Friday, July 17, 2026
Home Punjab Malerkotla ਮਾਲੇਰਕੋਟਲਾ ਨੇ ਫਿਰ ਦਿੱਤਾ ਭਾਈਚਾਰਕ ਸਾਂਝ ਅਤੇ ਅਮਨ-ਅਮਾਨ ਦਾ ਸੁਨੇਹਾ – ਐੱਸ.ਐੱਸ.ਪੀ....

ਮਾਲੇਰਕੋਟਲਾ ਨੇ ਫਿਰ ਦਿੱਤਾ ਭਾਈਚਾਰਕ ਸਾਂਝ ਅਤੇ ਅਮਨ-ਅਮਾਨ ਦਾ ਸੁਨੇਹਾ – ਐੱਸ.ਐੱਸ.ਪੀ. ਗੁਰਮੀਤ ਸਿੰਘ

0
23

ਮਾਲੇਰਕੋਟਲਾ, 26 ਮਈ :

ਕਿਹਾ, ਸ਼ਾਂਤਮਈ ਚੋਣਾਂ ਲਈ ਉਮੀਦਵਾਰਾਂ, ਵੋਟਰਾਂ ਸਿਵਲ ਪ੍ਰਸਾਸ਼ਨ ਅਤੇ ਪੁਲਿਸ ਦੀ ਸਾਂਝੀ ਕੋਸ਼ਿਸ਼ ਕਾਬਿਲੇ-ਤਾਰੀਫ਼

ਨਗਰ ਕੌਂਸਲ ਚੋਣਾਂ ਦੌਰਾਨ ਵਾਰਡ ਨੰਬਰ-8 ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗੁਰਮੀਤ ਸਿੰਘ ਨੇ ਕਿਹਾ ਕਿ ਮਾਲੇਰਕੋਟਲਾ ਹਮੇਸ਼ਾ ਤੋਂ ਭਾਈਚਾਰਕ ਸਾਂਝ, ਅਮਨ-ਅਮਾਨ ਅਤੇ ਆਪਸੀ ਪਿਆਰ ਦਾ ਪ੍ਰਤੀਕ ਰਿਹਾ ਹੈ ਅਤੇ ਇਸ ਵਾਰ ਵੀ ਚੋਣਾਂ ਦੌਰਾਨ ਲੋਕਾਂ ਨੇ ਉਸ ਪਰੰਪਰਾ ਨੂੰ ਕਾਇਮ ਰੱਖਿਆ ਹੈ।

ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੁਝ ਅਫਵਾਹਾਂ ਫੈਲਾਈਆਂ ਜਾ ਰਹੀਆਂ ਸਨ ਕਿ ਵਾਰਡ ਨੰਬਰ-8 ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਆ ਸਕਦੀ ਹੈ, ਪਰ ਸਾਰੇ ਉਮੀਦਵਾਰਾਂ, ਸਿਆਸੀ ਪਾਰਟੀਆਂ, ਵਰਕਰਾਂ ਅਤੇ ਵੋਟਰਾਂ ਨੇ ਮਿਲਜੁਲ ਕੇ ਸ਼ਾਂਤਮਈ ਅਤੇ ਨਿਰਪੱਖ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਉਮੀਦਵਾਰਾਂ ਨੇ ਆਪਸੀ ਸਹਿਮਤੀ ਨਾਲ ਭਾਈਚਾਰਕ ਸਾਂਝ ਅਤੇ ਕਾਨੂੰਨ ਦੀ ਪਾਲਣਾ ਨੂੰ ਪਹਿਲ ਦਿੱਤੀ, ਜਿਸ ਕਾਰਨ ਲੋਕ ਨੇ ਬਿਨਾਂ ਕਿਸੇ ਡਰ ਜਾਂ ਦਬਾਅ ਤੋਂ ਆਪਣੀ ਵੋਟ ਦਾ ਇਸਤੇਮਾਲ ਕੀਤਾ ।

ਐੱਸ.ਐੱਸ.ਪੀ. ਨੇ ਕਿਹਾ ਕਿ ਪੁਲਿਸ ਵੱਲੋਂ ਲਗਾਤਾਰ ਇਲਾਕੇ ਵਿੱਚ ਚੌਕਸੀ ਅਤੇ ਮੁਸਤੈਦੀ ਨਾਲ ਡਿਊਟੀ ਨਿਭਾਈ ਜਾ ਰਹੀ ਹੈ ਅਤੇ ਹਰ ਪੋਲਿੰਗ ਬੂਥ ’ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ  ਜ਼ਿਲ੍ਹੇ ਦੇ ਸਾਰੇ ਉਮੀਦਵਾਰਾਂ, ਉਨ੍ਹਾਂ ਦੇ ਸਮਰਥਕਾਂ, ਵੋਟਰਾਂ ਅਤੇ ਆਮ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਾਲੇਰਕੋਟਲਾ ਦਾ “ਮੁਹੱਬਤ ਦਾ ਗੁਲਦਸਤਾ” ਵਾਲਾ ਸੁਨੇਹਾ ਸਾਰਿਆਂ ਨੇ ਮਿਲ ਕੇ ਸੱਚੇ ਅਰਥਾਂ ਵਿੱਚ ਪੇਸ਼ ਕੀਤਾ ਹੈ।

ਉਨ੍ਹਾਂ ਬਾਕੀ ਰਹਿੰਦੇ ਵਾਰਡਾਂ ਦੇ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸੇ ਤਰ੍ਹਾਂ ਅਮਨ-ਅਮਾਨ, ਭਾਈਚਾਰਕ ਸਾਂਝ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ ਨੂੰ ਕਾਇਮ ਰੱਖਦੇ ਹੋਏ ਸਮਾਜ ਵਿੱਚ ਸੁਚੇਤ ਨਾਗਰਿਕ ਵਜੋਂ ਅਹਿਮ ਰੋਲ ਨਿਭਾਉਂਦੇ ਰਹਿਣ ।

LEAVE A REPLY

Please enter your comment!
Please enter your name here