ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਚਨਚੇਤ ਮਿਨੀ ਸਕੱਤਰੇਤ ਰਾਜਪੁਰਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਮਿਨੀ ਸਕੱਤਰੇਤ ਵਿੱਚ ਆਪਣੇ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਡੀਐੱਸਪੀ ਦਫ਼ਤਰ, ਐੱਸਡੀਐੱਮ ਅਤੇ ਤਹਿਸੀਲਦਾਰ ਦਫ਼ਤਰਾਂ ਦਾ ਵੀ ਜਾਇਜ਼ਾ ਲਿਆ ਅਤੇ ਉੱਥੇ ਕੰਮਕਾਜ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਸਭ ਤੋਂ ਘੱਟ ਉਮਰ ਦੇ ਤਹਿਸੀਲਦਾਰ ਜਸਪ੍ਰੀਤ ਸਿੰਘ ਨਾਲ ਗਲ ਕੀਤੀ। ਉਨ੍ਹਾਂ ਨੌਜਵਾਨ ਤਹਿਸੀਲਦਾਰ ਦੇ ਕੰਮ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਉਹ ਪਟਿਆਲਾ ਜਾ ਰਹੇ ਸਨ ਅਤੇ ਜਾਂਦੇ ਹੋਏ ਉਨ੍ਹਾਂ ਨੇ ਇਹ ਦੌਰਾ ਕੀਤਾ ਹੈ। ਇਸ ਮੌਕੇ ਮੁੱਖ ਮੰਤਰੀ ਨਾਲ ਓਐੱਸਡੀ ਸੁਖਬੀਰ ਸਿੰਘ, ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਵੀ ਮੌਜੂਦ ਸਨ।
Related Posts
ਮਾਸਟਰ ਮਾਈਂਡ ਰਮਨਜੀਤ ਸਿੰਘ ਰੋਮੀ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼
ਰਮਨਜੀਤ ਰੋਮੀ ਨੂੰ ਅੱਜ ਸ਼ੁੱਕਰਵਾਰ ਤੜਕੇ 3 ਵਜੇ ਨਾਭਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੇ 20 ਮਿੰਟ ਦੀ ਬਹਿਸ…
SGPC ਚੋਣਾਂ ਨੂੰ ਲੈ ਕੇ ਅਹਿਮ ਖ਼ਬਰ
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ 10 ਅਗਸਤ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਅਤੇ ਵਿਸ਼ੇਸ਼ ਚੋਣਾਂ ਦੇ ਮੱਦੇਨਜ਼ਰ ਜ਼ਿਲਾ…
ਸੂਬੇ ਦੇ ਮਾਨਤਾ ਪ੍ਰਾਪਤ ਸਕੂਲਾਂ ‘ਤੇ G.S.T ਲਾਗੂ ਕਰਨ ਦੇ ਫ਼ੈਸਲੇ ਨੂੰ ਲੈ ਕੇ ਸਕੂਲਾਂ ‘ਚ ਮਚਿਆ ਹੜਕੰਪ
ਪੰਜਾਬ ਸਰਕਾਰ ਨੇ ਸੂਬੇ ਦੇ ਮਾਨਤਾ ਪ੍ਰਾਪਤ ਸਕੂਲਾਂ ‘ਤੇ 18 ਫੀਸਦੀ ਜੀ.ਐੱਸ.ਟੀ. ਲਾਗੂ ਕਰਨ ਦੇ ਫ਼ੈਸਲੇ ਨਾਲ ਸਕੂਲਾਂ ‘ਚ ਹੜਕੰਪ…