ਪੰਜਾਬ: ਅੱਜ ਮੰਗਲਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਸਰਾਫਾ ਬਾਜ਼ਾਰ ਵਿੱਚ ਦੋਵਾਂ ਕੀਮਤੀ ਧਾਤਾਂ ਦੀਆਂ ਕੀਮਤਾਂ ਚੜ੍ਹਨ ਨਾਲ ਖਰੀਦਦਾਰਾਂ ‘ਤੇ ਸਿੱਧਾ ਅਸਰ ਪੈ ਸਕਦਾ ਹੈ।
ਜਲੰਧਰ ਸਰਾਫਾਨ ਐਸੋਸੀਏਸ਼ਨ ਦੇ ਅਨੁਸਾਰ, 24 ਕੈਰੇਟ ਸੋਨੇ ਦੀ ਕੀਮਤ 1,64,500 ਰੁਪਏ ਦਰਜ ਕੀਤੀ ਗਈ ਹੈ, ਜਦਕਿ ਬੀਤੇ ਦਿਨ ਇਹ 1,63,700 ਰੁਪਏ ਸੀ। ਇਸੇ ਤਰ੍ਹਾਂ 22 ਕੈਰੇਟ ਸੋਨੇ ਦੀ ਕੀਮਤ 1,52,990 ਰੁਪਏ ਤੱਕ ਪਹੁੰਚ ਗਈ ਹੈ।
ਇਸ ਦੌਰਾਨ ਚਾਂਦੀ ਦੀ ਕੀਮਤ ਵਿੱਚ ਵੀ ਤੇਜ਼ ਵਾਧਾ ਦੇਖਿਆ ਗਿਆ ਹੈ। ਚਾਂਦੀ ਦੀ ਕੀਮਤ 2,81,500 ਰੁਪਏ ਤੱਕ ਪਹੁੰਚ ਗਈ ਹੈ, ਜੋ ਕਿ ਬੀਤੇ ਦਿਨ 2,68,300 ਰੁਪਏ ਸੀ।
ਸਰਾਫਾ ਵਪਾਰੀਆਂ ਮੁਤਾਬਕ, ਇਹ ਉੱਪਰ ਵੱਲ ਰੁਝਾਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਉਤਾਰ-ਚੜ੍ਹਾਅ ਅਤੇ ਮੰਗ ਵਿੱਚ ਵਾਧੇ ਕਾਰਨ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਕੀਮਤਾਂ ਵਿੱਚ ਉਤਾਰ-ਚੜ੍ਹਾਅ ਜਾਰੀ ਰਹਿ ਸਕਦਾ ਹੈ।
ਖਰੀਦਦਾਰਾਂ ਨੂੰ ਸਲਾਹ ਦਿੱਤੀ ਜਾ ਰਹੀ ਹੈ ਕਿ ਖਰੀਦਾਰੀ ਕਰਨ ਤੋਂ ਪਹਿਲਾਂ ਤਾਜ਼ਾ ਰੇਟ ਜ਼ਰੂਰ ਚੈੱਕ ਕਰਨ।






