ਰਿਆਣਾ ਅਤੇ ਪੰਜਾਬਦੇ ਕਿਸਾਨ ਐਮ.ਐਸ.ਪੀ. ਸਮੇਤ ਕਈ ਮੰਗਾਂ ਨੂੰ ਲੈ ਕੇ ਪਿਛਲੇ ਕਈ ਮਹੀਨਿਆਂ ਤੋਂ ਸ਼ੰਭੂ ਬਾਰਡਰ ‘ਤੇ ਖੜ੍ਹੇ ਹਨ। ਦਰਅਸਲ, ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਸ਼ੰਭੂ ਬਾਰਡਰ ਬੰਦ ਕਰ ਦਿੱਤਾ ਸੀ।
ਹਾਲ ਹੀ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਸਨ ਪਰ ਸਰਕਾਰ ਨੇ ਇਸ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਬਾਰਡਰ ਨਾ ਖੁੱਲ੍ਹਣ ਕਾਰਨ ਪਰੇਸ਼ਾਨ ਕਿਸਾਨਾਂ ਨੇ 1 ਅਗਸਤ ਤੋਂ ਧਰਨਾ ਦੇਣ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ’ਤੇ ਹਾਈ ਕੋਰਟ ਦੇ ਫ਼ੈਸਲੇ ਨੂੰ ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਬਾਰਡਰ ਬੰਦ ਹੋਣ ਕਾਰਨ ਵਪਾਰੀ ਵਰਗ ਚਿੰਤਤ ਹੈ। ਪੰਧੇਰ ਨੇ ਕਿਹਾ ਕਿ ਹੁਣ ਕਿਸਾਨ 1 ਅਗਸਤ ਨੂੰ ਦੇਸ਼ ਭਰ ਵਿੱਚ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ। ਜ਼ਿਲ੍ਹਾ ਅਤੇ ਤਹਿਸੀਲ ਪੱਧਰ ‘ਤੇ ਪ੍ਰੋਗਰਾਮ ਉਲੀਕੇ ਜਾਣਗੇ।