ਮਹਾਨਗਰ ‘ਚ ਨਕਲੀ ਬ੍ਰਾਂਡ ਵਾਲੇ ਕੱਪੜੇ ਵੇਚਣ ਵਾਲਿਆਂ ਦਾ ਪਰਦਾਫਾਸ਼ ਹੋਇਆ ਹੈ। ਲੁਧਿਆਣਾ ਦੇ ਅਕਾਲਗੜ੍ਹ ਬਾਜ਼ਾਰ ਵਿੱਚ ਅੱਜ ਜੋਧਪੁਰ ਪੁਲਿਸ ਨੇ ਛਾਪਾ ਮਾਰਿਆ। ਇਸ ਦੌਰਾਨ ਦੁਕਾਨਦਾਰਾਂ ਵਿੱਚ ਹਫੜਾ-ਦਫੜੀ ਮੱਚ ਗਈ ਅਤੇ ਉਹ ਆਪਣੀਆਂ ਦੁਕਾਨਾਂ ਨੂੰ ਤਾਲੇ ਲਗਾ ਕੇ ਉੱਥੋਂ ਚਲੇ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਅਕਾਲਗੜ੍ਹ ਮਾਰਕੀਟ ਵਿੱਚ 3 ਦੁਕਾਨਾਂ ’ਤੇ ਛਾਪੇਮਾਰੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ 2 ਦਿਨ ਪਹਿਲਾਂ ਜੋਧਪੁਰ ਦੇ ਇਕ ਵਪਾਰੀ ਨੇ ਲੁਧਿਆਣਾ ਦੇ ਇਕ ਵਪਾਰੀ ਤੋਂ ਸਾਮਾਨ ਖਰੀਦਿਆ ਸੀ। ਜਦੋਂ ਉਹ ਜੋਧਪੁਰ ਪਹੁੰਚਿਆ ਤਾਂ ਪੁਲਿਸ ਵੱਲੋਂ ਚੈਕਿੰਗ ਦੌਰਾਨ ਕੀਤੀ ਗਈ ਪੁੱਛਗਿੱਛ ਦੌਰਾਨ ਉਸਨੇ ਦੱਸਿਆ ਕਿ ਉਹ ਇਹ ਸਮਾਨ ਲੁਧਿਆਣਾ ਤੋਂ ਲੈ ਕੇ ਆਇਆ ਸੀ। ਜਾਂਚ ਦੌਰਾਨ ਲੁਧਿਆਣਾ ਤੋਂ ਖਰੀਦਿਆ ਗਿਆ ਸਾਮਾਨ ਨਕਲੀ ਬ੍ਰਾਂਡ ਦਾ ਪਾਇਆ ਗਿਆ।
Related Posts
ਟਰੇਨਾਂ ‘ਚ ਸਫਰ ਕਰਨ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ
ਟਰੇਨਾਂ ‘ਚ ਸਫਰ ਕਰਨ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ‘ਚ ਕਈ ਟਰੇਨਾਂ ਨੂੰ ਰੱਦ ਕਰਨ ਅਤੇ…
ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਵਿੱਚ ਮੀਡੀਆ ਵਰਕਸ਼ਾਪ
ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਪਟਿਆਲਾ ਦੇ ਸੈਮੀਨਾਰ ਹਾਲ ਵਿੱਚ ਮੀਡੀਆ ਵਰਕਸ਼ਾਪ ‘ਵਾਰਤਾਲਾਪ’ ਕਰਵਾਈ ਗਈ। ਤਿੰਨ ਨਵੇਂ ਫੌਜਦਾਰੀ ਕਾਨੂੰਨਾਂ…
ਪੰਜਾਬ ਸਰਕਾਰ ਵੱਲੋਂ ਡਿਪੂ ਹੋਲਡਰਾਂ ਦਾ ਕਮਿਸ਼ਨ ਵਧਾਉਣ ਦਾ ਕੀਤਾ ਗਿਆ ਫ਼ੈਸਲਾ
ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੇ ਸੂਬੇ ਦੇ ਹਜ਼ਾਰਾਂ ਡਿਪੂ ਹੋਲਡਰਾਂ ਨੂੰ ਖੁਸ਼ ਕਰਦੇ ਹੋਏ ਕਮਿਸ਼ਨ ਵਧਾਉਣ ਦਾ ਫ਼ੈਸਲਾ ਕੀਤਾ…