Thursday, October 29, 2026
Home Patiala Updates ਮੇਰੀ ਦੁਕਾਨ ਮੇਰੇ ਨਾਮ ਸਕੀਮ ਨੂੰ 100 ਫ਼ੀਸਦੀ ਲਾਗੂ ਕੀਤਾ ਜਾਵੇਗਾ: ਅਨਿਲ...

ਮੇਰੀ ਦੁਕਾਨ ਮੇਰੇ ਨਾਮ ਸਕੀਮ ਨੂੰ 100 ਫ਼ੀਸਦੀ ਲਾਗੂ ਕੀਤਾ ਜਾਵੇਗਾ: ਅਨਿਲ ਠਾਕੁਰ

0
2
ਪਟਿਆਲਾ, 28 ਅਕਤੂਬਰ:
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੇਰੀ ਦੁਕਾਨ ਮੇਰੇ ਨਾਮ’ ਸਕੀਮ ਤਹਿਤ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਅਤੇ ਸਟੇਟ ਪ੍ਰੈਜ਼ੀਡੈਂਟ ਟ੍ਰੇਡ ਵਿੰਗ ਦੇ ਚੇਅਰਮੈਨ ਸ੍ਰੀ ਅਨਿਲ ਠਾਕੁਰ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਦੁਕਾਨਦਾਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਸਕੀਮ ਨੂੰ 100 ਫ਼ੀਸਦੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਕੀਮ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਪ੍ਰਸ਼ਾਸਨ ਅਤੇ ਵਪਾਰੀਆਂ ਵਿਚਕਾਰ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ।ਇਸ ਮੌਕੇ ਓਹਨਾ ਦੇ ਨਾਲ ਚੇਅਰਮੈਨ ਪਲੇਨਿੰਗ ਬੋਰਡ ਤੇਜਿੰਦਰ ਮਹਿਤਾ , ਜਿਲ੍ਹਾ ਚੇਅਰਮੈਨ ਟ੍ਰੇਡ ਕਮਿਸ਼ਨ ਵਿਨੋਦ ਸਿੰਗਲਾ, ਮੈਂਬਰ ਟ੍ਰੇਡ ਕਮਿਸ਼ਨ ਸੰਜੀਵ ਗੁਪਤਾ ਵੀ ਮੌਜੂਦ ਸਨ।
ਸ੍ਰੀ ਅਨਿਲ ਠਾਕੁਰ ਨੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਪੂਰਾ ਸਹਿਯੋਗ ਕਰਨ ਅਤੇ ਲੋੜੀਂਦੀ ਪ੍ਰਕਿਰਿਆ ਸਮੇਂ ਸਿਰ ਮੁਕੰਮਲ ਕਰਨ, ਤਾਂ ਜੋ ਯੋਗ ਦੁਕਾਨਦਾਰਾਂ ਨੂੰ ਸਕੀਮ ਦਾ ਲਾਭ ਮਿਲ ਸਕੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦੁਕਾਨਦਾਰਾਂ ਨੂੰ ਮਾਲਕੀ ਦੇ ਹੱਕ ਦੇਣ ਲਈ ਜੋ ਉਪਰਾਲਾ ਕੀਤਾ ਗਿਆ ਹੈ, ਉਸ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਸ ਸਕੀਮ ਨੂੰ ਲਾਗੂ ਕਰਨ ਲਈ ਸਾਰੇ ਸਬੰਧਤ ਵਿਭਾਗਾਂ ਅਤੇ ਵਪਾਰੀਆਂ ਦੇ ਸਹਿਯੋਗ ਨਾਲ ਲੋੜੀਂਦੇ ਕਦਮ ਚੁੱਕੇ ਜਾਣਗੇ।
ਚੇਅਰਮੈਨ ਨੇ ਦੁਕਾਨਦਾਰਾਂ ਨੂੰ ਕਿਹਾ ਕਿ ਜਿਹੜੇ ਦੁਕਾਨਦਾਰ ਇਸ ਸਕੀਮ ਤਹਿਤ ਆਪਣੀ ਦੁਕਾਨ ਦੀ ਮਾਲਕੀ ਲੈਣਾ ਚਾਹੁੰਦੇ ਹਨ, ਉਹ 6 ਤਾਰੀਖ ਤੱਕ ਆਪਣੇ ਫਾਰਮ ਭਰ ਕੇ ਜਮ੍ਹਾਂ ਕਰਵਾਉਣ। ਉਨ੍ਹਾਂ ਇਹ ਵੀ ਕਿਹਾ ਕਿ ਜਿਹੜੇ ਦੁਕਾਨਦਾਰ ਇਸ ਸਕੀਮ ਤਹਿਤ ਮਾਲਕੀ ਲੈਣ ਦੇ ਇੱਛੁਕ ਨਹੀਂ ਹਨ, ਉਹ ਇਸ ਸਬੰਧੀ ਆਪਣੀ ਸਹਿਮਤੀ ਨਾ ਹੋਣ ਬਾਰੇ ਲਿਖਤੀ ਤੌਰ ‘ਤੇ ਜਾਣਕਾਰੀ ਦੇਣ, ਤਾਂ ਜੋ ਅਗਲੀ ਕਾਰਵਾਈ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

LEAVE A REPLY

Please enter your comment!
Please enter your name here