ਮੁੱਖ ਮੰਤਰੀ ਨੇ ਪਰਿਵਾਰ ਸਮੇਤ ਭਗਵਾਨ ਗਣੇਸ਼ ਅਤੇ ਮਾਤਾ ਲਕਸ਼ਮੀ ਦੀ ਪੂਜਾ-ਅਰਚਨਾ ਕਰਕੇ ਸੂਬਾ ਵਾਸੀਆਂ ਦੀ ਸੁੱਖ-ਸਮ੍ਰਿੱਧੀ ਅਤੇ ਖੁਸ਼ਹਾਲੀ ਦੀ ਕੀਤੀ ਕਾਮਨਾ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦੀਵਾਲੀ ਦਾ ਪਵਿੱਤਰ ਤਿਉਹਾਰ ਆਪਣੇ ਪਰਿਵਾਰ ਸਮੇਤ ਮਨਾਇਆ। ਇਸ ਮੌਕੇ ਉਨ੍ਹਾਂ ਨੇ ਲਾਡਵਾ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸਥਾਨਾਂ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਮੁੱਖ ਮੰਤਰੀ ਨੂੰ ਆਪਣੇ ਵਿਚਕਾਰ ਦੇਖ ਕੇ ਪਿੰਡ ਵਾਸੀਆਂ ਵਿੱਚ ਕਾਫ਼ੀ ਉਤਸ਼ਾਹ ਅਤੇ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਦੌਰਾਨ ਉਨ੍ਹਾਂ ਨੇ ਹਲਕੇ ਦੇ ਲੋਕਾਂ ਨੂੰ ਦੀਵਾਲੀ ਦੀਆਂ ਦਿਲੋਂ ਵਧਾਈਆਂ ਦਿੱਤੀਆਂ ਅਤੇ ਸਾਰਿਆਂ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਤੇ ਸਮ੍ਰਿੱਧੀ ਦੀ ਕਾਮਨਾ ਕੀਤੀ।
ਉਨ੍ਹਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਹਨੇਰੇ ’ਤੇ ਚਾਨਣ, ਬੁਰਾਈ ’ਤੇ ਚੰਗਿਆਈ ਅਤੇ ਨਿਰਾਸ਼ਾ ’ਤੇ ਉਮੀਦ ਦੀ ਜਿੱਤ ਦਾ ਪ੍ਰਤੀਕ ਹੈ। ਇਹ ਤਿਉਹਾਰ ਸਾਨੂੰ ਆਪਸੀ ਪਿਆਰ, ਭਾਈਚਾਰੇ ਅਤੇ ਸਦਭਾਵਨਾ ਨਾਲ ਮਿਲ-ਜੁਲ ਕੇ ਰਹਿਣ ਦਾ ਸੰਦੇਸ਼ ਦਿੰਦਾ ਹੈ। ਇਸ ਮੌਕੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਆਪਣੇ ਪਰਿਵਾਰ ਸਮੇਤ ਭਗਵਾਨ ਗਣੇਸ਼ ਅਤੇ ਮਾਤਾ ਲਕਸ਼ਮੀ ਦੀ ਪੂਰੀ ਰੀਤੀ-ਰਿਵਾਜਾਂ ਨਾਲ ਪੂਜਾ-ਅਰਚਨਾ ਕੀਤੀ। ਉਨ੍ਹਾਂ ਨੇ ਸੂਬੇ ਅਤੇ ਸੂਬਾ ਵਾਸੀਆਂ ਦੇ ਸੁਨਹਿਰੀ ਭਵਿੱਖ, ਸੁੱਖ-ਸਮ੍ਰਿੱਧੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।



