ਪੰਜਾਬ : ਤੁਹਾਨੂੰ ਦੱਸ ਦੇਈਏ ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਦੇ ਪ੍ਰਸ਼ੰਸਕਾਂ ਨੂੰ ਵੱਡਾ ਝਟਕਾ ਲੱਗਾ ਹੈ ਕਿਉਕਿ ਦਿਲਜੀਤ ਦੀ ਫਿਲਮ ‘ਪੰਜਾਬ 95’ ਭਾਰਤ ‘ਚ ਰਿਲੀਜ਼ ਨਹੀਂ ਹੋਵੇਗੀ। ਉਨ੍ਹਾਂ ਦੀ ਟੀਮ ਨੇ ਦੱਸਿਆ ਕਿ ਫਿਲਮ ‘ਪੰਜਾਬ 95’ ਭਾਰਤ ਤੋਂ ਬਾਹਰ ਰਿਲੀਜ਼ ਹੋਵੇਗੀ। ਇਹ ਫਿਲਮ ਵਿਦੇਸ਼ਾਂ ਵਿੱਚ ਬਿਨਾਂ ਕੱਟ ਦੇ ਰਿਲੀਜ਼ ਹੋਵੇਗੀ।
ਤੁਹਾਨੂੰ ਦੱਸ ਦੇਈਏ ਕਿ ਇਹ ਫਿਲਮ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ‘ਤੇ ਆਧਾਰਿਤ ਹੈ। ਉਨ੍ਹਾਂ ਨੇ ਪੰਜਾਬ ਪੁਲਿਸ ਦੁਆਰਾ 25,000 ਗੈਰ-ਨਿਆਇਕ ਕਤਲਾਂ, ਗੁੰਮਸ਼ੁਦਗੀ ਅਤੇ ਗੁਪਤ ਅਭਿਆਸਾਂ ਦਾ ਪਰਦਾਫਾਸ਼ ਕੀਤਾ ਸੀਇਸ ਦੇ ਨਾਲ ਹੀ ‘ਪੰਜਾਬ 95’ ਦਾ ਟੀਜ਼ਰ ਭਾਰਤ ‘ਚ ਯੂਟਿਊਬ ਤੋਂ ਹਟਾ ਦਿੱਤਾ ਗਿਆ ਹੈ। ਕੰਪਨੀ ਨੇ ਖੁਦ ਹੀ ਭਾਰਤ ‘ਚ ਯੂਟਿਊਬ ਤੋਂ ਫਿਲਮ ਦਾ ਟੀਜ਼ਰ ਹਟਾ ਦਿੱਤਾ ਹੈ। ਫਿਲਮ ਕਥਿਤ ਤੌਰ ‘ਤੇ ਨਿਆਂ ਲਈ ਉਨ੍ਹਾਂ ਦੀ ਲੜਾਈ ਨੂੰ ਦਰਸਾਏਗੀ।