Google search engine
HomePunjabਮਾਛੀਵਾੜਾ ‘ਚ ਖੂਨੀ ਝੜਪ: ਨੌਜਵਾਨ ਦਾ ਕਤਲ, ਇਕ ਗੰਭੀਰ ਜ਼ਖ਼ਮੀ

ਮਾਛੀਵਾੜਾ ‘ਚ ਖੂਨੀ ਝੜਪ: ਨੌਜਵਾਨ ਦਾ ਕਤਲ, ਇਕ ਗੰਭੀਰ ਜ਼ਖ਼ਮੀ

ਮਾਛੀਵਾੜਾ: ਮਾਛੀਵਾੜਾ ਸਾਹਿਬ ਦੇ ਰਤੀਪੁਰ ਰੋਡ ਸਥਿਤ ਇੱਕ ਕਾਲੋਨੀ ਵਿੱਚ ਨੌਜਵਾਨਾਂ ਦੇ ਦੋ ਧੜਿਆਂ ਵਿਚਕਾਰ ਹੋਈ ਖੂਨੀ ਝੜਪ ਦੌਰਾਨ 30 ਸਾਲਾ ਗਗਨਦੀਪ ਸਿੰਘ ਉਰਫ਼ ਬਿੱਲਾ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਹੇਡੋਂ ਬੇਟ ਦੇ ਵਸਨੀਕ ਵਜੋਂ ਹੋਈ ਹੈ, ਜਦਕਿ ਇੱਕ ਹੋਰ ਨੌਜਵਾਨ ਮਨੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ, ਜਿਸ ਨੂੰ ਲੁਧਿਆਣਾ ਦੇ ਹਸਪਤਾਲ ਵਿੱਚ ਭੇਜਿਆ ਗਿਆ।

ਮੁੱਢਲੀ ਜਾਣਕਾਰੀ ਮੁਤਾਬਕ ਦੋਵਾਂ ਧਿਰਾਂ ਵਿਚਕਾਰ ਪਿਛਲੇ ਕੁਝ ਦਿਨਾਂ ਤੋਂ ਰੰਜਿਸ਼ ਚੱਲ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਰਤੀਪੁਰ ਰੋਡ ‘ਤੇ ਇਕੱਠੇ ਹੋਣ ਤੋਂ ਬਾਅਦ 30 ਤੋਂ ਵੱਧ ਨੌਜਵਾਨਾਂ ਨੇ ਗੰਡਾਸਿਆਂ ਅਤੇ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ, ਜਿਸ ਦੌਰਾਨ ਇੱਕ ਕਾਰ ਨੂੰ ਵੀ ਨੁਕਸਾਨ ਪਹੁੰਚਿਆ।

ਮ੍ਰਿਤਕ ਦੇ ਪਿਤਾ ਸੁਰਿੰਦਰ ਸਿੰਘ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਪੁੱਤਰ ਨੇ ਕੁਝ ਦਿਨ ਪਹਿਲਾਂ ਨਸ਼ਾ ਵੇਚਣ ਵਾਲੇ ਕੁਝ ਵਿਅਕਤੀਆਂ ਨੂੰ ਪੁਲਿਸ ਹਵਾਲੇ ਕੀਤਾ ਸੀ ਅਤੇ ਇਸੇ ਰੰਜਿਸ਼ ਕਾਰਨ ਉਸ ਦੀ ਹੱਤਿਆ ਕੀਤੀ ਗਈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੁੱਤਰ ਨੂੰ ਵਿਦੇਸ਼ ਤੋਂ ਧਮਕੀਆਂ ਮਿਲ ਰਹੀਆਂ ਸਨ।

ਗਗਨਦੀਪ ਸਿੰਘ ਸਮਾਜਿਕ ਕੰਮਾਂ ਵਿੱਚ ਸਰਗਰਮ ਦੱਸਿਆ ਜਾ ਰਿਹਾ ਹੈ ਅਤੇ ਉਸ ਨੇ ਕਿਸਾਨੀ ਸੰਘਰਸ਼ ਦੌਰਾਨ ਵੀ ਹਿੱਸਾ ਲਿਆ ਸੀ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਅਤੇ ਤਣਾਅ ਦਾ ਮਾਹੌਲ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments

ENGLISH HINDI