ ਲੈ ਕੇ ਸਖ਼ਤ ਹੁਕਮ ਜਾਰੀ ਕੀਤਾ ਗਿਆ ਹੈ। ਹੁਣ 18 ਸਾਲਾਂ ਦੇ ਨਬਾਲਿਗ ਬੱਚੇ…