ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਅੱਜ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਰਾਜਧਾਨੀ ਚੰਡੀਗੜ੍ਹ ਵਿੱਚ ਵੱਡੇ ਇਕੱਠ ਕੀਤੇ। ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਬੈਨਰ ਹੇਠ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਪਹਿਲੇ ਦਿਨ ਅੱਜ ਚੰਡੀਗੜ੍ਹ ਵਿਚ ਮਹਾਪੰਚਾਇਤ ਕਰਕੇ ਪੰਜਾਬ ਦੇ ਪਾਣੀ ਤੇ ਖੇਤੀ ਸੰਕਟ ਨਾਲ ਜੁੜੇ ਮਸਲਿਆਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਨ ਦੀ ਮੰਗ ਕੀਤੀ। ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਸੈਕਟਰ-34 ਦੇ ਮੇਲਾ ਗਰਾਊਂਡ ਵਿੱਚ ਖੇਤੀ ਨੀਤੀ ਨੂੰ ਲੈ ਕੇ ਪੰਜ ਰੋਜ਼ਾ ‘ਖੇਤੀ ਨੀਤੀ ਮੋਰਚਾ’ ਲਗਾਇਆ ਗਿਆ। ਐੱਸਕੇਐੱਮ ਵੱਲੋਂ ਵੀ ਸੈਕਟਰ-34 ਵਿੱਚ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸਾਹਮਣੇ ਗਰਾਊਂਡ ’ਚ ਕਿਸਾਨ ਮਹਾਪੰਚਾਇਤ ਕੀਤੀ ਗਈ। ਇਸ ਮੌਕੇ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨ, ਕਿਸਾਨ, ਮਜ਼ਦੂਰ, ਬੀਬੀਆਂ ਤੇ ਬਜ਼ੁਰਗ ਪਹੁੰਚੇ, ਜਿਨ੍ਹਾਂ ਨੇ ਪੰਜਾਬ ਦੇ ਪਾਣੀ ਅਤੇ ਖੇਤੀ ਸੰਕਟ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਸਟੇਜ ਤੋਂ ਜਿੱਥੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੂੰ ਏਕੇ ਦਾ ਹੋਕਾ ਦਿੱਤਾ, ਉੱਥੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਨਾ ਕੀਤਾ ਗਿਆ ਤਾਂ ਸੂਬਾ ਸਰਕਾਰ ਵਿਰੁੱਧ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
Related Posts
ਮੌਸਮ ਵਿਗਿਆਨੀਆਂ ਨੇ ਇਨ੍ਹਾਂ ਜ਼ਿਲ੍ਹਿਆਂ ‘ਚ ਬੂੰਦਾ-ਬਾਂਦੀ ਦੀ ਕੀਤੀ ਭਵਿੱਖਬਾਣੀ
ਹਰਿਆਣਾ ‘ਚੋਂ ਮਾਨਸੂਨ ਅਜੇ ਵਾਪਸ ਨਹੀਂ ਹਟੇਗਾ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਸੂਬੇ ਦਾ ਮੌਸਮ ਦੋ ਹੋਰ ਦਿਨ…
ਸੰਤ ਵਕੀਲ ਸਾਹਿਬ ਵੱਲੋਂ ਮਹਾਤਮਾ ਵਰਿੰਦਰ ਨੂੰ ਗੱਦੀ ਦੇਣ ਦਾ ਫੈਸਲਾ ਸਹੀ: ਦਾਦੂਵਾਲ
ਪਿੰਡ ਜਗਮਾਲਵਾਲੀ ਵਿੱਚ ਸਥਿਤ ਸ਼ਾਹ ਮਸਤਾਨਾ ਸ਼ਾਹ ਬਲੋਚਿਸਤਾਨੀ ਆਸ਼ਰਮ ਦੇ ਸੰਤ ਬਹਾਦਰ ਚੰਦ ਵਕੀਲ ਸਾਹਿਬ ਦੇ ਅਕਾਲ ਚਲਾਣੇ ਤੋਂ ਬਾਅਦ…
ਹਿੱਟ ਐਂਡ ਰਨ ਮਾਮਲੇ ਦੇ ਪੀੜਤਾਂ ਨੂੰ ਮਿਲੇਗਾ ਨਕਦੀ ਰਹਿਤ ਇਲਾਜ ਸਮੇਤ ਮੁਆਵਜ਼ਾ
ਹਰਿਆਣਾ ਵਿੱਚ ਸੜਕ ਹਾਦਸਿਆਂ ਦੇ ਪੀੜਤਾਂ ਨੂੰ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕੇਂਦਰ ਸਰਕਾਰ ਦੀ ਤਰਜ਼ ‘ਤੇ ਸੂਬੇ ਵਿੱਚ ਹੁਣ…