ਪੰਜਾਬ ਦੇ ਕਿਸਾਨਾਂ ਵੱਲੋਂ ਸ਼ੰਭੂ ਬਾਰਡਰ ‘ਤੇ ਚੱਲ ਰਹੇ ਧਰਨੇ ਦੌਰਾਨ ਕੀਤਾ ਗਿਆ ਵੱਡਾ ਐਲਾਨ। ਆਪਣੀਆਂ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ ‘ਤੇ ਚੱਲ ਰਹੇ ਧਰਨੇ ਦੌਰਾਨ ਪੰਜਾਬ ਦੇ ਕਿਸਾਨਾਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਅਪਣਾਈ ਜਾ ਰਹੀ ਉਦਾਸੀਨਤਾ ਦੇ ਚੱਲਦਿਆਂ ਕਿਸਾਨਾਂ ਨੇ 15 ਅਗਸਤ ਨੂੰ ਸੂਬੇ ‘ਚ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਹੈ, ਜਿਸ ਦੇ ਚੱਲਦਿਆਂ ਸੂਬੇ ਭਰ ‘ਚ ਕਿਸਾਨ ਟਰੈਕਟਰ ਰੈਲੀ ਕੱਢ ਕੇ ਸੰਘਰਸ਼ ਦੀ ਆਵਾਜ਼ ਕੇਂਦਰ ਸਰਕਾਰ ਤੱਕ ਪਹੁੰਚਾਉਣਗੇ। ਜਾਣਕਾਰੀ ਅਨੁਸਾਰ ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ 15 ਅਗਸਤ ਨੂੰ ਦੇਸ਼ ਭਰ ‘ਚ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਹੈ, ਜਿਸ ਦੇ ਚੱਲਦਿਆਂ ਦੇਸ਼ ਭਰ ‘ਚ ਟਰੈਕਟਰ ਮਾਰਚ ਕੱਢੇ ਜਾਣਗੇ, ਜਦਕਿ ਪੰਜਾਬ ‘ਚ ਵੀ ਕਿਸਾਨਾਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆ ਹਨ ਅਤੇ 15 ਅਗਸਤ ਨੂੰ ਹਰ ਰੋਜ਼ ਵੱਧ ਤੋਂ ਵੱਧ ਕਿਸਾਨਾਂ ਨੂੰ ਟਰੈਕਟਰ ਰੈਲੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ 15 ਤਰੀਕ ਦੀ ਟਰੈਕਟਰ ਰੈਲੀ ਤੋਂ ਪਹਿਲਾਂ ਕਿਸਾਨਾਂ ਨੇ 1 ਅਗਸਤ ਨੂੰ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਦਾ ਵੀ ਐਲਾਨ ਕੀਤਾ ਹੈ।
Related Posts
ਮੁੰਬਈ ਦੀ ਤਰਜ਼ ‘ਤੇ ਥਾਨੇਸਰ ਸ਼ਹਿਰ ‘ਚ ਲਗਾਏ ਜਾਣਗੇ ਟ੍ਰੈਫਿਕ ਲਾਈਟਾਂ ਤੇ ਬਲਿੰਕਰ
ਹਰਿਆਣਾ ਦੇ ਸ਼ਹਿਰੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੁਭਾਸ਼ ਸੁਧਾ ਨੇ ਕਿਹਾ ਕਿ ਮਹਾਂਨਗਰ ਮੁੰਬਈ ਦੀ ਤਰਜ਼ ‘ਤੇ ਥਾਨੇਸਰ ਸ਼ਹਿਰ ਵਿੱਚ…
PM ਮੋਦੀ ਨੇ ਪਹਿਲਵਾਨ ਵਿਨੇਸ਼ ਫੋਗਾਟ ਨੂੰ ਲੈ ਕੇ ਦਿੱਤਾ ਵੱਡਾ ਬਿਆਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲਵਾਨ ਵਿਨੇਸ਼ ਫੋਗਾਟ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਵਿਨੇਸ਼ ਫੋਗਾਟ…
ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਲੈ ਕੇ ਬੋਲੇ ਕਾਂਗਰਸੀ ਨੇਤਾ ਰਾਜਾ ਵੜਿੰਗ
ਕੇਂਦਰ ਸਰਕਾਰ ਵੱਲੋਂ ਅੱਜ ਨਵਾਂ ਬਜਟ ਪੇਸ਼ ਕੀਤਾ ਗਿਆ ਹੈ, ਜਿਸ ‘ਚ ਕੁਝ ਸਸਤੇ ਅਤੇ ਕੁਝ ਮਹਿੰਗੇ ਹੋ ਗਏ ਹਨ।…