ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ 2 ਦਿਨਾਂ ਲਈ ਜੰਮੂ-ਕਸ਼ਮੀਰ ਦਾ ਦੌਰਾ ਕਰਨਾ ਸੀ, ਪਰ ਹੁਣ ਸੂਚਨਾ ਮਿਲੀ ਹੈ ਕਿ ਉਨ੍ਹਾਂ ਦਾ ਦੌਰਾ ਰੱਦ ਕਰ ਦਿੱਤਾ ਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਰਾਹੁਲ ਗਾਂਧੀ ਅਤੇ ਖੜਗੇ ਨੇ ਅੱਜ ਯਾਨੀ 21 ਅਗਸਤ ਨੂੰ ਦੁਪਹਿਰ ਬਾਅਦ ਜੰਮੂ ਪਹੁੰਚਣਾ ਸੀ। ਇਸ ਤੋਂ ਬਾਅਦ ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕਰਨੀਆਂ ਸਨ ਤੇ ਭਲਕੇ ਵੀਰਵਾਰ ਨੂੰ ਸ੍ਰੀਨਗਰ ਜਾਣਾ ਸੀ। ਹੁਣ ਸੂਚਨਾ ਮਿਲੀ ਹੈ ਕਿ ਇਸ ਨੂੰ ਕੁਝ ਕਾਰਨਾਂ ਕਰਕੇ ਰੱਦ ਕਰ ਦਿੱਤਾ ਗਿਆ ਹੈ। ਕਾਂਗਰਸ ਦੀਆਂ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਇਹ ਦੌਰਾ ਬਹੁਤ ਅਹਿਮ ਸੀ। ਹੁਣ ਦੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਦਿਨਾਂ ‘ਚ ਰਾਹੁਲ ਗਾਂਧੀ ਅਗਲੇ ਦੌਰੇ ‘ਤੇ ਆਉਣਗੇ ਜਾਂ ਨਹੀਂ।