ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੇ ਬਿਆਨਾਂ ‘ਤੇ ਭਾਜਪਾ ਦੇ ਸਾਬਕਾ ਮੰਤਰੀ ਤੀਕਸ਼ਣ ਸੂਦ ਦਾ ਬਿਆਨ ਸਾਹਮਣੇ ਆਇਆ ਹੈ। ਬਟਾਲਾ ਪਹੁੰਚੇ ਭਾਜਪਾ ਆਗੂ ਤੀਕਸ਼ਣ ਸੂਦ ਨੇ ਕਿਹਾ ਕਿ ਕੰਗਨਾ ਰਣੌਤ ਨੇ ਜੋ ਵੀ ਬਿਆਨ ਦਿੱਤਾ ਹੈ, ਉਸ ‘ਤੇ ਉਨ੍ਹਾਂ ਦੀ ਪਾਰਟੀ ਨੇ ਸਖ਼ਤ ਨੋਟਿਸ ਲਿਆ ਹੈ। ਤੀਕਸ਼ਣ ਸੂਦ ਨੇ ਕਿਹਾ ਕਿ ਕੰਗਨਾ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ ਸਨ। ਉਨ੍ਹਾਂ ਕਿਹਾ ਕਿ ਕੰਗਨਾ ਦੇ ਅਜਿਹੇ ਅਜੀਬੋ-ਗਰੀਬ ਬਿਆਨ ਭਾਜਪਾ ਦੀ ਛਵੀ ਨੂੰ ਖਰਾਬ ਕਰਦੇ ਹਨ। ਦਰਅਸਲ ਭਾਜਪਾ ਆਗੂ ਤੀਕਸ਼ਣ ਸੂਦ ਅੱਜ ਬਟਾਲਾ ਪੁੱਜੇ ਜਿੱਥੇ ਉਨ੍ਹਾਂ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਹਰ ਬੂਥ ‘ਤੇ 200 ਲੋਕਾਂ ਦੀ ਮੈਂਬਰਸ਼ਿਪ ਕਰੇਗੀ।
Related Posts
ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਹੱਤਿਆ ਦੇ ਮਾਮਲੇ ’ਚ ਇੱਕ ਗ੍ਰਿਫ਼ਤਾਰ
ਹਰਿਮੰਦਰ ਸਾਹਿਬ ਕੰਪਲੈਕਸ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼੍ਰੋਮਣੀ ਕਮੇਟੀ ਦੇ ਦਫ਼ਤਰ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਮੁਲਾਜ਼ਮ…
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਕਾਫਲੇ ਦੀ ਇਕ ਕਾਰ ਨਾਲ ਵਾਪਰਿਆ ਹਾਦਸਾ
ਅੰਮ੍ਰਿਤਸਰ ਦੇ ਸਰਹੱਦੀ ਖੇਤਰ ਦੇ ਦੌਰੇ ‘ਤੇ ਗਏ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਕਾਫਲੇ ਦੀ ਇਕ ਕਾਰ ਹਾਦਸੇ ਦਾ ਸ਼ਿਕਾਰ…
ਪੰਜਾਬ ਦੇ ਕਿਸਾਨਾਂ ਵੱਲੋਂ ਸ਼ੰਭੂ ਬਾਰਡਰ ‘ਤੇ ਚੱਲ ਰਹੇ ਧਰਨੇ ਦੌਰਾਨ ਕੀਤਾ ਗਿਆ ਵੱਡਾ ਐਲਾਨ
ਪੰਜਾਬ ਦੇ ਕਿਸਾਨਾਂ ਵੱਲੋਂ ਸ਼ੰਭੂ ਬਾਰਡਰ ‘ਤੇ ਚੱਲ ਰਹੇ ਧਰਨੇ ਦੌਰਾਨ ਕੀਤਾ ਗਿਆ ਵੱਡਾ ਐਲਾਨ। ਆਪਣੀਆਂ ਮੰਗਾਂ ਨੂੰ ਲੈ ਕੇ…