ਅੰਮ੍ਰਿਤਸਰ ਦੇ ਸਰਹੱਦੀ ਖੇਤਰ ਦੇ ਦੌਰੇ ‘ਤੇ ਗਏ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਕਾਫਲੇ ਦੀ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਵਿਚ ਤਿੰਨ ਸੁਰੱਖਿਆ ਮੁਲਾਜ਼ਮ ਜ਼ਖਮੀ ਹੋ ਗਏ। ਜਾਣਕਾਰੀ ਮੁਤਾਬਕ ਰਾਜਪਾਲ ਪੁਰੋਹਿਤ ਦਾ ਕਾਫਲਾ ਪੁਲ ਮੌੜ ਤੋਂ ਘਰਿੰਡਾ ਵੱਲ ਜਾ ਰਿਹਾ ਸੀ। ਇਸ ਦੌਰਾਨ ਸੁਰੱਖਿਆ ਲਈ ਤਾਇਨਾਤ ਸੀ.ਆਰ.ਪੀ.ਐਫ. ਜਵਾਨਾਂ ਦੀ ਕਾਰ ਦਾ ਟਾਇਰ ਫਟ ਗਿਆ, ਜਿਸ ਦੌਰਾਨ ਡਰਾਈਵਰ ਕੰਟਰੋਲ ਗੁਆ ਬੈਠਾ ਅਤੇ ਕਾਰ ਸਿੱਧੀ ਡਿਵਾਈਡਰ ਨਾਲ ਟਕਰਾ ਗਈ। ਇਸ ਦੌਰਾਨ ਸੀ.ਆਰ.ਪੀ.ਐਫ ਤਿੰਨ ਜਵਾਨ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।
Related Posts
ਸਨੌਰ ਦੇ ਪਿੰਡਾਂ ਨੂੰ ਟਾਂਗਰੀ ਦੀ ਮਾਰ ਤੋਂ ਬਚਾਉਣ ਲਈ ਪੱਕਾ ਹੱਲ ਕੀਤਾ ਜਾਵੇਗਾ : ਜੌੜਾਮਾਜਰਾ
ਪੰਜਾਬ ਦੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਐਲਾਨ ਕੀਤਾ ਹੈ ਕਿ ਸਨੌਰ ਹਲਕੇ ਦੇ ਸੈਂਕੜੇ ਪਿੰਡਾਂ ਨੂੰ ਟਾਂਗਰੀ…
ਕੰਟੀਨ ‘ਚ ਫਾਸਟ ਫੂਡ ਖਾਉਣ ਵਾਲੇ ਵਿਦਿਆਰਥੀਆਂ ਲਈ ਖਾਸ ਖ਼ਬਰ
ਕਾਲਜਾਂ ਅਤੇ ਉੱਚ ਸਿੱਖਿਆ ਸੰਸਥਾਵਾਂ ਦੀਆਂ ਕੰਟੀਨਾਂ ’ਚ ਫਾਸਟ ਫੂਡ ਦੀ ਵਿਕਰੀ ’ਤੇ ਪਾਬੰਦੀ ਲਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ…
ਕੈਨੇਡਾ ਸੜਕ ਹਾਦਸੇ ‘ਚ ਲੁਧਿਆਣਾ ਦੀ ਕੁੜੀ ਦੀ ਮੌਤ
ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਮੱਲ੍ਹਾ ਦੀ ਨੌਜਵਾਨ ਲੜਕੀ ਦੀ…