ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਹੁੰਚੇ ਮੁੰਬਈ, ਵੱਡੇ ਉਦਯੋਗਪਤੀਆਂ ਨਾਲ ਕਰਨਗੇ ਮੀਟਿੰਗ। ਜਿਸ ‘ਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਜਿਸ ਵਿੱਚ ਸੀ.ਐਮ. ਮਾਨ ਵੱਡੇ ਉਦਯੋਗਪਤੀਆਂ ਨੂੰ ਮਿਲਣਗੇ ਅਤੇ ਉਨ੍ਹਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦੇਣਗੇ। ਜਿੱਥੇ ਉਹ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੋਰ ਪ੍ਰਫੁੱਲਤ ਕਰਨ ਲਈ ਪ੍ਰਸਿੱਧ ਉਦਯੋਗਪਤੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਪ੍ਰੇਰਿਤ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਉੱਚੇ ਪੱਧਰ ‘ਤੇ ਲਿਜਾਣ ਲਈ ਯਤਨਸ਼ੀਲ ਹੈ। ਮੁੰਬਈ ਪਹੁੰਚਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਕੇਂਦਰ ਬਣਾਉਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਇਕ ਪਾਸੇ ਇਸ ਦੌਰੇ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ ਅਤੇ ਦੂਜੇ ਪਾਸੇ ਇਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ।
Related Posts
ਪੰਜਾਬ ਦੇ ਨਵੇਂ ਰਾਜਪਾਲ ਦੀ ਸਹੁੰ ਚੁੱਕ ਸਮਾਗਮ ਦੌਰਾਨ CM ਮਾਨ ਨੇ ਦਿੱਤਾ ਬਿਆਨ
ਪੰਜਾਬ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਆਪਣੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਉਨ੍ਹਾਂ ਨੂੰ ਪੰਜਾਬ ਹਰਿਆਣਾ ਹਾਈ…
ਪੰਜਾਬ ਸਰਕਾਰ ਵੱਲੋਂ ਪੀ.ਈ.ਐੱਸ.-1 ਕਾਰਡ ਦੇ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
ਬੰਧਕੀ ਲੋੜਾਂ ਅਤੇ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਸਕੂਲ ਸਿੱਖਿਆ ਬੋਰਡ ਵਿਭਾਗ…
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਸਮੇਤ 37 ਕਰੋੜ ਰੁਪਏ ਦੀ ਜਾਇਦਾਦ ਕੀਤੀ ਗਈ ਜ਼ਬਤ
ਸਤਿੰਦਰ ਸਿੰਘ ਆਈ.ਪੀ.ਐਸ., ਡੀ.ਆਈ.ਜੀ., ਬਾਰਡਰ ਰੇਂਜ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਚਰਨਜੀਤ ਸਿੰਘ ਆਈ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀਆਂ…